ਲੁਧਿਆਣਾ ਵਿਚ ਵੱਡੀ ਵਾਰਦਾਤ, ਬਜ਼ੁਰਗ ਜੋੜੇ ਨੂੰ ਉਤਾਰਿਆ ਮੌਤ ਦੇ ਘਾਟ
Published : May 5, 2022, 4:12 pm IST
Updated : May 5, 2022, 4:12 pm IST
SHARE ARTICLE
photo
photo

15 ਮਈ ਨੂੰ ਪੁੱਤ ਕੋਲ ਜਾਣਾ ਸੀ ਕੈਨੇਡਾ

 

 ਲੁਧਿਆਣਾ: ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਵੱਡੀ ਘਟਨਾ ਵਾਪਰੀ। ਇਥੇ ਦੇਰ ਰਾਤ ਥਾਣਾ ਸਰਾਭਾ ਨਗਰ ਅਧੀਨ ਪੈਂਦੇ ਭਾਈ ਰਣਧੀਰ ਸਿੰਘ (ਬੀ.ਆਰ.ਐੱਸ.) ਨਗਰ 'ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਗਿਆ। ਸੀਪੀਡਬਲਿਊਡੀ ਦੇ ਸੇਵਾਮੁਕਤ ਅਧਿਕਾਰੀ ਅਤੇ ਉਨ੍ਹਾਂ ਦੀ ਪਤਨੀ ਦਾ ਕਿਸੇ ਨੇ ਬੇਹਿਰਮੀ ਨਾਲ ਕਤਲ ਕਰ ਦਿੱਤਾ।

 

PHOTOPHOTO

 

ਮ੍ਰਿਤਕਾਂ ਦੀ ਪਛਾਣ ਸੁਖਦੇਵ ਸਿੰਘ ਲੋਟੇ (60) ਅਤੇ ਉਸ ਦੀ ਪਤਨੀ ਗੁਰਮੀਤ ਕੌਰ (64) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਦੇ ਤਿੰਨ ਬੱਚੇ ਹਨ। ਮ੍ਰਿਤਕ ਜੋੜੇ ਦੇ ਦੋ ਲੜਕੇ ਲੱਕੀ ਅਤੇ ਰਾਜੂ ਵਿਦੇਸ਼ ਰਹਿੰਦੇ ਹਨ । ਉਸ ਦੀ ਇੱਕ ਧੀ ਰਿੰਪੀ ਦਾ ਵਿਆਹ ਲੁਧਿਆਣਾ ਦੇ ਅਗਰ ਨਗਰ ਵਿੱਚ ਹੀ ਹੋਇਆ ਹੈ। ਪਿਤਾ ਦਾ ਫੋਨ ਬੰਦ ਹੋਣ ‘ਤੇ ਧੀ ਉਨ੍ਹਾਂ ਨੂੰ ਮਿਲਣ ਆਈ ਪਰ ਘਰ ਦਾ ਦਰਵਾਜ਼ਾ ਖੁੱਲ੍ਹਾ ਮਿਲਣ ‘ਤੇ ਉਹ ਸਿੱਧਾ ਅੰਦਰ ਚਲੀ ਗਈ।

 

PHOTOPHOTO

 

ਉੱਥੇ ਆਪਣੇ ਮਾਂ ਬਾਪ ਦਾ ਕਤਲ ਹੋਇਆ ਦੇਖ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ । ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ । ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕਰ ਕੀਤੀ ਜਾ ਰਹੀ ਹੈ।

photophoto

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement