ਭਗਵੰਤ ਮਾਨ ਤੇ ਅਮਨ ਅਰੋੜਾ ਦੇ ਅਸਤੀਫ਼ੇ ਰੱਦ ਕਰਨ ਦੀ ਕੀਤੀ ਸਿਫ਼ਾਰਸ਼
Published : Aug 5, 2018, 11:56 am IST
Updated : Aug 5, 2018, 11:56 am IST
SHARE ARTICLE
Aman arora and Bhagwant mann
Aman arora and Bhagwant mann

ਆਮ ਆਦਮੀ ਪਾਰਟੀ  ਦੇ ਪ੍ਰਮੁੱਖ ਅਹੁਦੇਦਾਰਾਂ ਨੇ ਭਗਵੰਤ ਮਾਨ ਅਤੇ ਅਮਨ ਅਰੋੜਾ ਦੇ ਅਸਤੀਫ਼ੇ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਹੈ।


ਚੰਡੀਗੜ੍ਹ,  4 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਆਮ ਆਦਮੀ ਪਾਰਟੀ  ਦੇ ਪ੍ਰਮੁੱਖ ਅਹੁਦੇਦਾਰਾਂ ਨੇ ਭਗਵੰਤ ਮਾਨ ਅਤੇ ਅਮਨ ਅਰੋੜਾ ਦੇ ਅਸਤੀਫ਼ੇ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਹੈ। 'ਆਪ' ਪੰਜਾਬ ਦੀ ਸੂਬਾ ਪਧਰੀ ਲੀਡਰਸ਼ਿਪ ਨੇ ਪਾਰਟੀ ਦੇ ਜ਼ੋਨ ਪ੍ਰਧਾਨ, ਵਿੰਗ ਪ੍ਰਧਾਨਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਪ੍ਰਧਾਨਾਂ ਦੀ ਬੈਠਕ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਕੀਤੀ ਜਿਸ ਵਿਚ ਪੰਜਾਬ ਵਿਧਾਨ ਸਭਾ ਲਈ ਵਿਰੋਧੀ ਧਿਰ ਦੇ ਨਵ-ਨਿਯੁਕਤ ਨੇਤਾ ਹਰਪਾਲ ਸਿੰਘ ਚੀਮਾ ਨੇ ਸ਼ਿਰਕਤ ਕੀਤੀ।

ਡਾ. ਬਲਬੀਰ ਸਿੰਘ ਨੇ ਦਸਿਆ ਕਿ ਬੈਠਕ ਪਾਰਟੀ ਦੇ ਆਗਾਮੀ ਪ੍ਰੋਗਰਾਮਾਂ ਅਤੇ ਵਰਤਮਾਨ ਹਾਲਤਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਦਸਿਆ ਕਿ ਆਉਂਦੀ 13 ਅਗੱਸਤ ਨੂੰ ਪਾਰਟੀ ਦੇ ਸਮੂਹ ਅਹੁਦੇਦਾਰਾਂ ਦੀ ਜਲੰਧਰ 'ਚ ਬੈਠਕ ਬੁਲਾਈ ਗਈ ਹੈ। ਪਾਰਟੀ ਨੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸਮਰਪਿਤ 15 ਅਗੱਸਤ ਨੂੰ ਈਸੜੂ ਵਿਖੇ ਅਤੇ 26 ਅਗੱਸਤ ਨੂੰ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ 'ਚ ਪਾਰਟੀ ਕਾਨਫ਼ਰੰਸ ਕਰਨ ਦਾ ਫ਼ੈਸਲਾ ਇਸ ਬੈਠਕ ਦੌਰਾਨ ਲਿਆ ਗਿਆ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement