ਸਿਵਲ ਹਸਪਤਾਲ ਵਿਖੇ ਤਾਇਨਾਤ ਨਿੱਜੀ ਸਹਾਇਕ ਰੱਖਾ ਸਿੰਘ 3500 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ

By : GAGANDEEP

Published : May 5, 2023, 4:37 pm IST
Updated : May 5, 2023, 4:37 pm IST
SHARE ARTICLE
photo
photo

ਮੁਲਜ਼ਮ ਨੇ ਔਰਤ ਦਾ ਆਪਰੇਸ਼ਨ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਆਰੰਭੀ ਮੁਹਿੰਮ ਤਹਿਤ ਅਜ ਸਿਵਲ ਹਸਪਤਾਲ ਮਾਨਸਾ ਵਿਖੇ ਤਾਇਨਾਤ ਡਾਕਟਰ ਅਸ਼ੀਸ਼ ਕੁਮਾਰ ਦੇ ਨਿੱਜੀ ਸਹਾਇਕ ਰੱਖਾ ਸਿੰਘ ਲੱਖਾ ਨੂੰ 3500 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਮਾਨਸਾ ਸ਼ਹਿਰ ਦੇ ਵਸਨੀਕ ਹਰਦੀਪ ਸਿੰਘ ਵਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਕੀਤੀ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਰੱਖਾ ਸਿੰਘ ਨੇ ਉਸਦੀ (ਸ਼ਿਕਾਇਤਕਰਤਾ) ਪਤਨੀ ਦਾ ਅਪਰੇਸ਼ਨ ਕਰਵਾਉਣ ਬਦਲੇ 3500 ਰੁਪਏ ਦੀ ਮੰਗ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਪਤਾ ਲੱਗਾ ਕਿ ਉਕਤ ਨਿੱਜੀ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਕਤ ਪੁੱਛਗਿੱਛ ਦੇ ਆਧਾਰ 'ਤੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਬਠਿੰਡਾ ਰੇਂਜ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। ਉਨਾਂ ਕਿਹਾ ਕਿ ਇਸ ਕੇਸ ਵਿੱਚ ਸਬੰਧਿਤ ਡਾਕਟਰ ਦੀ ਭੂਮਿਕਾ ਨੂੰ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement