CM Bhagwant Mann News: ਸੜਕੀ ਤੇ ਰੇਲ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਭਗਵੰਤ ਮਾਨ
Published : May 5, 2025, 7:58 pm IST
Updated : May 5, 2025, 7:58 pm IST
SHARE ARTICLE
CM Bhagwant Mann News: Disturbing the common people by stopping road and rail traffic will not be tolerated
CM Bhagwant Mann News: Disturbing the common people by stopping road and rail traffic will not be tolerated

ਵਿਰੋਧ ਕਰਨ ਦੇ ਹੋਰ ਵੀ ਢੰਗ ਤਰੀਕੇ, ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰੋ-ਮੁੱਖ ਮੰਤਰੀ

CM Bhagwant Mann News:ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਵਿਘਨ ਪਾ ਕੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੇ ਹੋਰ ਵੀ ਬਹੁਤ ਸਾਰੇ ਢੰਗ-ਤਰੀਕੇ ਹਨ ਪਰ ਸਿਰਫ ਆਵਾਜਾਈ ਵਿੱਚ ਰੁਕਾਵਟ ਪਾ ਕੇ ਸੂਬੇ ਦੇ ਵਿਕਾਸ ਨੂੰ ਪੱਟੜੀ ਤੋਂ ਲਾਹੁਣ ਦੀ ਕਾਰਵਾਈ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੇ ਧਰਨੇ-ਪ੍ਰਦਰਸ਼ਨਾਂ ਦਾ ਖਮਿਆਜ਼ਾ ਪੰਜਾਬ ਵਾਸੀਆਂ ਖਾਸ ਕਰਕੇ ਕਿਰਤੀ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜੋ ਰੋਜ਼ਮੱਰਾ ਦੇ ਕੰਮਕਾਜ ਕਰਕੇ ਸਖ਼ਤ-ਮਿਹਨਤ ਨਾਲ ਆਪਣੇ ਪਰਿਵਾਰਾਂ ਨੂੰ ਪਾਲਦੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਬੰਦ ਹੋਣ ਨਾਲ ਕਈ ਵਾਰ ਮਰੀਜ਼ਾਂ ਨੂੰ ਸਮੇਂ-ਸਿਰ ਹਸਪਤਾਲ ਪਹੁੰਚਾਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਚੱਲ ਰਹੀ ਹੈ ਅਤੇ ਫਸਲ ਦੀ ਢੋਆ-ਢੁਆਈ ਲਈ ਰੇਲ ਸੇਵਾ ਦਾ ਬਹਾਲ ਰਹਿਣਾ ਬਹੁਤ ਜ਼ਰੂਰੀ ਹੈ ਜਿਸ ਕਰਕੇ ਆਵਾਜਾਈ ਰੋਕਣ ਦਾ ਫੈਸਲਾ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਂਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਕਾਜ ਵਿੱਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ-ਪ੍ਰਦਰਸ਼ਨ ਜਾਂ ਹੜਤਾਲਾਂ ਨੂੰ ਪੰਜਾਬ ਤੇ ਪੰਜਾਬੀਆਂ ਦੇ ਵਿਰੁੱਧ ਮੰਨਿਆ ਜਾਵੇਗਾ। ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement