BJP ਨੇ ਕੇਵਲ ਢਿੱਲੋਂ ਨੂੰ ਐਲਾਨਿਆ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ
Published : Jun 5, 2022, 2:23 pm IST
Updated : Jun 6, 2022, 2:45 pm IST
SHARE ARTICLE
Kewal Singh Dhillon
Kewal Singh Dhillon

ਕੱਲ੍ਹ ਹੀ ਭਾਜਪਾ 'ਚ ਹੋਏ ਸੀ ਸ਼ਾਮਲ

 

 ਮੁਹਾਲੀ: ਪੰਜਾਬ ਵਿਚ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਤੇ ਵੱਖ-ਵੱਖ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਭਾਜਪਾ ਨੇ ਵੀ ਆਪਣੇ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਦੇ ਨਾਂ ‘ਤੇ ਮੋਹਰ ਲਗਾਈ ਗਈ ਹੈ। ਕੇਵਲ ਸਿੰਘ ਢਿੱਲੋਂ ਕੱਲ੍ਹ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।

 

Kewal Singh Dhillon
Kewal Singh Dhillon

 

ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਭਲਕੇ ਇਸ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ।  ਕੱਲ੍ਹ ਸੀਐੱਮ ਭਗਵੰਤ ਮਾਨ ਦੀ ਮੌਜੂਦਗੀ 'ਚ ਉਹਨਾਂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਦੱਸ ਦੇਈਏ ਕਿ ਗੁਰਮੇਲ ਸਿੰਘ ਸੰਗਰੂਰ ਦੇ ਪਿੰਡ ਘਰਾਚੋਂ ਦੇ ਸਰਪੰਚ ਵੀ ਹਨ।

Kewal Singh DhillonKewal Singh Dhillon

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।ਭਲਕੇ ਨਾਮਜ਼ਦਗੀ ਦਾਖਲ ਕਰਨਗੇ। ਭਾਜਪਾ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਵੱਲੋਂ ਹਜੇ ਉਮੀਦਵਾਰ ਐਲਾਨਿਆ ਜਾਣਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement