ਕੋਰੋਨਾ ਦਾ ਕਹਿਰ: ਪੰਜਾਬ 'ਚ 12 ਘੰਟਿਆਂ ਦੌਰਾਨ ਕੋਰੋਨਾ ਨਾਲ ਦੂਜੀ ਮੌਤ
Published : Jun 5, 2020, 12:05 pm IST
Updated : Jun 5, 2020, 12:09 pm IST
SHARE ARTICLE
Corona virus
Corona virus

ਤਰਨਤਾਰਨ ਦੇ 45 ਸਾਲਾ ਵਿਅਕਤੀ ਹੋਈ ਕੋਰੋਨਾ ਨਾਲ ਮੌਤ

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਵਿਚ 12 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨਾਲ ਦੂਜੀ ਮੌਤ ਹੋਈ ਹੈ। ਜ਼ਿਲ੍ਹਾ ਤਰਨਤਾਰਨ ਦੇ 45 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ। ਇਸ ਵਿਅਕਤੀ ਦਾ ਅੰਮ੍ਰਿਤਸਰ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

Corona VirusCorona Virus

ਇਸ ਦੇ ਨਾਲ ਹੀ ਇਹ ਤਰਨਤਾਰਨ ਜ਼ਿਲ੍ਹੇ ਵਿਚ ਕੋਰੋਨਾ ਨਾਲ ਹੋਈ ਪਹਿਲੀ ਮੌਤ ਹੈ। ਇਸ ਤੋਂ ਪਹਿਲਾਂ ਬੀਤੀ ਰਾਤ ਅੰਮ੍ਰਿਤਸਰ ਵਿਚ ਵੀ ਇਕ ਬਜ਼ੁਰਗ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਈ ਸੀ। ਮੌਤ ਨਾਲ ਪੂਰੇ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਇਹਨਾਂ ਮੌਤਾਂ ਨਾਲ ਪੰਜਾਬ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 50 ਹੋ ਗਈ ਹੈ।

corona viruscorona virus

ਜ਼ਿਕਰਯੋਗ ਹੈ ਕਿ ਦੇਸ਼ ਅੰਦਰ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ ਹੁਣ ਤਕ ਸੱਭ ਤੋਂ ਜ਼ਿਆਦਾ ਨਵੇਂ 9304 ਮਾਮਲੇ ਸਾਹਮਣੇ ਆਏ ਹਨ ਜਦਕਿ 260 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਵੀਰਵਾਰ ਤਕ ਦੇਸ਼ ਅੰਦਰ ਪੀੜਤਾਂ ਅਤੇ ਇਸ ਘਾਤਕ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਲੜੀਵਾਰ 2,16,919 ਅਤੇ 6075 ਹੋ ਗਈ ਹੈ।

Corona VirusCorona Virus

ਕੇਂਦਰੀ ਸਿਹਤ ਮੰਤਰਾਲੇ ਨੇ ਦਸਿਆ ਕਿ ਦੇਸ਼ ’ਚ 1,06,737 ਪੀੜਤ ਮਰੀਜ਼ਾਂ ਦਾ ਇਲਾਜ ਚਲ ਰਿਹ ਹੈ ਅਤੇ 1,04,106 ਲੋਕ ਸਿਹਤਮੰਦ ਹੋ ਚੁੱਕੇ ਹਨ ਅਤੇ ਇਕ ਮਰੀਜ਼ ਦੇਸ਼ ਤੋਂ ਬਾਹਰ ਚਲਾ ਗਿਆ ਹੈ। ਇਸ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹੁਣ ਤਕ ਲਗਭਗ 47.99 ਫ਼ੀ ਸਦੀ ਮਰੀਜ਼ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਬੁਧਵਾਰ ਸਵੇਰ ਤਕ ਇਸ ਘਾਤਕ ਵਾਇਰਸ ਨਾਲ ਹੁਣ ਤਕ 260 ਲੋਕਾਂ ਦੀ ਮੌਤ ਹੋਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement