ਕਥਿਤ ਅਸ਼ਲੀਲ ਵੀਡੀਓ ਮਾਮਲੇ ਦੀ ਰਾਸ਼ਟਰੀ SC ਕਮਿਸ਼ਨ ਕਰੇਗਾ ਜਾਂਚ, ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ
Published : May 5, 2023, 8:12 pm IST
Updated : May 5, 2023, 8:13 pm IST
SHARE ARTICLE
file photo
file photo

ਉਸ ਨੇ ਮੰਤਰੀ 'ਤੇ ਕਾਰਵਾਈ ਨਾ ਹੋਣ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ

 

ਚੰਡੀਗੜ੍ਹ - ਪੰਜਾਬ ਸਰਕਾਰ ਦੇ ਮੰਤਰੀ ਦੀ ਕਥਿਤ ਅਸ਼ਲੀਲ ਵੀਡੀਓ ਦਾ ਮਾਮਲਾ ਵਧਦਾ ਹੀ ਜਾ ਰਿਹਾ ਹੈ। ਇਸ ਮਾਮਲੇ ਵਿਚ ਪੀੜਤ ਪਹਿਲੀ ਵਾਰ ਕੈਮਰੇ ਸਾਹਮਣੇ ਆਇਆ ਹੈ। ਪੀੜਤ ਦੀ ਇਹ ਵੀਡੀਓ ਪੂਰੀ ਨਹੀਂ ਹੈ, ਪਰ ਉਹ ਆਪਣਾ ਨਾਮ ਅਤੇ ਘਟਨਾ ਬਾਰੇ ਦੱਸ ਰਿਹਾ ਹੈ। ਇਸ ਦੇ ਨਾਲ ਹੀ ਪੀੜਤ ਨੇ ਇਸ ਮਾਮਲੇ ਵਿਚ ਰਾਸ਼ਟਰੀ ਐਸਸੀ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਹੈ।

ਜਿਸ 'ਚ ਉਸ ਨੇ ਮੰਤਰੀ 'ਤੇ ਕਾਰਵਾਈ ਨਾ ਹੋਣ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ। ਇਸ ਦੇ ਮੱਦੇਨਜ਼ਰ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਮੁੱਖ ਸਕੱਤਰ ਤੋਂ ਪੁੱਛਿਆ ਗਿਆ ਹੈ ਕਿ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਗਈ ਹੈ। ਜੇਕਰ ਕੋਈ ਐਫ.ਆਈ.ਆਰ ਦਰਜ ਹੋਈ ਸੀ ਤਾਂ ਉਸ ਬਾਰੇ ਅਤੇ ਉਸ ਤੋਂ ਬਾਅਦ ਦੀ ਕਾਰਵਾਈ ਬਾਰੇ ਦੱਸੋ? ਇਸ ਦੇ ਨਾਲ ਹੀ ਪੀੜਤ ਨੂੰ ਸੁਰੱਖਿਆ ਦੇਣ ਦੇ ਵੀ ਆਦੇਸ਼ ਦਿੱਤੇ ਗਏ ਹਨ। 

ਪੀੜਤ ਕੇਸ਼ਵ ਕੁਮਾਰ ਨੇ ਐਨਸੀਐਸਸੀ ਨੂੰ ਇੱਕ ਵੀਡੀਓ ਸੰਦੇਸ਼ ਅਤੇ ਪੱਤਰ ਵਿਚ ਇਨਸਾਫ਼ ਦੇ ਨਾਲ-ਨਾਲ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਮੰਤਰੀ ਹੁਣ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਉਸ ਨੇ ਕਿਹਾ ਕਿ ਉਹ ਡਰਿਆ ਹੋਇਆ ਹੈ, ਘਰੋਂ ਭੱਜ ਰਿਹਾ ਹੈ ਕਿਉਂਕਿ ਮੰਤਰੀ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਹੈ, ਇਸ ਲਈ ਉਹ ਸ਼ਿਕਾਇਤ ਦਰਜ ਕਰਵਾਉਣ ਦਿੱਲੀ ਆ ਰਿਹਾ ਹੈ। ਉਸ ਨੇ ਐਨਸੀਐਸਸੀ ਨੂੰ ਜਿਨਸੀ ਦੁਰਵਿਹਾਰ ਲਈ ਮੰਤਰੀ ਵਿਰੁੱਧ ਕਾਰਵਾਈ ਕਰਨ ਅਤੇ ਸੁਰੱਖਿਆ ਪ੍ਰਦਾਨ ਕਰਨ ਦੀ ਬੇਨਤੀ ਕੀਤੀ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement