ਡਿਊਟੀ 'ਤੇ ਜਾ ਰਹੇ ASI ਨੂੰ ਟਰੱਕ ਨੇ ਮਾਰੀ ਟੱਕਰ, ਮੌਤ

By : GAGANDEEP

Published : May 5, 2023, 5:08 pm IST
Updated : May 5, 2023, 5:17 pm IST
SHARE ARTICLE
photo
photo

ਪੁਲਿਸ ਲਾਈਨ ਗੁਰਦਾਸਪੁਰ ’ਚ ਤਾਇਨਾਤ ਸੀ ਮ੍ਰਿਤਕ ASI

 

ਦੀਨਾਨਗਰ: ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਦੀਨਾਨਗਰ 'ਚ ਅਣਪਛਾਤੇ ਟਰੱਕ ਦੀ ਲਪੇਟ ’ਚ ਆਉਣ ਨਾਲ ਸਹਾਇਕ ਸਬ-ਇੰਸਪੈਕਟਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਲਜੀਤ ਸਿੰਘ (ਸਹਾਇਕ ਸਬ-ਇੰਸਪੈਕਟਰ) ਵਜੋਂ ਹੋਈ ਹੈ। ਮ੍ਰਿਤਕ ਪੁਲਿਸ ਲਾਈਨ ਗੁਰਦਾਸਪੁਰ ’ਚ ਤਾਇਨਾਤ ਸੀ।

ਇਹ ਵੀ ਪੜ੍ਹੋ: ਬਰਨਾਲਾ: ਚਿੱਟੇ ਨੇ ਉਜਾੜਿਆ ਇਕ ਹੋਰ ਸੁਹਾਗ, ਨੌਜਵਾਨ ਦੀ ਮੌਤ, ਰੌਂਦੀ ਰਹਿ ਗਈ ਪਤਨੀ 

ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬੀਤੀ ਰਾਤ ਕਰੀਬ 8 ਵਜੇ ਜਦੋਂ ਉਹ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 06-1878 ’ਤੇ ਡਿਊਟੀ ’ਤੇ ਜਾ ਰਿਹਾ ਸੀ ਤਾਂ ਇਸ ਮੌਕੇ ਉਹ ਵੀ ਉਸ ਦੇ ਪਿੱਛੇ ਆਪਣੇ ਨਿੱਜੀ ਕੰਮ ਲਈ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ।

ਇਹ ਵੀ ਪੜ੍ਹੋ: ਸਿਵਲ ਹਸਪਤਾਲ ਵਿਖੇ ਤਾਇਨਾਤ ਨਿੱਜੀ ਸਹਾਇਕ ਰੱਖਾ ਸਿੰਘ 3500 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ  

ਇਸ ਦੌਰਾਨ ਜਦੋਂ ਉਸ ਦਾ ਭਰਾ ਮੱਦੋਵਾਲ ਰੋਡ ਹਾਈਵੇ ਤੋਂ ਥੋੜ੍ਹਾ ਪਿੱਛੇ ਪਹੁੰਚਿਆ ਤਾਂ ਗ਼ਲਤ ਸਾਈਡ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਲਜੀਤ ਸਿੰਘ ਸੜਕ 'ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement