Punjab News: 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Published : Jul 5, 2025, 7:07 am IST
Updated : Jul 5, 2025, 10:33 am IST
SHARE ARTICLE
punjab news
punjab news

ਮੁਲਜ਼ਮ ਨੇ 2,21,402 ਰੁਪਏ ਦੇ ਉਸ ਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

Punjab News, Vigilance Bureau arrests Municipal Council accountant for bribe in Barnala: ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ ਦੇ ਵਸਨੀਕ ਇੱਕ ਠੇਕੇਦਾਰ ਦੀ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ 2,21,402 ਰੁਪਏ ਦੇ ਉਸ ਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 11000 ਰੁਪਏ ਰਿਸ਼ਵਤ ਲੈਂਦੇ ਹੋਏ ਦੀਪਕ ਸੇਤੀਆ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਸਬੰਧੀ ਹੋਰ ਜਾਂਚ ਪ੍ਰਕਿਰਿਆ ਅਧੀਨ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਉਜਾਗਰ ਕਰਦੀ ਹੈ। ਅਸੀਂ ਹਰ ਪੱਧਰ ਤੇ ਬੇਨਿਯਮੀਆਂ ਨੂੰ ਜੜ੍ਹੋਂ ਪੁੱਟਣ ਅਤੇ ਲੋਕਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਲਈ ਵਚਨਬੱਧ ਹਾਂ’’।

ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਹੈਲਪਲਾਈਨ ਰਾਹੀਂ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਤਾਂ ਜੋ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।

(For more news apart from “Vigilance Bureau arrests accountant of Municipal Council for taking bribe in Barnala,” stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement