ਖ਼ਬਰਾਂ |

ਤਾਜ਼ਾ |

ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਖ਼ਸਤਾਹਾਲ ਇਮਾਰਤਾਂ 'ਤੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Published : May 5, 2026, 4:29 pm IST
Updated : May 5, 2026, 5:39 pm IST
SHARE ARTICLE
High Court strict on dilapidated buildings of government schools in Punjab, notice issued to Punjab government
High Court strict on dilapidated buildings of government schools in Punjab, notice issued to Punjab government

ਹਾਈਕੋਰਟ ਦੇ ਵਕੀਲ ਨਿਖਿਲ ਥੰਮਣ ਵੱਲੋਂ ਜਨਤਕ ਹਿੱਤ ਵਿੱਚ ਦਾਇਰ ਕੀਤੀ ਗਈ ਹੈ ਪਟੀਸ਼ਨ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਜਰਜਰ ਅਤੇ ਅਸੁਰੱਖਿਅਤ ਇਮਾਰਤਾਂ ਵਿੱਚ ਪੜ੍ਹ ਰਹੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਅਦਾਲਤ ਨੇ ਇੱਕ ਜਨਹਿੱਤ ਪਟੀਸ਼ਨ (PIL) 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 'ਨੋਟਿਸ ਆਫ਼ ਮੋਸ਼ਨ' ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।

ਇਹ ਮਾਮਲਾ ਅੱਜ ਚੀਫ਼ ਜਸਟਿਸ ਅਤੇ ਜਸਟਿਸ ਯਸ਼ਵੀਰ ਸਿੰਘ ਰਾਠੌਰ ਦੇ ਬੈਂਚ ਸਾਹਮਣੇ ਪੇਸ਼ ਹੋਇਆ। ਇਹ ਪਟੀਸ਼ਨ ਹਾਈਕੋਰਟ ਦੇ ਵਕੀਲ ਨਿਖਿਲ ਥੰਮਣ ਵੱਲੋਂ ਜਨਤਕ ਹਿੱਤ ਵਿੱਚ ਦਾਇਰ ਕੀਤੀ ਗਈ ਹੈ।

ਕਈ ਜ਼ਿਲ੍ਹਿਆਂ ਦੇ ਸਕੂਲਾਂ ਦੀ ਹਾਲਤ ਚਿੰਤਾਜਨਕ

ਐਡਵੋਕੇਟ ਨਿਖਿਲ ਥੰਮਣ ਨੇ ਅਦਾਲਤ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਦੀਆਂ ਮਾੜੀਆਂ ਤਸਵੀਰਾਂ ਪੇਸ਼ ਕੀਤੀਆਂ। ਪਟੀਸ਼ਨ ਵਿੱਚ ਮੁੱਖ ਤੌਰ 'ਤੇ ਹੇਠ ਲਿਖੇ ਸਥਾਨਾਂ ਦਾ ਜ਼ਿਕਰ ਕੀਤਾ ਗਿਆ:

ਪਟਿਆਲਾ: ਨਿਰਮਾਣ ਆਸ਼ਰਮ, ਧੀਰ ਕੀ ਮਾਜਰੀ, ਜਲਾਲਖੇੜਾ, ਰੇਲਵੇ ਕਾਲੋਨੀ, ਦੀਪ ਨਗਰ ਅਤੇ ਨਾਭਾ ਦਾ ਜੱਟਾਂ ਵਾਲਾ ਵਾਸ।
ਜਲੰਧਰ: ਜਲੋਵਾਲ, ਨੰਦਨਪੁਰ ਅਤੇ ਕਿਸ਼ਨਪੁਰਾ।
ਰੂਪਨਗਰ: ਪਿੰਡ ਕਾਕਰੋਂ ਅਤੇ ਮਕੌੜੀ ਖੁਰਦ।
ਹੋਰ ਜ਼ਿਲ੍ਹੇ: ਫ਼ਤਹਿਗੜ੍ਹ ਸਾਹਿਬ (ਵਜ਼ੀਦਪੁਰ), ਐਸ.ਏ.ਐਸ. ਨਗਰ (ਜ਼ੀਰਕਪੁਰ ਦਾ ਬਿਸ਼ਨਗੜ੍ਹ), ਅੰਮ੍ਰਿਤਸਰ (ਸ਼ਰੀਫ਼ਪੁਰਾ), ਸ੍ਰੀ ਮੁਕਤਸਰ ਸਾਹਿਬ (ਸੰਗੂਧੌਣ), ਗੁਰਦਾਸਪੁਰ (ਸਿੰਬਲੀ), ਕਪੂਰਥਲਾ (ਮਨਸੂਰਵਾਲ ਦੇਹਾਤੀ) ਅਤੇ ਅਮਲੋਹ।

ਜਾਨ ਤਲੀ 'ਤੇ ਰੱਖ ਕੇ ਪੜ੍ਹ ਰਹੇ ਨੇ ਵਿਦਿਆਰਥੀ

ਅਦਾਲਤ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਬੇਹੱਦ ਖ਼ਸਤਾ ਹਨ। ਕੰਧਾਂ ਵਿੱਚ ਵੱਡੀਆਂ ਤਰੇੜਾਂ, ਛੱਤਾਂ ਵਿੱਚੋਂ ਪਾਣੀ ਚੋਣਾ, ਪਲਸਤਰ ਦਾ ਡਿੱਗਣਾ ਅਤੇ ਨੰਗੀਆਂ ਨਜ਼ਰ ਆਉਂਦੀਆਂ ਲੋਹੇ ਦੀਆਂ ਸੀਖਾਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ। ਕਈ ਥਾਵਾਂ 'ਤੇ ਤਾਂ ਬੱਚਿਆਂ ਨੂੰ ਅਜਿਹੇ ਕਮਰਿਆਂ ਵਿੱਚ ਬਿਠਾਇਆ ਜਾ ਰਿਹਾ ਹੈ ਜਿਨ੍ਹਾਂ ਨੂੰ ਪਹਿਲਾਂ ਹੀ ਅਸੁਰੱਖਿਅਤ ਐਲਾਨਿਆ ਜਾ ਚੁੱਕਾ ਹੋਣਾ ਚਾਹੀਦਾ ਸੀ।

ਪਟੀਸ਼ਨ ਵਿੱਚ ਕੀਤੀਆਂ ਗਈਆਂ ਮੁੱਖ ਮੰਗਾਂ:
ਸੇਫਟੀ ਆਡਿਟ: ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਸੁਰੱਖਿਆ ਦੀ ਮਾਹਰਾਂ ਕੋਲੋਂ ਜਾਂਚ ਕਰਵਾਈ ਜਾਵੇ।

ਵਰਤੋਂ 'ਤੇ ਰੋਕ: ਜਿਹੜੀਆਂ ਇਮਾਰਤਾਂ ਖ਼ਤਰਨਾਕ ਹਨ, ਉਨ੍ਹਾਂ ਵਿੱਚ ਤੁਰੰਤ ਕਲਾਸਾਂ ਲਗਾਉਣੀਆਂ ਬੰਦ ਕੀਤੀਆਂ ਜਾਣ।

ਸਮਾਂਬੱਧ ਮੁਰੰਮਤ: ਖ਼ਸਤਾਹਾਲ ਸਕੂਲਾਂ ਦੀ ਮੁਰੰਮਤ ਜਾਂ ਨਵੇਂ ਸਿਰੇ ਤੋਂ ਉਸਾਰੀ ਲਈ ਇੱਕ ਨਿਸ਼ਚਿਤ ਸਮਾਂ ਸੀਮਾ ਤੈਅ ਕੀਤੀ ਜਾਵੇ।

ਪਟੀਸ਼ਨਰ ਨੇ ਦਲੀਲ ਦਿੱਤੀ ਕਿ ਸਰਕਾਰ ਨੂੰ ਕਈ ਵਾਰ ਕਾਨੂੰਨੀ ਨੋਟਿਸ ਅਤੇ ਮੰਗ ਪੱਤਰ ਭੇਜੇ ਗਏ ਸਨ, ਪਰ ਕੋਈ ਕਾਰਵਾਈ ਨਾ ਹੋਣ ਕਾਰਨ ਹੁਣ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ ਹੈ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਤੋਂ ਇਸ ਮਾਮਲੇ 'ਤੇ ਸਪੱਸ਼ਟੀਕਰਨ ਮੰਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM
Advertisement