ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ
Published : Jul 5, 2020, 9:06 am IST
Updated : Jul 5, 2020, 9:06 am IST
SHARE ARTICLE
Photo
Photo

ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਦਾਖ਼ਲ ਹੋਣ ਵਾਲੇ

ਚੰਡੀਗੜ੍ਹ, 4 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਹ ਐਡਵਾਇਜ਼ਰੀ 7-7-2020 ਤੋਂ ਲਾਗੂ ਹੋਵੇਗੀ। ਐਡਵਾਇਜ਼ਰੀ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਚਾਹੇ ਕੋਈ ਵੱਡਾ ਜਾਂ ਨਾਬਾਲਗ ਜੋ ਆਵਾਜਾਈ ਦੇ ਕਿਸੇ ਵੀ ਢੰਗ ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਜ਼ਰੀਏ ਪੰਜਾਬ ਆ ਰਿਹਾ ਹੈ, ਦੀ ਪੰਜਾਬ ਵਿਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਵੇਗੀ

ਅਤੇ ਅਜਿਹੇ ਵਿਅਕਤੀ ਨੂੰ ਪੰਜਾਬ ਲਈ ਅਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਹੇਠ ਦਿਤੇ ਕਿਸੇ ਵੀ ਢੰਗ ਤਰੀਕੇ ਰਾਹੀਂ ਖ਼ੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ।   ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਅਪਣੇ ਨਿਜੀ ਵਾਹਨ 'ਤੇ ਆ ਰਿਹਾ ਹੈ ਤਾਂ ਉਸ ਨੂੰ ਅਪਣੇ ਮੋਬਾਈਲ ਫ਼²ੋਨ 'ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ ਅਤੇ ਅਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਅਤੇ ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰ ਕੇ ਅਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ 'ਤੇ ਲਗਾਉਣੀ ਹੋਵੇਗੀ।

ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸ ਨੂੰ ਮੋਬਾਇਲ 'ਤੇ ਇਹ ਸਲਿੱਪ ਅਪਣੇ ਕੋਲ ਰੱਖਣੀ ਹੋਵੇਗੀ ਜਾਂ https://cova.punjab.gov.in/registration ਪੋਰਟਲ 'ਤੇ ਲਾਗਇਨ ਕਰ ਕੇ ਯਾਤਰਾ ਦੌਰਾਨ ਅਪਣੇ ਨਾਲ ਮੌਜੂਦ ਸਾਰੇ ਪਰਵਾਰਕ ਮੈਂਬਰਾਂ ਸਮੇਤ ਖ਼ੁਦ ਦੀ ਈ-ਰਜਿਸਟ੍ਰੇਸ਼ਨ ਕਰਨੀ ਹੋਵੇਗੀ ਅਤੇ ਉਪਰੋਕਤ ਪੈਰਾ (3.1) ਵਿਚ ਦਿੱਤੀ ਪ੍ਰਕਿਰਿਆ ਦੀ ਪਾਲਣਾ ਕਰਨੀ ਹੋਵੇਗੀ।

File PhotoFile Photo

ਜੇ ਪੰਜਾਬ ਆਉਣ ਵਾਲਾ ਕੋਈ ਯਾਤਰੀ ਉਪਰੋਕਤ ਪੈਰਾ 3.0 ਤੋਂ 3.2 ਤਕ ਦੱਸੇ ਕਦਮਾਂ ਦਾ ਪਾਲਣ ਨਹੀਂ ਕਰਦਾ ਤਾਂ ਪੰਜਾਬ ਵਿਚ ਦਾਖ਼ਲ ਹੋਣ ਸਮੇਂ ਉਸ ਨੂੰ ਬਾਰਡਰ, ਰੇਲ, ਏਅਰਪੋਰਟ ਚੈਕ ਪੋਸਟ ਵਿਖੇ ਪੰਜਾਬ ਸਰਕਾਰ ਦੀ ਟੀਮ ਨਾਲ ਸਹਿਯੋਗ ਕਰਨ ਲਈ ਕਿਹਾ ਜਾਵੇਗਾ ਜਿਸ ਵਲੋਂ ਡਾਟਾ ਲੈਣ ਦੀ ਪ੍ਰਕਿਰਿਆ ਮੌਕੇ 'ਤੇ ਹੀ ਕੀਤੀ ਜਾਵੇਗੀ। ਕਿਉਂਕਿ ਉਕਤ ਪ੍ਰਕਿਰਿਆ ਵਿਚ ਜ਼ਿਆਦਾ  ਸਮਾਂ ਲੱਗ ਸਕਦਾ ਹੈ ਇਸ ਲਈ ਪੰਜਾਬ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਪੈਰ੍ਹਾਂ 3.0 ਤੋਂ 3.2 ਤਕ ਦਿਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।

ਅਕਸਰ ਆਉਣ-ਜਾਣ ਵਾਲੇ ਯਾਤਰੀਆਂ ਨੂੰ ਛੱਡ ਕੇ ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਬਾਅਦ 14 ਦਿਨਾਂ ਦੇ ਸਵੈ-ਇਕਾਂਤਵਾਸ ਵਿਚ ਰਹਿਣਾ ਹੋਵੇਗਾ ਅਤੇ ਇਸ ਸਮੇਂ ਦੌਰਾਨ ਉਨ੍ਹਾਂ ਨੂੰ ਅਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ 'ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 'ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ। ਜੇ ਉਹ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਵਿਚ ਕੋਵਿਡ -19 ਲੱਛਣ ਪੈਦਾ ਹੋ ਰਹੇ ਹਨ ਤਾਂ ਉਨ੍ਹਾਂ ਨੂੰ ਤੁਰਤ 104 'ਤੇ ਕਾਲ ਕਰਨੀ ਹੋਵੇਗੀ। ਅੰਤਰਰਾਸ਼ਟਰੀ ਯਾਤਰੀਆਂ ਨੂੰ ਪਹਿਲੇ 7 ਦਿਨ ਸੰਸਥਾਗਤ ਇਕਾਂਤਵਾਸ ਅਤੇ ਅਗਲੇ 7 ਦਿਨ ਘਰੇਲੂ ਇਕਾਂਤਵਾਸ ਵਿਚ ਰਹਿਣਾ ਹੋਵੇਗਾ। ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਦੰਡਾਤਮਕ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement