Fazilka News: ਫਾਜ਼ਿਲਕਾ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੋਸ਼ਲ ਮੀਡੀਆ 'ਤੇ ਸਟੋਰੀ ਪਾ ਕੇ ਦੱਸਿਆ ਕਾਰਨ
Published : Jun 5, 2024, 1:25 pm IST
Updated : Jun 5, 2024, 1:25 pm IST
SHARE ARTICLE
A young man committed suicide in Fazilka News in punjabi
A young man committed suicide in Fazilka News in punjabi

Fazilka News: ਬਾਥਰੂਮ ਵਿਚ ਵੜ ਕੇ ਖਾਧੀ ਜ਼ਹਿਰੀਲ ਚੀਜ਼

A young man committed suicide in Fazilka News in punjabi : ਫਾਜ਼ਿਲਕਾ ਦੇ ਜਲਾਲਾਬਾਦ ਦੇ ਇਕ ਨੌਜਵਾਨ ਨੇ ਪੈਸਿਆਂ ਦੇ ਲੈਣ-ਦੇਣ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਨੌਜਵਾਨ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਇਕ ਸਟੋਰੀ ਪੋਸਟ ਕੀਤੀ ਸੀ।

ਇਹ ਵੀ ਪੜ੍ਹੋ: Rashid Shaikh: ਜੇਲ ਵਿਚ ਰਹਿੰਦਿਆਂ ਇਨ੍ਹਾਂ ਉਮੀਦਵਾਰਾਂ ਨੇ ਲਹਿਰਾਇਆ ਜਿੱਤ ਦਾ ਝੰਡਾ, ਇੱਕ ਨੇ ਤਾਂ ਦੋ ਵਾਰ ਦੇ ਮੁੱਖ ਮੰਤਰੀ ਨੂੰ ਹਰਾਇਆ  

ਜਿਸ ਵਿਚ ਉਸ ਨੇ ਦੱਸਿਆ ਕਿ ਉਸ ਨੂੰ ਕੁਝ ਲੋਕਾਂ ਵੱਲੋਂ 90 ਹਜ਼ਾਰ ਰੁਪਏ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਵਿੱਚ ਉਸ ਨੂੰ ਕਿਹਾ ਗਿਆ ਹੈ ਕਿ ਉਸ ਦੇ ਪਰਿਵਾਰ ਦਾ ਨੁਕਸਾਨ ਹੋਵੇਗਾ। ਜਿਸ ਕਾਰਨ ਉਕਤ ਨੌਜਵਾਨ ਲਗਾਤਾਰ ਪ੍ਰੇਸ਼ਾਨ ਰਹਿੰਦਾ ਸੀ।
ਮ੍ਰਿਤਕ ਨੌਜਵਾਨ ਮੋਹਿਤ ਦੇ ਪਿਤਾ ਨੇ ਦੱਸਿਆ ਕਿ ਕਿਸੇ ਨੂੰ ਪੈਸਿਆਂ ਦੀ ਲੋੜ ਸੀ। ਜਿਸ ਲਈ ਮੋਹਿਤ ਨੇ ਕਰਜ਼ਾ ਦੇਣ ਵਾਲੇ ਕੁੱਝ ਲੋਕਾਂ ਦੇ ਨੰਬਰ ਦੇ ਦਿੱਤੇ। ਜਿਸ ਤੋਂ ਬਾਅਦ ਦੋਵਾਂ ਵਿਚਾਲੇ ਪੈਸਿਆਂ ਦਾ ਲੈਣ-ਦੇਣ ਹੋਇਆ।

ਇਹ ਵੀ ਪੜ੍ਹੋ:Samrala Accident: ਦੋ ਜਿਗਰੀ ਯਾਰਾਂ ਦੀ ਸੜਕ ਹਾਦਸੇ ਵਿਚ ਮੌਤ, ਇਕ ਨੌਜਵਾਨ ਦੇ ਘਰ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 

ਹੁਣ ਪੈਸੇ ਲੈਣ ਵਾਲੇ ਵਿਅਕਤੀ ਦਾ ਫ਼ੋਨ ਸਵਿੱਚ ਆਫ਼ ਹੈ। ਮੋਹਿਤ ਨੂੰ ਪੈਸੇ ਦੇਣ ਵਾਲੇ ਲੋਕਾਂ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਕਿਉਂਕਿ ਮੋਹਿਤ ਨੇ ਪੈਸੇ ਲੈਣ ਵਾਲੇ ਵਿਅਕਤੀ ਨੂੰ ਆਪਣਾ ਨੰਬਰ ਦਿੱਤਾ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨੌਜਵਾਨ ਅਤੇ ਉਸਦੇ ਮਾਤਾ-ਪਿਤਾ ਜਲਾਲਾਬਾਦ ਦੇ ਵਸਨੀਕ ਸਨ ਅਤੇ ਹੁਣ ਖਰੜ ਵਿਖੇ ਰਹਿ ਰਹੇ ਸਨ। ਜਿੱਥੇ ਨੌਜਵਾਨ ਨੇ ਬਾਥਰੂਮ ਵਿੱਚ ਦਾਖਲ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਇਸ ਤੋਂ ਬਾਅਦ ਉਸ ਨੂੰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A young man committed suicide in Fazilka News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement