ਨਾਬਾਲਿਗ਼ ਲੜਕੀ ਨਾਲ ਹੋਟਲ 'ਚ ਬਲਾਤਕਾਰ
Published : Jun 5, 2018, 5:17 am IST
Updated : Jun 5, 2018, 5:17 am IST
SHARE ARTICLE
Rape
Rape

ਸਥਾਨਕ ਸ਼ਹਿਰ ਦੇ ਇੱਕ ਹੋਟਲ ਵਿਚ ਇੱਕ ਨਾਬਾਲਿਗ ਲੜਕੀ ਨੂੰ ਬੰਦੀ ਬਣਾ ਕੇ ਉਸਦੇ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ...

ਬਠਿੰਡਾ,  ਸਥਾਨਕ ਸ਼ਹਿਰ ਦੇ ਇੱਕ ਹੋਟਲ ਵਿਚ ਇੱਕ ਨਾਬਾਲਿਗ ਲੜਕੀ ਨੂੰ ਬੰਦੀ ਬਣਾ ਕੇ ਉਸਦੇ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਲਗਾਤਾਰ  ਹੋਟਲ ਦੇ ਕਮਰੇ ਵਿਚ ਬੰਦੀ ਰਹਿਣ ਤੋਂ ਬਾਅਦ ਕਥਿਤ ਦੋਸ਼ੀ ਦੀ ਚੁੰਗਲ ਤੋਂ ਮਸਾ ਬਚ ਕੇ ਆਈ। ਇਸ ਘਟਨਾ ਦੀ ਜਾਣਕਾਰੀ ਉਸਨੇ ਅਪਣੇ ਪ੍ਰਵਾਰ ਨੂੰ ਦਿੱਤੀ ਜਿਸਤੋਂ ਬਾਅਦ ਕੋਤਵਾਲੀ ਪੁਲਿਸ ਨੇ ਕਥਿਤ ਦੋਸ਼ੀ ਨੌਜਵਾਨ ਜੱਸੀ ਵਿਰੁਧ ਧਾਂਰਾ 376, 342,506 ਆਈ.ਪੀ.ਸੀ ਤੋਂ ਇਲਾਵਾ ਅੰਡਰ 4 ਪਾਸਕੋ ਐਕਟ-12 ਤਹਿਤ ਕੇਸ ਦਰਜ਼ ਕਰ ਲਿਆ ਹੈ।

ਘਟਨਾ ਤੋਂ ਬਾਅਦ ਕਥਿਤ ਦੋਸ਼ੀ ਫ਼ਰਾਰ ਦਸਿਆ ਜਾ ਰਿਹਾ। ਸੂਚਨਾ ਮੁਤਾਬਕ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਇੱਕ ਨਾਬਾਲਿਗ ਲੜਕੀ ਤਲਵੰਡੀ ਸਾਬੋ ਰੋਡ 'ਤੇ ਸਥਿਤ ਪਿੰਡ ਜੀਵਨ ਸਿੰਘ ਵਾਲਾ ਵਿਖੇ ਇੱਕ ਧਾਗਾ ਫੈਕਟਰੀ ਵਿਚ ਕੰਮ ਕਰਦੀ ਸੀ। ਜਿੱਥੇ ਉਸਨੇ ਨਾਲ ਜੱਸੀ ਵਾਸੀ ਜੀਵਨ ਸਿੰਘ ਵਾਲਾ ਵੀ ਕੰਮ ਕਰਦਾ ਸੀ। 

ਇਸ ਦੌਰਾਨ ਕਰੀਬ ਇੱਕ ਮਹੀਨਾ ਪਹਿਲਾਂ ਲੜਕੀ ਧਾਗਾ ਫੈਕਟਰੀ ਵਿਚੋਂ ਕੰਮ ਛੱਡ ਕੇ ਵਾਪਸ ਸ਼੍ਰੀ ਮੁਕਤਸਰ ਸਾਹਿਬ ਚਲੀ ਗਈ, ਜਿੱਥੇ ਉਸਨੇ ਇੱਕ ਹੋਰ ਪ੍ਰਾਈਵੇਟ ਤੌਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਲੜਕੀ ਦੇ ਦੋਸ਼ਾਂ ਮੁਤਾਬਕ ਦੋ ਦਿਨ ਪਹਿਲਾਂ ਕਥਿਤ ਦੋਸ਼ੀ ਜੱਸੀ ਉਸਦੇ ਕੋਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਚਲਾ ਗਿਆ ਤੇ ਉਸਨੂੰ ਬਠਿੰਡਾ ਵਿਚ ਕਿਤੇ ਚੰਗਾ ਕੰਮ ਦਿਵਾਉਣ ਦਾ ਭਰੋਸਾ ਦੇ ਕੇ ਨਾਲ ਲੈ ਆਇਆ।

ਇਸ ਦੌਰਾਨ ਰਾਤ ਨੇ ਉਸਨੂੰ ਇੱਕ ਹੋਟਲ ਵਿਚ ਰੱਖਿਆ। ਜਿੱਥੇ ਉਸਦੇ ਨਾਲ ਬਲਾਤਕਾਰ ਕੀਤਾ ਤੇ ਸਵੇਰੇ ਉਸਨੂੰ ਭਜਾ ਦਿਤਾ ਗਿਆ। ਮਾਮਲੇ ਦੀ ਜਾਂਚ ਕਰ ਰਹੀ ਥਾਣੇਦਾਰ ਸੁਖਵੀਰ ਕੌਰ ਨੇ ਕੇਸ ਦਰਜ਼ ਹੋਣ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement