Meritorious School : ਪੰਜਾਬ ਸਿੱਖਿਆ ਵਿਭਾਗ ਦਾ ਫੈਸਲਾ, ਅੱਜ ਹੀ ਦੇਣੀ ਪਵੇਗੀ ਅਰਜ਼ੀ

By : BALJINDERK

Published : Jun 5, 2024, 11:41 am IST
Updated : Jun 5, 2024, 11:41 am IST
SHARE ARTICLE
Meritorious School
Meritorious School

Meritorious School : ਮੈਰੀਟੋਰੀਅਸ ਤੇ SOI ਵਿਦਿਆਰਥੀ ਕਰਵਾ ਸਕਣਗੇ ਆਪਣੀਆਂ ਸੀਟਾਂ ਰੱਦ

Meritorious School : ਪੰਜਾਬ ਦੇ ਸਕੂਲਜ਼ ਆਫ਼ ਐਮੀਨੈਂਸ (SOE) ਅਤੇ ਮੈਰੀਟੋਰੀਅਸ ਸਕੂਲਾਂ ’ਚ ਜੋ ਵਿਦਿਆਰਥੀ ਆਪਣੀਆਂ ਸੀਟਾਂ ਰੱਦ ਜਾਂ ਬਦਲਣਾ ਚਾਹੁੰਦੇ ਹਨ, ਉਨ੍ਹਾਂ ਨੂੰ ਸਿੱਖਿਆ ਵਿਭਾਗ ਵੱਲੋਂ ਅਜਿਹਾ ਕਰਨ ਦਾ ਮੌਕਾ ਦਿੱਤਾ ਗਿਆ ਹੈ। ਪਰ ਉਨ੍ਹਾਂ ਨੇ ਅੱਜ ਹੀ ਅਪਲਾਈ ਕਰਨਾ ਹੈ। ਵਿਭਾਗ ਵੱਲੋਂ 5 ਜੂਨ ਤੋਂ ਬਾਅਦ ਪ੍ਰਾਪਤ ਹੋਈਆਂ ਅਰਜ਼ੀਆਂ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ’ਚ ਸੀਟਾਂ ਜੇਕਰ ਸੀਟਾਂ ਖ਼ਾਲੀ ਰਹਿੰਦੀਆਂ ਹਨ ਤਾਂ ਹੀ ਅਲਾਟ ਕੀਤੀਆਂ ਜਾਣਗੀਆਂ।

ਇਹ ਵੀ ਪੜੋ:Patiala News : ਪਟਿਆਲਾ ਸੀਟ ਤੋਂ ਡਾ: ਧਰਮਵੀਰ ਗਾਂਧੀ ਜਿੱਤੇ 

ਤੁਹਾਨੂੰ ਦੱਸ ਦੇਈਏ ਕਿ ਸੂਬੇ ਦੇ 10 ਮੈਰੀਟੋਰੀਅਸ ਅਤੇ 118 ਸਕੂਲਾਂ ਵਿਚ 11ਵੀਂ ਜਮਾਤ ’ਚ ਦਾਖ਼ਲੇ ਲਈ ਕਾਊਂਸਲਿੰਗ ਚੱਲ ਰਹੀ ਹੈ। ਕਾਊਂਸਲਿੰਗ ਵਿਚ ਕਈ ਵਿਦਿਆਰਥੀਆਂ ਨੇ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ’ਚ ਤਬਦੀਲ ਕਰਨ ਦੀ ਮੰਗ ਕੀਤੀ। ਉਨ੍ਹਾਂ ਵਿਭਾਗ ਅੱਗੇ ਆਪਣੀਆਂ ਕਈ ਦਲੀਲਾਂ ਵੀ ਪੇਸ਼ ਕੀਤੀਆਂ। ਇਨ੍ਹਾਂ ਵਿਦਿਆਰਥੀਆਂ ਦੀ ਗਿਣਤੀ ਬਹੁਤ ਜ਼ਿਆਦਾ ਸੀ। ਫਿਰ ਇਹ ਮਾਮਲਾ ਉੱਚ ਅਧਿਕਾਰੀਆਂ ਸਾਹਮਣੇ ਉਠਾਇਆ ਗਿਆ। ਇਸ ਤੋਂ ਬਾਅਦ ਵਿਭਾਗ ਵੱਲੋਂ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਹ ਵੀ ਪੜੋ:Manish Tiwari Winner : ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਜਿੱਤੇ

ਜਿਹੜੇ ਵਿਦਿਆਰਥੀ ਆਪਣੀਆਂ ਸੀਟਾਂ ਕੈਂਸਲ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਪਹਿਲਾਂ ਉਨ੍ਹਾਂ ਦੇ ਮਾਪਿਆਂ ਦੇ ਦਸਤਖ਼ਤ ਵਾਲੀ ਅਰਜ਼ੀ ਸਬੰਧਤ ਸਕੂਲ ’ਚ ਜਮ੍ਹਾਂ ਕਰਵਾਉਣੀ ਪਵੇਗੀ। ਇਸ ਦੇ ਨਾਲ ਹੀ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜਿਸ ਵਿਦਿਆਰਥੀ ਦੀ ਸੀਟ ਮੈਰੀਟੋਰੀਅਸ ਸਕੂਲ ਜਾਂ ਸਕੂਲ ਆਫ਼ ਐਮੀਨੈਂਸ ਵਿਚ ਹੈ, ਉਸ ਦੀ ਸੀਟ ਰੱਦ ਕਰ ਦਿੱਤੀ ਜਾਵੇਗੀ। ਉਹ ਦੁਬਾਰਾ ਉਸ ਸਕੂਲ ’ਚ ਦਾਖ਼ਲਾ ਨਹੀਂ ਲੈ ਸਕੇਗਾ। ਵਿਭਾਗ ਵੱਲੋਂ ਉਸ ਦੇ ਦਾਅਵੇ ’ਤੇ ਗੌਰ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਚੌਥੀ ਕਾਊਂਸਲਿੰਗ ਤੈਅ ਸਮੇਂ 'ਤੇ ਹੋਵੇਗੀ। ਇਨ੍ਹਾਂ ਸਕੂਲਾਂ ’ਚ 4600 ਸੀਟਾਂ ਲਈ ਦਾਖ਼ਲਾ ਪ੍ਰਕਿਰਿਆ ਚੱਲ ਰਹੀ ਹੈ।

(For more news apart from Meritorious and SOI students will be able to get their seats cancelled News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement