ਖਾਲਸਿਤਾਨੀ ਨਾਅਰੇ ਲਾਉਣ ਵਾਲੇ ਭਾਜਪਾ ਦੇ ਵੱਡੇ ਆਗੂਆਂ ਨਾਲ ਹੀ ਸੰਬੰਧ: ਮਾਲਵਿੰਦਰ ਸਿੰਘ ਕੰਗ 
Published : May 5, 2022, 7:43 pm IST
Updated : May 5, 2022, 7:43 pm IST
SHARE ARTICLE
Relationship with senior BJP leaders chanting Khalistani slogans: Malwinder Singh Kang
Relationship with senior BJP leaders chanting Khalistani slogans: Malwinder Singh Kang

-ਭਾਜਪਾ ਕਰਵਾ ਰਹੀ ਹੈ ਪੂਰੇ ਦੇਸ਼ ਵਿੱਚ ਦੰਗੇ, ਪਟਿਆਲਾ ਹਿੰਸਾ ’ਚ ਵੀ ਭਾਜਪਾ ਦਾ ਹੱਥ: ਮਾਲਵਿੰਦਰ ਸਿੰਘ ਕੰਗ

ਚੰਡੀਗੜ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਪੂਰੇ ਦੇਸ਼ ਵਿੱਚ ਦੰਗੇ ਕਰਵਾ ਰਹੀ ਹੈ ਅਤੇ ਪਟਿਆਲਾ ਵਿੱਚ ਹੋਈ ਹਿੰਸਾ ’ਚ ਭਾਜਪਾ ਦਾ ਹੱਥ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਟਿਆਲਾ ’ਚ ਵਾਪਰੀ ਹਿੰਸਾ ਦੀ ਘਟਨਾ ਨੂੰ ਭਾਜਪਾ ਆਗੂਆਂ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ, ਕਿਉਂਕਿ ਖਾਲਿਸਤਾਨੀ ਨਾਅਰੇ ਲਾਉਣ ਵਾਲੇ ਲੋਕਾਂ ਦੇ ਭਾਜਪਾ ਦੇ ਵੱਡੇ ਆਗੂਆਂ ਨਾਲ ਸੰਬੰਧ ਹਨ।

Relationship with senior BJP leaders chanting Khalistani slogans: Malwinder Singh KangRelationship with senior BJP leaders chanting Khalistani slogans: Malwinder Singh Kang

ਉਨਾਂ ਕਿਹਾ ਕਿ ਜਿਨਾਂ ਦੀ ਪੁਸ਼ਟੀ ਮੀਡੀਆ ਵੱਲੋਂ ਵੀ ਕੀਤੀ ਜਾ ਚੁੱਕੀ ਹੈ, ਕਿਉਂਕਿ ਭਾਜਪਾ ਅਤੇ ਹੋਰ ਵਿਰੋਧੀ ਪਰਟੀਆਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਸਾਜਿਸ਼ਾਂ ਰਚ ਰਹੀਆਂ ਹਨ। ਕੰਗ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਸਿਰਫ਼ ਰੋਜ਼ਗਾਰ ਹੀ ਨਹੀਂ, ਸਗੋਂ ਪੰਜਾਬ ਦੀ ਸ਼ਾਂਤੀ, ਭਾਈਚਾਰਾ ਅਤੇ ਸੁਰੱਖਿਆ ਲਈ ਵੀ ਦਿ੍ਰੜ ਸੰਕਲਪ ਹੋ ਕੇ ਕੰਮ ਕਰ ਰਹੀ ਹੈ। ਪਟਿਆਲਾ ਹਿੰਸਾ ਦੇ ਕੇਵਲ 48 ਘੰਟਿਆਂ ਦੇ ਅੰਦਰ ਹੀ ਜਿਸ ਤਰਾਂ ਮਾਨ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ ਅਤੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕੀਤਾ, ਉਸ ਨਾਲ ਪੰਜਾਬ ਦੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਈ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement