Punjab Weather Update News: ਪੰਜਾਬ ਵਿਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ, ਅੱਜ ਵੀ ਪਵੇਗਾ ਭਾਰੀ ਮੀਂਹ
Published : Jul 5, 2024, 8:35 am IST
Updated : Jul 5, 2024, 8:35 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: 5 ਤੋਂ 11 ਜੁਲਾਈ ਤੱਕ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ

Punjab Weather Update News in punjabi : ਪੰਜਾਬ ਵਿਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਹੋਈ ਬਾਰਿਸ਼ ਕਾਰਨ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਹੈ। ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਸੂਬਿਆਂ 'ਚ ਬਾਰਿਸ਼ ਦਾ ਅਲਰਟ ਹੈ, ਪਰ ਸਥਿਤੀ ਆਮ ਵਾਂਗ ਰਹੇਗੀ।

ਇਹ ਵੀ ਪੜ੍ਹੋ: Mumbai Victory Parade: ਮੁੰਬਈ 'ਚ ਟੀ-20 ਵਿਸ਼ਵ ਕੱਪ ਦੀ ਜਿੱਤ ਦੀ ਪਰੇਡ ਦੌਰਾਨ ਕਈ ਲੋਕ ਜ਼ਖ਼ਮੀ, ਖਿੱਲਰੇ ਮਿਲੇ ਜੁੱਤੇ, ਵੇਖੋ ਵੀਡੀਓ 

ਪੰਜਾਬ 'ਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਸੂਬਾ ਘੱਟ ਬਾਰਿਸ਼ ਦੀ ਸਥਿਤੀ ਤੋਂ ਉਭਰਿਆ ਹੈ। ਵੀਰਵਾਰ ਨੂੰ ਸੂਬੇ 'ਚ ਔਸਤਨ 14.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਪਿਛਲੇ 4 ਦਿਨਾਂ ਦੀ ਗੱਲ ਕਰੀਏ ਤਾਂ ਸੂਬੇ 'ਚ 22.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ ਲਗਭਗ 45 ਫੀਸਦੀ ਜ਼ਿਆਦਾ ਹੈ। ਇਸ ਦੇ ਨਾਲ ਹੀ ਅੱਜ ਵੀ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ: Uttarakhand Rain News: ਨਦੀ ਪਾਰ ਕਰ ਰਹੇ ਨੌਜਵਾਨਾਂ ਨਾਲ ਵਾਪਰਿਆ ਭਾਣਾ, ਅਚਾਨਕ ਨਦੀ 'ਚ ਆਇਆ ਤੇਜ਼ ਵਹਾਅ, ਫਿਰ ਜੋ ਹੋਇਆ ਉਹ.. ਵੇਖੋ ਵੀਡੀਓ

ਵੀਰਵਾਰ ਨੂੰ ਅੰਮ੍ਰਿਤਸਰ ਵਿੱਚ 5.4 ਮਿਲੀਮੀਟਰ, ਲੁਧਿਆਣਾ ਵਿੱਚ 47.6, ਪਟਿਆਲਾ ਵਿੱਚ 1.2, ਫਰੀਦਕੋਟ ਵਿੱਚ 3.2, ਗੁਰਦਾਸਪੁਰ ਵਿੱਚ 31.4, ਐਸਬੀਐਸ ਨਗਰ ਵਿੱਚ 33.1, ਬਰਨਾਲਾ ਵਿੱਚ 35.5, ਮੁਹਾਲੀ ਵਿੱਚ 24, ਪਠਾਨਕੋਟ ਵਿੱਚ 7, ਰੋਪੜ ਵਿੱਚ 18 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ 5 ਤੋਂ 11 ਜੁਲਾਈ ਤੱਕ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਲੁਧਿਆਣਾ, ਮੋਹਾਲੀ, ਫਤਹਿਗੜ੍ਹ ਸਾਹਿਬ, ਖਰੜ, ਅਬੋਹਰ ਅਤੇ ਮਾਨਸਾ ਦੇ ਨਾਲ ਲੱਗਦੇ ਕੁਝ ਇਲਾਕਿਆਂ 'ਚ ਰੋਜ਼ਾਨਾ 10 ਤੋਂ 15 ਮਿਲੀਮੀਟਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਹਾਲਾਂਕਿ ਮੌਸਮ ਵਿਭਾਗ ਨੇ 5-6 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਉਸ ਤੋਂ ਬਾਅਦ ਸਥਿਤੀ ਆਮ ਵਾਂਗ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

​(For more Punjabi news apart from Punjab Weather Update News in punjabi, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement