ਭਗਵੰਤ ਮਾਨ ਦੀ ਪੀਐਮ ਮੋਦੀ ਨੂੰ ਅਪੀਲ, ‘ਖੇਤੀ ਕਾਨੂੰਨ ਵਾਪਸ ਲੈ ਕੇ ਖਿਡਾਰੀਆਂ ਨੂੰ ਦਿਓ ਤੋਹਫਾ’
Published : Aug 5, 2021, 1:49 pm IST
Updated : Aug 5, 2021, 2:10 pm IST
SHARE ARTICLE
Bhagwant Mann appeals to PM Modi
Bhagwant Mann appeals to PM Modi

ਟੋਕੀਉ ਉਲੰਪਿਕ ਵਿਚ ਭਾਰਤ ਨੇ 41 ਸਾਲਾਂ ਬਾਅਦ ਹਾਕੀ ਵਿਚ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਹੈ। ਦੇਸ਼ ਭਰ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਮਿਲ ਰਹੀਆਂ ਹਨ।

ਚੰਡੀਗੜ੍ਹ: ਟੋਕੀਉ ਉਲੰਪਿਕ ਵਿਚ ਭਾਰਤ ਨੇ 41 ਸਾਲਾਂ ਬਾਅਦ ਹਾਕੀ ਵਿਚ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਹੈ। ਦੇਸ਼ ਭਰ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਮਿਲ ਰਹੀਆਂ ਹਨ। ਇਸ ਦੌਰਾਨ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨ ਰੱਦ ਕਰਕੇ ਹਾਕੀ ਖਿਡਾਰੀਆਂ ਨੂੰ ਵੱਡਾ ਤੋਹਫਾ ਦੇਣ ਦੀ ਅਪੀਲ ਕੀਤੀ ਹੈ।  

Tokyo Olympics: India defeats Argentina 3-1 in HockeyTokyo Olympics

ਹੋਰ ਪੜ੍ਹੋ: ਅਦਾਰ ਪੂਨਾਵਾਲਾ ਨੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਮਦਦ ਲਈ 10 ਕਰੋੜ ਰੁਪਏ ਦਾ ਫੰਡ ਬਣਾਇਆ

ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ‘ਪ੍ਰਧਾਨ ਮੰਤਰੀ ਜੀ ਉਲੰਪਿਕ ਖੇਡਾਂ ’ਚ ਸਾਡੇ ਦੇਸ਼ ਦੀਆਂ ਹਾਕੀ ਟੀਮਾਂ ਵਿਚ ਸਾਰੇ ਗੋਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਧੀਆਂ-ਪੁੱਤਾਂ ਨੇ ਕੀਤੇ...। ਕ੍ਰਿਪਾ ਕਰਕੇ ਖੇਤੀ ਕਾਨੂੰਨ ਵਾਪਸ ਲੈ ਕੇ ਉਹਨਾਂ ਨੂੰ ਵੱਡਾ ਤੋਹਫਾ ਦਿਓ....’।

TweetTweet

ਹੋਰ ਪੜ੍ਹੋ:  ਪੰਜਾਬ ਸਰਕਾਰ ਨੇ ਕੀਤਾ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ

ਦੱਸ ਦਈਏ ਕਿ ਉਲੰਪਿਕ ਵਿਚ ਖੇਡਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਵਿਚ ਜ਼ਿਆਦਾ ਖਿਡਾਰੀ ਪੰਜਾਬ ਨਾਲ ਸਬੰਧ ਰੱਖਦੇ ਹਨ। ਇਹ ਸਾਰੇ ਖਿਡਾਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਵਿਚੋਂ ਹਨ। ਦੇਸ਼ ਭਰ ਵਿਚ ਹਰ ਕੋਈ ਇਹਨਾਂ ਪੰਜਾਬੀ ਖਿਡਾਰੀਆਂ ਦੇ ਹੌਂਸਲੇ ਅਤੇ ਜਜ਼ਬੇ ਦੀ ਤਾਰੀਫ ਕਰ ਰਿਹਾ ਹੈ।

India Hockey TeamIndia Hockey Team

ਹੋਰ ਪੜ੍ਹੋ: ਸੁਪਰੀਮ ਕੋਰਟ ਨੇ ਪਤੀ ਨੂੰ ਦਿਤੀ ਹਦਾਇਤ, ਕਿਹਾ- ਪਤਨੀ ਦਾ ਕਰੋ ਸਨਮਾਨ, ਨਹੀਂ ਤਾਂ ਜਾਣਾ ਪਵੇਗਾ ਜੇਲ੍ਹ

ਜਰਮਨੀ ਨਾਲ ਹੋਏ ਇਸ ਮੁਕਾਬਲੇ ਵਿਚ ਭਾਰਤੀ ਟੀਮ ਨੇ ਪੰਜ ਗੋਲ ਕੀਤੇ, ਜਿਨ੍ਹਾਂ ਵਿਚੋਂ ਸਿਮਰਨਜੀਤ ਸਿੰਘ ਨੇ 2 ਗੋਲ, ਜਦਕਿ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ ਅਤੇ ਰੁਪਿੰਦਰਪਾਲ ਸਿੰਘ ਨੇ 1-1 ਗੋਲ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement