Breaking News : ਅੱਜ ਪੰਜਾਬ ਦੇ ਲੁਧਿਆਣਾ ਤੇ ਜਲੰਧਰ 'ਚ ਆਏ ਵੱਡੀ ਗਿਣਤੀ ਚ ਕਰੋਨਾ ਕੇਸ
Published : Jul 5, 2020, 5:40 pm IST
Updated : Jul 5, 2020, 5:40 pm IST
SHARE ARTICLE
Covid19
Covid19

ਪੰਜਾਬ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਇਜਾਫਾ ਹੋ ਰਿਹਾ ਹੈ। ਅੱਜ ਪੰਜਾਬ ਦੇ ਲੁਧਿਆਣਾ ਤੇ ਜਲੰਧਰ ਵਿਚ ਵੱਡੀ ਗਿਣਤੀ ਵਿਚ ਕਰੋਨਾ ਕੇਸ ਦਰਜ਼ ਹੋਏ ਹਨ।

ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਇਜਾਫਾ ਹੋ ਰਿਹਾ ਹੈ। ਅੱਜ ਪੰਜਾਬ ਦੇ ਲੁਧਿਆਣਾ ਤੇ ਜਲੰਧਰ ਵਿਚ ਵੱਡੀ ਗਿਣਤੀ ਵਿਚ ਕਰੋਨਾ ਕੇਸ ਦਰਜ਼ ਹੋਏ ਹਨ। ਇਸ ਤਰ੍ਹਾਂ ਅੱਜ ਜਲੰਧਰ ਵਿਚ 71 ਨਵੇਂ ਮਾਮਲੇ ਦਰਜ਼ ਕੀਤੇ ਗਏ। ਜਿਸ ਤੋਂ ਬਾਅਦ ਜਿਲ੍ਹੇ ਵਿਚ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ 905 ਹੋ ਗਈ ਹੈ।

CoronavirusCoronavirus

ਜਲੰਧਰ ਵਿਚ ਇਸ ਮਹਾਂਮਾਰੀ ਦੇ ਚੱਲਦਿਆਂ ਹੁਣ ਤੱਕ 21 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਤਰ੍ਹਾਂ ਅੱਜ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚੋਂ ਵੀ 21 ਨਵੇਂ ਮਾਮਲੇ ਦਰਜ਼ ਹੋਏ ਹਨ। ਜ਼ਿਕਰਯੋਗ ਹੈ ਕਿ ਚਾਰ ਦਿਨ ਪਹਿਲਾਂ ਵੀ ਇੱਥੇ 5 ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ।

Corona virus Corona virus

ਇਸੇ ਨਾਲ ਹੀ ਲੁਧਿਆਣਾ ਚ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਵਾਲੇ ਦੀ ਗਿਣਤੀ 1038 ਦੇ ਕਰੀਬ ਪਹੁੰਚ ਗਈ ਹੈ। ਉਧਰ ਸੂਬੇ ਵਿਚ ਵੀ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 6109 ਦੇ ਕਰੀਬ ਪਹੁੰਚ ਗਈ ਹੈ। ਜਦਕਿ 162 ਲੋਕਾਂ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ।

coronaviruscoronavirus

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement