ਪੰਜ ਲੱਖ ਦੀ ਫਿਰੌਤੀ ਮੰਗਣ ਵਾਲਾ ਭਗੌੜਾ ਪੁਲਿਸ ਅੜਿੱਕੇ
Published : Aug 5, 2018, 11:52 am IST
Updated : Aug 5, 2018, 11:52 am IST
SHARE ARTICLE
Criminal arrested
Criminal arrested

ਪੁਲਿਸ ਨੇ ਪੰਜ ਲੱਖ ਰੁਪਏ ਦੀ ਫ਼ਿਰੌਤੀ ਦੀ ਮੰਗ ਕਰਨ ਵਾਲੇ ਮੁਲਜ਼ਮ ਨੂੰ ਮਹਾਰਾਸ਼ਟਰ ਤੋਂ ਕਾਬੂ ਕੀਤਾ ਹੈ। ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿਤਾ  ਹੋਇਆ ਸੀ। 

ਬਰਨਾਲਾ, 4 ਅਗੱਸਤ (ਅਰਿੰਹਤ ਗਰਗ) : ਪੁਲਿਸ ਨੇ ਪੰਜ ਲੱਖ ਰੁਪਏ ਦੀ ਫ਼ਿਰੌਤੀ ਦੀ ਮੰਗ ਕਰਨ ਵਾਲੇ ਮੁਲਜ਼ਮ ਨੂੰ ਮਹਾਰਾਸ਼ਟਰ ਤੋਂ ਕਾਬੂ ਕੀਤਾ ਹੈ। ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿਤਾ  ਹੋਇਆ ਸੀ। ਪੀ.ਓ.ਸਟਾਫ਼ ਦੇ ਥਾਣੇਦਾਰ ਕੁਲਦੀਪ ਸਿੰਘ ਨੇ ਦਸਿਆ ਕਿ ਮੁਦਈ ਮਿਠੁਣ ਲਾਲ ਪੁੱਤਰ ਕ੍ਰਿਸ਼ਨ ਲਾਲ ਨਿਵਾਸੀ ਧਨੌਲਾ ਨੂੰ 2012 ਵਿਚ ਹਰਵਿੰਦਰ ਸਿੰਘ ਪੁੱਤਰ ਭਾਨ ਸਿੰਘ ਨਿਵਾਸੀ ਧਨੌਲਾ ਅਤੇ ਜਸਵਿੰਦਰ ਸਿੰਘ ਉਰਫ਼ ਜਸੀਆ ਪੁੱਤਰ ਗੁਰਦਾਸ ਸਿੰਘ ਨਿਵਾਸੀ ਘੋਰਕਣਾ ਜ਼ਿਲ੍ਹਾ ਮਾਨਸਾ ਨੇ ਚਿੱਠੀ ਭੇਜ ਕੇ ਪੰਜ ਲੱਖ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਸੀ।

ਇਨ੍ਹਾਂ ਨੂੰ ਦੋ ਸਤੰਬਰ 2012 ਵਿਚ ਥਾਣਾ ਧਨੌਲਾ ਦੀ ਪੁਲਿਸ ਪਾਰਟੀ ਨੇ ਫ਼ਿਰੌਤੀ ਦੀ ਰਕਮ ਸਮੇਤ ਕਾਬੂ ਕਰ ਲਿਆ ਸੀ। ਜ਼ਮਾਨਤ 'ਤੇ ਆਉਣ ਮਗਰੋਂ ਮੁਲਜ਼ਮ ਹਰਵਿੰਦਰ ਸਿੰਘ ਅਦਾਲਤ ਵਿਚ ਪੇਸ਼ ਨਾ ਹੋਇਆ ਜਿਸ ਨੂੰ 24 ਮਈ 2018 ਨੂੰ ਗੁਰਵੀਰ ਸਿੰਘ ਦੀ ਅਦਾਲਤ ਨੇ ਮੁਲਜ਼ਮ ਇਸ਼ਤਹਾਰੀ ਭਗੌੜਾ ਕਰਾਰ ਕਰ ਦਿਤਾ। 
ਪੀ.ਓ. ਸਟਾਫ਼ ਦੀ ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਗੁਰਦਵਾਰਾ ਮਾਤਾ ਸਾਹਿਬ ਕੌਰ ਪੀ.ਐਸ.ਮੁਦਖੇੜੀ ਜ਼ਿਲ੍ਹਾ ਨਾਂਦੇੜ ਸਾਹਿਬ ਮਹਾਰਾਸ਼ਟਰ ਤੋਂ ਕਾਬੂ ਕਰ ਲਿਆ। ਮੁਲਜ਼ਮ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰ ਕੇ 10 ਦਿਨ ਦਾ ਰਾਹਦਾਰੀ ਰੀਮਾਂਡ ਹਾਸਲ ਕਰ ਕੇ ਬਰਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ ਜੇਲ ਭੇਜ ਦਿਤਾ ਗਿਆ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement