ਚੰਡੀਗੜ੍ਹ ਲਈ ਨਿਰੋਲ ਪ੍ਰਸ਼ਾਸਕ ਦੀ ਤਜਵੀਜ਼ ਪੰਜਾਬ ਦਾ ਰਾਜਧਾਨੀ ’ਤੇ ਦਾਅਵਾ ਕਮਜ਼ੋਰ ਕਰਨ ਦਾ ਇਕ ਹੋਰ ਯਤ
Published : Aug 5, 2021, 12:47 am IST
Updated : Aug 5, 2021, 12:47 am IST
SHARE ARTICLE
image
image

ਚੰਡੀਗੜ੍ਹ ਲਈ ਨਿਰੋਲ ਪ੍ਰਸ਼ਾਸਕ ਦੀ ਤਜਵੀਜ਼ ਪੰਜਾਬ ਦਾ ਰਾਜਧਾਨੀ ’ਤੇ ਦਾਅਵਾ ਕਮਜ਼ੋਰ ਕਰਨ ਦਾ ਇਕ ਹੋਰ ਯਤਨ : ਸੁਖਬੀਰ ਬਾਦਲ

ਚੰਡੀਗੜ੍ਹ, 4 ਅਗੱਸਤ (ਭੁੱਲਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਦੀ ਥਾਂ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਨਿਰੋਲ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਨੂੰ ਰਾਜਧਾਨੀ ਸ਼ਹਿਰ ’ਤੇ ਪੰਜਾਬ ਦੇ ਦਾਅਵੇ ਨੁੰ ਕਮਜ਼ੋਰ ਕਰਨ ਦਾ ਇਕ ਹੋਰ ਯਤਨ ਕਰਾਰ ਦਿੱਤਾ ਤੇ ਕਿਹਾ ਕਿ ਅਸੀਂ ਇਸ ਤਜਵੀਜ਼ ਦਾ ਪੁਰਜ਼ੋਰ ਵਿਰੋਧ ਕਰਾਂਗੇ। 
ਉਹਨਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਤੇ ਇਸਨੂੰ  ਜਿੰਨੀ ਛੇਤੀ ਸੰਭਵ ਹੋ ਸਕੇ ਪੰਜਾਬ ਨੁੰ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਇਥੇ ਜਾਰੀ ਕੀਤੇ ਇਕ  ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹਾ ਕੋਈਕਾਰਨ ਨਹੀਂ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਾਸਤੇ ਇਕ ਨਿਰੋਲ ਪ੍ਰਸ਼ਾਸਕ ਸੁਬੇ ਦੇ ਬਾਹਰੋਂ ਨਿਯੁਕਤ  ਕੀਤਾ ਜਾਵੇ। ਉਹਨਾਂ ਕਿਹਾ ਕਿ ਜਦੋਂ ਤੱਕ ਕੇਂਦਰ ਸ਼ਾਸਤ ਪ੍ਰਦੇਸ਼ ਪੰਜਾਬ ਨੁੰ ਨਹੀਂ ਦਿੱਤਾ ਜਾਂਦਾ ਤਾਂ ਫਿਰ ਅਜਿਹਾ ਨਿਰੋਲ ਪ੍ਰਸ਼ਾਸਕ ਪਿੱਤਰੀ ਰਾਜ ਵਿਚੋਂ ਹੋਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਦਾ ਚੀਫ ਕਮਿਸ਼ਨਰ ਪੰਜਾਬ ਤੋਂ ਲਾਇਆ ਜਾਂਦਾ ਸੀ। 
ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ  ਪੰਜਾਬ ਦੇ ਪੁਨਗਰਠਨ ਸਮੇਂ ਲਏ ਗਏ ਸਾਰੇ ਫੈਸਲਿਆਂ ਦੀ ਇਕ ਤੋਂ ਬਾਅਦ ਇਕ ਉਲੰਘਣਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਅਫਸਰਾਂ ਦੀ ਤਾਇਨਾਤੀ ਲਈ 60:40 ਅਨੁਪਾਤ ਦੀ ਪਾਲਣਾ ਨਹੀਂ ਕਰ ਰਹੀ  ਜਿਸ ਤਹਿਤ ਬਹੁ ਗਿਣਤੀ ਅਫਸਰ ਪੰਜਾਬ ਤੋਂ ਲਾਏ ਜਾਣੇ ਹੁੰਦੇ ਹਨ। ਉਹਨਾਂ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਪੰਜਾਬ ਦੀ ਸਰਵਿਸ ਵਾਲ ਅਫਸਰਾਂ ਦੀ ਗਿਣਤੀ ਘਟਾਉਣ ਵਾਸਤੇ ਵੱਖਰੇ ਕੇਡਰ ਬਣਾਏ ਜਾ ਰਹੇ ਹਨ ਅਤੇ ਹੁਣ 60:40 ਅਨੁਪਾਤ ਦੀ ਉਲੰਘਣਾ ਕਰਦਿਆਂ ਏ ਜੀ ਐਮ ਸੂ ਟੀ ਅਫਸਰਾਂ ਦੀ ਤਾਇਨਾਤੀ ਵੀ ਪ੍ਰਮੁੱਖ ਪੋਸਟਾਂ ’ਤੇ ਕੀਤੀ ਜਾ ਰਹੀ ਹੈ। ਸ. ਬਾਦਲ ਨੇ ਕਿਹਾ ਕਿ ਬਜਾਏ ਪੰਜਾਬ ਬਨਾਮ ਚੰਡੀਗੜ੍ਹ ਮਾਮਲੇ ਵਿਚ ਹੋਈਆਂ ਗਲਤੀਆਂ ਨੁੰ ਦਰੁੱਸਤ ਕਰਨ ਦੇ ਕੇਂਦਰ ਸਰਕਾਰ ਹ ੁਣ ਚੰਡੀਗੜ੍ਹਵਿਚ ਪੰਜਾਬ ਦੀ ਭੂਮਿਕਾ ਹੋਰ ਘਟਾਉਣ ’ਤੇ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗ ੱਲ ਹੈ ਕਿ ਐਨ ਡੀ ਏ ਸਰਕਾਰ ਕਾਂਗਰਸ ਦੇ ਦਰਸਾਏ ਰਾਹ ’ ਤੇਚਲ ਰਹੀ ਹੈ ਤੇ ਉਸਨੇ ਪੰਜਾਬ ਵਿਰੋਧੀ ਤਜਵੀਜ਼ ਤਿਆਰ ਕੀਤੀ ਹੈ ਜੋ ਕਿ ਸੰਵਿਧਾਨ ਦੀ ਭਾਵਨਾ ਦੇ ਉਲਟ ਹੈ।
ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਵੀ 2016 ਵਿਚ ਚੰਡੀਗੜ੍ਹ ਲਈ ਵੱਖਰਾ ਪ੍ਰਸ਼ਾਸਕ ਲਾਉਣ ਦੀ ਤਜਵੀਜ਼ ਦਾ ਵਿਰੋਧ ਕੀਤਾ ਸੀ ਜਿਸ ਨਾਲ ਇਸਦੇ ਰਾਜਪਾਲ ਕੋਲੋਂ ਇਹ ਚਾਰਜ ਖੋਹਿਆ ਜਾਂਦਾ। ਉਹਨਾਂ ਕਿਹਾ ਕਿ ਅਸੀਂ ਸੰਘਰਸ਼ ਵਿੱਢ ਕੇ ਯਕੀਨੀ ਬਣਾਵਾਂਗੇ ਕਿ ਇਹ ਕਦਮ ਸਿਰੇ ਨਾ ਚੜ੍ਹੇ। 
ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੁੰ ਵੀ ਅਪੀਲ ਕੀਤੀ ਕਿ ਉਹ ਇਹ ਮਾਮਲਾ ਜ਼ੋਰ ਸ਼ੋਰ ਨਾਲ ਕੇਂਦਰ ਸਰਾਰ ਕੋਲ ਚੁੱਕਣ ਤੇ ਕੇਂਦਰ ਵੱਲੋਂ ਕੋਈ ਵੀ ਪੰਜਾਬ ਵਿਰੋਧੀ ਫੈਸਲਾ ਨਾ ਲਿਆ ਜਾਣਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਅਕਾਲੀ ਦਲ ਸਰਬ ਪਾਰਟੀ ਵਫਦ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਕੋਲ ਜਾਣ ਵਾਸਤੇ ਤਿਆਰ ਹੈ ਤਾਂ ਜੋ ਕੇਂਦਰ ਸਰਕਾਰ ਨੂੰ ਇਸ ਸੰਵੇਦਨਸ਼ੀਲ ਮਾਮਲੇ ’ਤੇ ਪੰਜਾਬੀਆਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement