Punjab Weather Update: ਪੰਜਾਬ ਵਿੱਚ ਅੱਜ ਫਿਰ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ, ਬੀਤੇ ਦਿਨ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ
Published : May 5, 2025, 8:56 am IST
Updated : May 5, 2025, 12:21 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਮੀਂਹ ਕਾਰਨ ਔਸਤ ਤਾਪਮਾਨ 3.1 ਡਿਗਰੀ ਘਟਿਆ

Punjab Weather Update News in punjabi : ਪੰਜਾਬ ਵਿੱਚ ਅੱਜ ਤੂਫ਼ਾਨ ਅਤੇ ਮੀਂਹ ਨੂੰ ਲੈ ਕੇ ਔਰੇਜ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਮੀਂਹ ਪਿਆ। ਰੋਪੜ ਵਿੱਚ 16 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਅੰਮ੍ਰਿਤਸਰ ਵਿੱਚ 5.0 ਮਿਲੀਮੀਟਰ, ਲੁਧਿਆਣਾ ਵਿੱਚ 1.0 ਮਿਲੀਮੀਟਰ, ਪਠਾਨਕੋਟ ਵਿੱਚ 4.0 ਮਿਲੀਮੀਟਰ ਮੀਂਹ ਪਿਆ। ਮੀਂਹ ਕਾਰਨ ਔਸਤ ਤਾਪਮਾਨ 3.1 ਡਿਗਰੀ ਘੱਟ ਗਿਆ।

ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਦੇਖੀ ਜਾ ਰਹੀ ਹੈ। ਐਤਵਾਰ ਨੂੰ ਦਿਨ ਭਰ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ। 

ਜਿਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਤਾਪਮਾਨ 32.9 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 32.3 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 36.4 ਡਿਗਰੀ ਸੈਲਸੀਅਸ, ਫ਼ਰੀਦਕੋਟ ਵਿੱਚ 32.2 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 35.7 ਡਿਗਰੀ ਸੈਲਸੀਅਸ, ਨੂਰਮਹਿਲ (ਜਲੰਧਰ) ਵਿੱਚ 35.6 ਡਿਗਰੀ ਸੈਲਸੀਅਸ ਅਤੇ ਮੋਹਾਲੀ ਵਿੱਚ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

 

(For more news apart from  'Punjab Weather Update News in punjabi ' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement