ਫਿਰੋਜ਼ਪੁਰ 'ਚ ਸਰਕਾਰੀ ਸਕੂਲ ਦੀ ਅਧਿਆਪਿਕਾ ਦੀ ਮੌਤ, ਸਕੂਲ ਤੋਂ ਛੁੱਟੀ ਹੋਣ ਮਗਰੋਂ ਮ੍ਰਿਤਕ ਜਾ ਰਹੀ ਸੀ ਘਰ

By : GAGANDEEP

Published : May 5, 2023, 1:58 pm IST
Updated : May 5, 2023, 1:59 pm IST
SHARE ARTICLE
photo
photo

ਤਿੰਨ ਬੱਚਿਆਂ ਦੀ ਮਾਂ ਵੀ ਮ੍ਰਿਤਕ ਅਧਿਆਪਿਕਾ

 

ਫਿਰੋਜ਼ਪੁਰ: ਫਿਰੋਜ਼ਪੁਰ ਦੇ ਪਿੰਡ ਧੀਰਾ ਘੜਾ ਵਿੱਚ ਇਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪ੍ਰਾਇਮਰੀ ਸਕੂਲ ਦੀ ਅਧਿਆਪਿਕਾ ਨੂੰ ਟੱਕਰ ਮਾਰ ਦਿਤੀ। ਹਾਦਸੇ 'ਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਖ਼ੁਦ ਦੀ ਸਰਵਿਸ ਰਿਵਾਲਵਰ 'ਚੋਂ ਗੋਲੀ ਚੱਲਣ ਨਾਲ ਮਹਿਲਾ ਸਬ-ਇੰਸਪੈਕਟਰ ਹੋਈ ਜਖ਼ਮੀ

ਮ੍ਰਿਤਕਾ ਦੀ ਪਛਾਣ ਜਸਵੰਤ ਕੌਰ ਵਜੋਂ ਹੋਈ ਹੈ। ਉਸ ਦੇ ਰਿਸ਼ਤੇਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜਸਵੰਤ ਕੌਰ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਿਕਾ ਹੈ। ਉਨ੍ਹਾਂ ਦੇ 2 ਬੇਟੇ ਅਤੇ ਇਕ ਬੇਟੀ ਹੈ। ਜਸਵੰਤ ਕੌਰ ਐਕਟਿਵਾ 'ਤੇ ਬੈਠ ਕੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਉਸਮਾਨਵਾਲਾ ਤੋਂ ਵਾਪਸ ਪਿੰਡ ਆ ਰਹੀ ਸੀ। ਜਦੋਂ ਉਹ ਪਿੰਡ ਬੱਗੇ ਦੇ ਪਿੱਪਲ ਨੇੜੇ ਪਹੁੰਚੀ ਤਾਂ ਤੇਜ਼ ਰਫ਼ਤਾਰ ਕਾਰ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿਤੀ।

 ਇਹ ਵੀ ਪੜ੍ਹੋ: ਨਵਜੋਤ ਸਿੱਧੂ ਦੀ ਸੁਰੱਖਿਆ ਕਟੌਤੀ ਨੂੰ ਲੈ ਕੇ ਹੋਈ ਸੁਣਵਾਈ, ਸਰਕਾਰ ਨੇ ਸਮੀਖਿਆ ਲਈ ਮੰਗਿਆ ਸਮਾਂ

ਹਾਦਸੇ ਵਿਚ ਜਸਵੰਤ ਕੌਰ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਮੁਲਜ਼ਮ ਕਾਰ ਚਾਲਕ ਦੀ ਪਛਾਣ ਰੁਪਿੰਦਰ ਕੌਰ ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement