ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

By : KOMALJEET

Published : Jul 5, 2023, 8:58 pm IST
Updated : Jul 5, 2023, 8:58 pm IST
SHARE ARTICLE
U.S. The ambassador meets the Speaker Kultar Singh Sandhwan
U.S. The ambassador meets the Speaker Kultar Singh Sandhwan

ਦੋਹਾਂ ਦੇਸ਼ਾਂ ਦੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿਤਾ

ਚੰਡੀਗੜ੍ਹ : ਭਾਰਤ ਵਿੱਚ ਸੰਯੁਕਤ ਰਾਜ ਅਮਰੀਕਾ (ਯੂ.ਐਸ.) ਦੇ ਰਾਜਦੂਤ ਐਰਿਕ ਗਾਰਸੇਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।

ਪੰਜਾਬ ਵਿਧਾਨ ਸਭਾ ਵਿਚ ਹੋਈ ਮੁਲਾਕਾਤ ਦੌਰਾਨ ਸੰਧਵਾਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।

ਇਹ ਵੀ ਪੜ੍ਹੋ:  ਵਿਜੀਲੈਂਸ ਵਲੋਂ 10 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗਿਰਦਾਵਰ/ਕਾਨੂੰਨਗੋ ਕਾਬੂ

ਸੰਧਵਾਂ ਨੇ ਐਰਿਕ ਗਾਰਸੇਟੀ ਨੂੰ ਯੂ.ਐਸ. ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਐਰਿਕ ਗਾਰਸੇਟੀ ਨੇ ਯੂ.ਐਸ. ਅਤੇ ਭਾਰਤ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਐਰਿਕ ਗਾਰਸੇਟੀ ਨੇ ਦੱਸਿਆ ਕਿ ਸੰਯੁਕਤ ਰਾਜ ਅਮਰੀਕਾ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement