Singer Gippy Grewal : ਗਿੱਪੀ ਗਰੇਵਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਾਂਝੀ ਕੀਤੀ ਵੀਡੀਓ

By : BALJINDERK

Published : May 5, 2024, 5:14 pm IST
Updated : May 5, 2024, 5:14 pm IST
SHARE ARTICLE
Singer Gippy Grewal
Singer Gippy Grewal

Singer Gippy Grewal : ਗੁਰੂ ਘਰ ਮੱਥਾ ਟੇਕਦੇ ਨਜ਼ਰ ਆ ਰਹੇ ਗਿੱਪੀ ਗਰੇਵਾਲ 

Singer Gippy Grewal : ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਫ਼ਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਹ ਗੁਰੂ ਘਰ ਮੱਥਾ ਟੇਕਦੇ ਨਜ਼ਰ ਆ ਰਹੇ ਹਨ।

ਇਹ ਵੀ ਪੜੋ:Abohar News : ਅਬੋਹਰ ’ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪੰਡਿਤ ਸਮੇਤ 2 ਦੀ ਮੌਤ 

kk

ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਟੀਮ ਵੀ ਨਜ਼ਰ ਆਈ। ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਪੋਸਟ ਕਰਦਿਆਂ ਕੈਪਸ਼ਨ 'ਚ - ਵਾਹਿਗੁਰੂ ਜੀ ਲਿਖਿਆ ਹੈ ਅਤੇ ਨਾਲ ਹੀ ਹੱਥ ਜੋੜਦਿਆਂ ਵਾਲੀ ਇਮੋਜ਼ੀ ਸਾਂਝੀ ਕੀਤੀ ਹੈ।ਫੈਨਜ਼ ਵਲੋਂ ਗਿੱਪੀ ਦੀ ਇਸ ਵੀਡੀਓ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਫ਼ਿਲਮ 'ਚ ਗਿੱਪੀ ਗਰੇਵਾਲ ਤੇ ਸ਼ਿੰਦਾ ਦੀ ਜੋੜੀ ਪਹਿਲੀ ਵਾਰ ਪਿਓ ਪੁੱਤਰ ਦੇ ਕਿਰਦਾਰ 'ਚ ਨਜ਼ਰ ਆਵੇਗੀ। ਇਸ ਫ਼ਿਲਮ ਰਾਹੀਂ ਟੀ. ਵੀ. ਅਦਾਕਾਰਾ ਹਿਨਾ ਖ਼ਾਨ ਨੇ ਪੰਜਾਬੀ ਇੰਡਸਟਰੀ 'ਚ ਡੈਬਿਊ ਕਰਨ ਜਾ ਰਹੀ। ਫ਼ਿਲਮ 'ਚ ਉਹ ਸ਼ਿੰਦਾ ਦੀ ਮਾਂ ਦਾ ਕਿਰਦਾਰ ਨਿਭਾ ਰਹੀ ਹੈ।  ਇਸ ਫ਼ਿਲਮ ਨੂੰ ਨਰੇਸ਼ ਕਥੂਰੀਆ ਵਲੋਂ ਲਿਖਿਆ ਗਿਆ ਹੈ, ਜਿਸ ਨੂੰ ਡਾਇਰੈਕਟ ਅਮਰਪ੍ਰੀਤ ਜੀ. ਐੱਸ. ਛਾਬੜਾ ਨੇ ਕੀਤਾ ਹੈ। ‘ਸ਼ਿੰਦਾ ਸ਼ਿੰਦਾ ਨੋ ਪਾਪਾ’ਸਾਰੇਗਾਮਾ, ਹੰਬਲ ਮੋਸ਼ਨ ਪਿਕਚਰਜ਼ ਤੇ ਏ ਯੂਡਲੀ ਫ਼ਿਲਮ ਦੀ ਪੇਸ਼ਕਸ਼ ਹੈ।

ਇਹ ਵੀ ਪੜੋ:Srinagar News : ਅਨੰਤਨਾਗ ’ਚ ਗੁਰਦਾਸਪੁਰ ਦਾ ਫੌਜੀ ਜਵਾਨ ਹੋਇਆ ਸ਼ਹੀਦ 

ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਦੀ ਫ਼ਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 10 ਮਈ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ 'ਚ ਗਿੱਪੀ ਗਰੇਵਾਲ ਤੇ ਸ਼ਿੰਦਾ ਗਰੇਵਾਲ ਨਾਲ ਹਿਨਾ ਖ਼ਾਨ ਦੀ ਵੀ ਮੁੱਖ ਭੂਮਿਕਾ ਹੈ। ਇਨ੍ਹਾਂ ਤੋਂ ਇਲਾਵਾ ਜਸਵਿੰਦਰ ਭੱਲਾ, ਪ੍ਰਿੰਸ ਕੰਵਲਜੀਤ ਸਿੰਘ, ਰਘਵੀਰ ਬੋਲੀ, ਨਿਰਮਲ ਰਿਸ਼ੀ, ਹਰਦੀਪ ਗਿੱਲ, ਸੀਮਾ ਕੌਸ਼ਲ, ਗੁਰੀ ਘੁੰਮਣ ਤੇ ਹਰਿੰਦਰ ਭੁੱਲਰ ਅਹਿਮ ਭੂਮਿਕਾਵਾਂ ’ਚ ਹਨ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਸਰਗੁਣ ਮਹਿਤਾ ਤੇ ਰੂਪੀ ਗਿੱਲ ਨਾਲ ਫ਼ਿਲਮ 'ਜੱਟ ਨੂੰ ਚੁੜੈਲ ਟੱਕਰੀ' 'ਚ ਵੀ ਨਜ਼ਰ ਆ ਚੁੱਕੇ ਹਨ। ਇਹ ਫ਼ਿਲਮ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ।

(For more news apart from Gippy Grewal bowed throne of Sri Damdama Sahib News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement