ਮੋਗਾ ਪੁਲਿਸ ਦੀ ਵੱਡੀ ਕਾਰਵਾਈ, ਰੇਲਵੇ ਸਟੇਸ਼ਨ ਤੋਂ ਹੈਰੋਇਨ ਸਮੇਤ ਤਸਕਰ ਕੀਤਾ ਕਾਬੂ
Published : Aug 5, 2022, 9:15 am IST
Updated : Aug 5, 2022, 9:22 am IST
SHARE ARTICLE
Arrest
Arrest

ਦੋ ਦਿਨਾਂ ਦਾ ਰਿਮਾਂਡ ਕੀਤਾ ਹਾਸਲ

 

ਮੋਗਾ: ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਮੋਗਾ ਦੇ ਇੱਕ ਤਸਕਰ ਨੂੰ 275 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਇਕਬਾਲ ਸਿੰਘ ਵਾਸੀ ਪਿੰਡ ਤੋਰੇਵਾਲਾ ਖੁਰਦ ਮੋਗਾ ਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਰੇਲਵੇ ਕਲੋਨੀ ਗੁਰੂ ਨਾਨਕਪੁਰਾ ਨੇੜੇ ਟੀ-ਪੁਆਇੰਟ ਤੋਂ ਗ੍ਰਿਫ਼ਤਾਰ ਕੀਤਾ ਹੈ।

ArrestArrest

ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਦੀ ਟੀਮ ਨੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਰੇਲਵੇ ਸਟੇਸ਼ਨ ਨੇੜੇ ਜਾਲ ਵਿਛਾ ਦਿੱਤਾ। ਚੈਕਿੰਗ ਦੌਰਾਨ ਪੁਲਿਸ ਨੂੰ ਮੋਮੀ ਲਿਫਾਫੇ 'ਚੋਂ ਹੈਰੋਇਨ ਮਿਲੀ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement