ਵਿਜੀਲੈਂਸ ਵਿਭਾਗ ਦਾ ਬ੍ਰਹਮ ਮਹਿੰਦਰਾ 'ਤੇ ਸ਼ਿਕੰਜਾ, ਫਾਰਮ ਹਾਊਸ 'ਤੇ ਛਾਪਾ
Published : Jul 5, 2023, 2:41 pm IST
Updated : Jul 5, 2023, 2:41 pm IST
SHARE ARTICLE
photo
photo

ਸਾਬਕਾ ਮੰਤਰੀ ਦਾ ਇਹ ਫਾਰਮ ਹਾਊਸ  7-8 ਏਕੜ ਵਿਚ ਬਣਿਆ ਹੋਇਆ ਹੈ

 

ਚੰਡੀਗੜ੍ਹ : ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ 'ਤੇ ਛਾਪਾ ਮਾਰਿਆ। ਵਿਜੀਲੈਂਸ ਵਿਭਾਗ ਨੇ ਨਿਊ ਚੰਡੀਗੜ੍ਹ ਵਿਚ ਬਣੇ ਆਲੀਸ਼ਾਨ ਫਾਰਮ ਹਾਊਸ ਵਿੱਚ ਬ੍ਰਹਮ ਮਹਿੰਦਰਾ ਦੀ ਜਾਇਦਾਦ ਦੀ ਜਾਂਚ ਤੇ ਮੁਲਾਂਕਣ ਕੀਤਾ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਵਿਭਾਗ ਬ੍ਰਹਮ ਮਹਿੰਦਰਾ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਕਰ ਰਿਹਾ ਹੈ। ਇਸ ਜਾਂਚ ਕਾਰਨ ਸਾਬਕਾ ਮੰਤਰੀ ਵਿਜੀਲੈਂਸ ਸਾਹਮਣੇ ਪੇਸ਼ ਵੀ ਹੋਏ ਹਨ। ਸਾਬਕਾ ਮੰਤਰੀ ਦਾ ਇਹ ਫਾਰਮ ਹਾਊਸ  7-8 ਏਕੜ ਵਿਚ ਬਣਿਆ ਹੋਇਆ ਹੈ।

ਉਧਰ, ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਚੰਨੀ ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਦਫ਼ਤਰ ਪੁੱਜੇ। ਵਿਜੀਲੈਂਸ ਦੀ ਜਾਂਚ ਟੀਮ ਵਲੋਂ ਅੱਜ ਤੀਜੀ ਵਾਰ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਟੀਮ ਨੇ ਚੰਨੀ ਦੀ ਪੂਰੀ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ। ਗੋਆ ਵਿਚ ਪੰਜਾਬ ਦੀ ਸਰਕਾਰੀ ਜ਼ਮੀਨ ਬਾਰੇ ਵੀ ਵਿਜੀਲੈਂਸ ਵੱਲੋਂ ਚੰਨੀ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਹ ਜ਼ਮੀਨ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ ਹੀ ਲੀਜ਼ 'ਤੇ ਦਿਤੀ ਗਈ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਚੰਨੀ ਜਾਇਦਾਦ ਸਬੰਧੀ ਦਸਤਾਵੇਜ਼ ਲੈ ਕੇ ਵਿਜੀਲੈਂਸ ਟੀਮ ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ ਪਰ ਵਿਜੀਲੈਂਸ ਉਨ੍ਹਾਂ ਵਲੋਂ ਦਿਤੀ ਸੂਚਨਾ ਤੋਂ ਸੰਤੁਸ਼ਟ ਨਹੀਂ। ਇਸ ਕਾਰਨ ਉਸ ਤੋਂ ਤੀਜੀ ਵਾਰ ਸਾਰੀ ਜਾਇਦਾਦ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement