ਸੁਖਜਿੰਦਰ ਰੰਧਾਵਾ ਵਲੋਂ ਸਹਿਕਾਰੀ ਸੁਸਾਇਟੀਆਂ ਦਾ ਪੱਧਰ ਚੁੱਕਣ ਤੇ ਦਸ਼ਾ ਸੁਧਾਰਨ ਲਈ ਨਿਰਦੇਸ਼ ਜਾਰੀ
Published : Jun 5, 2020, 9:34 am IST
Updated : Jun 5, 2020, 9:34 am IST
SHARE ARTICLE
Sukhjinder Singh Randhawa
Sukhjinder Singh Randhawa

ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀਆਂ ਸੁਸਾਇਟੀਆਂ ਦੇ ਢਾਂਚੇ ਨੂੰ

ਚੰਡੀਗੜ੍ਹ, 4 ਜੂਨ (ਸਪੋਕਸਮੈਨ ਸਮਾਚਾਰ ਸੇਵਾ) :    ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀਆਂ ਸੁਸਾਇਟੀਆਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਵਿਚਲੀਆਂ ਖਾਮੀਆਂ ਦੂਰ ਕਰਨ ਲਈ ਅੱਜ ਕੁੱਝ ਵਿਧਾਇਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਮੀਨੀ ਹਕੀਕਤਾਂ ਜਾਣਨ ਤੋਂ ਬਾਅਦ ਸ. ਰੰਧਾਵਾ ਨੇ ਇਨ੍ਹਾਂ ਸੁਸਾਇਟੀਆਂ ਦਾ ਪੱਧਰ ਉਪਰ ਚੁੱਕਣ ਅਤੇ ਦਸ਼ਾ ਸੁਧਾਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਇਥੇ ਮਾਰਕਫ਼ੈੱਡ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਵਿਚ ਸ. ਰੰਧਾਵਾ ਨੇ ਕਿਹਾ ਕਿ ਜਿਥੇ ਵੀ ਸੁਸਾਇਟੀਆਂ ਨੂੰ ਲੋੜੀਂਦੇ ਸਟਾਫ਼ ਦੀ ਲੋੜ ਹੈ, ਉਸ ਦੀ ਘਾਟ ਨੂੰ ਪੂਰਾ ਕਰਨ ਲਈ ਭਰਤੀ ਦੇ ਅਧਿਕਾਰ ਜੁਆਇੰਟ ਰਜਿਸਟਰਾਰਜ਼ ਨੂੰ ਦਿਤੇ ਜਾਣ। ਉਨ੍ਹਾਂ ਸੁਸਾਇਟੀਆਂ ਦੇ ਕੰਮ ਦਾ ਮੁਲਾਂਕਣ ਕਰਦਿਆਂ ਘਾਟੇ ਵਿਚ ਚੱਲ ਰਹੀਆਂ ਸੁਸਾਇਟੀਆਂ ਨੂੰ ਮੁਨਾਫ਼ੇ ਵਿਚ ਲਿਆਉਣ ਲਈ ਕਾਰਗਾਰ ਵਿਆਪਕ ਨੀਤੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਸੁਧਾਰ ਅਤੇ ਪਾਰਦਰਸ਼ਤਾ ਲਿਆਉਣ ਲਈ ਵੀ ਸੁਝਾਅ ਮੰਗੇ।

File photoFile photo

ਸ. ਰੰਧਾਵਾ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਕਿਸਾਨੀ ਦੀ ਰੀੜ੍ਹ ਦੀ ਹੱਡੀ ਹੈ। ਕਿਸਾਨੀਂ ਨੂੰ ਲਾਹੇਵੰਦ ਬਣਾਉਣ ਲਈ ਮਜ਼ਬੂਤ ਸਹਿਕਾਰਾ ਲਹਿਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀ ਪਹਿਲ ਸਹਿਕਾਰੀ ਸੁਸਾਇਟੀਆਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਨਿਰੰਤਰ ਸਮੇਂ ਦੇ ਅੰਦਰ ਸੁਸਾਇਟੀਆਂ ਦੇ ਕੰਮਕਾਜ ਦੀ ਸਮੀਖਿਆ ਕਰਿਆ ਕਰਨਗੇ।

ਮੀਟਿੰਗ ਵਿੱਚ ਵਿਧਾਇਕ ਸ. ਦਰਸ਼ਨ ਸਿੰਘ ਬਰਾੜ, ਸ. ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਸ. ਪਰਮਿੰਦਰ ਸਿੰਘ ਪਿੰਕੀ, ਸ. ਕੁਲਬੀਰ ਸਿੰਘ ਜ਼ੀਰਾ, ਸ. ਪ੍ਰੀਤਮ ਸਿੰਘ ਕੋਟਭਾਈ, ਸ. ਸੁਰਜੀਤ ਸਿੰਘ ਧੀਮਾਨ, ਸ੍ਰੀ ਨੱਥੂ ਰਾਮ, ਸ. ਦਵਿੰਦਰ ਸਿੰਘ ਘੁਬਾਇਆ, ਸ. ਬਰਿੰਦਰਮੀਤ ਸਿੰਘ ਪਾਹੜਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਪੰਜਾਬ ਰਾਜ ਸਹਿਕਾਰੀ ਬੈਂਕ ਤੇ ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ, ਮਿਲਕਫੈਡ ਦ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਸਣੇ ਹੋਰ ਵੀ ਉਚ ਅਧਿਕਾਰੀ ਹਾਜ਼ਰ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement