ਨੌਜਵਾਨਾਂ ਨੂੰ ਹੁਨਰ ਸਿਖਲਾਈ ਲਈ ਪੰਜਾਬ ਸਰਕਾਰ ਨੇ ਮਹਿੰਦਰਾ ਐਂਡ ਮਹਿੰਦਰਾ ਨਾਲ ਕੀਤਾ ਸਮਝੌਤਾ
Published : Aug 5, 2022, 1:11 am IST
Updated : Aug 5, 2022, 1:11 am IST
SHARE ARTICLE
image
image

ਨੌਜਵਾਨਾਂ ਨੂੰ ਹੁਨਰ ਸਿਖਲਾਈ ਲਈ ਪੰਜਾਬ ਸਰਕਾਰ ਨੇ ਮਹਿੰਦਰਾ ਐਂਡ ਮਹਿੰਦਰਾ ਨਾਲ ਕੀਤਾ ਸਮਝੌਤਾ

ਚੰਡੀਗੜ੍ਹ, 4 ਅਗੱਸਤ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਤਕਨੀਕੀ ਸਿਖਿਆ ਦੇ ਕੇ ਹੁਨਰਮੰਦ ਬਣਾਉਣ ਸਬੰਧੀ ਮੁਹਿੰਮ ਨੂੰ ਜਾਰੀ ਰਖਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਖੇਤਰ ਦੇ ਵਿਦਿਆਰਥੀਆਂ ਨੂੰ ਹੁਨਰ ਸਿਖਲਾਈ ਮੁਹਈਆ ਕਰਵਾਉਣ ਲਈ ਮਹਿੰਦਰਾ ਐਂਡ ਮਹਿੰਦਰਾ (ਸਵਰਾਜ ਡਵੀਜ਼ਨ) ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ ਨੇ ਕਿਹਾ ਕਿ ਇਹ ਸਮਝੌਤਾ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ (ਸਵਰਾਜ ਡਵੀਜ਼ਨ) ਦੀ ਕਾਰਪੋਰੇਟ ਸਮਾਜਕ ਜ਼ਿੰਮੇਵਾਰੀ (ਸੀ.ਐਸ.ਆਰ.) ਪਹਿਲਕਦਮੀ ਤਹਿਤ ਪ੍ਰੋਜੈਕਟ ‘ਹੁਨਰ’ ਦੇ ਹਿੱਸੇ ਵਜੋਂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਰੋਜ਼ੀ-ਰੋਟੀ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਖੇਤਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਦਾ ਹੈ। ਇਹ ਉਪਰਾਲਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹਦੇ ਕਾਇਮ ਕਰਨ ਲਈ ਮੁੱਖ ਮੰਤਰੀ ਦੀ ਵਚਨਬੱਧਤਾ ਦੇ ਅਨੁਸਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਖੇਤਰ ਦੇ ਪ੍ਰਮੁੱਖ ਉਦਯੋਗਾਂ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ ਤਾਂ ਜੋ ਉਮੀਦਵਾਰਾਂ ਨੂੰ ਹੁਨਰਮੰਦ ਬਣਾ ਕੇ ਉਦਯੋਗਾਂ ਵਿਚ ਨੌਕਰੀਆਂ ਪ੍ਰਾਪਤ ਕਰਨ ਦੇ ਯੋਗ ਬਣਾਇਆ ਜਾ ਸਕੇ। ਕੁਮਾਰ ਰਾਹੁਲ ਨੇ ਪੰਜਾਬ ਦੇ ਨੌਜਵਾਨਾਂ ਦੀ ਬਿਹਤਰੀ ਲਈ ਅਜਿਹੀਆਂ ਭਾਈਵਾਲੀਆਂ ਲਈ ਹੋਰਨਾਂ ਉਦਯੋਗਾਂ ਨੂੰ ਸੱਦਾ ਦੇਣ ਸਬੰਧੀ ਭਵਿੱਖੀ ਪਹਿਲਕਦਮੀ ਦੀ ਰੂਪ ਰੇਖਾ ਵੀ ਉਲੀਕੀ।
ਸਕੱਤਰ ਨੇ ਕਿਹਾ ਕਿ ਇਸ ਸਮਝੌਤੇ ਦੇ ਹਿੱਸੇ ਵਜੋਂ, ਪ੍ਰੋਜੈਕਟ ‘ਹੁਨਰ’ ਨੂੰ ਮਹਿੰਦਰਾ ਐਂਡ ਮਹਿੰਦਰਾ ਵਲੋਂ ਪਛਾਣ ਕੀਤੇ ਗਏ ਸਿਖਲਾਈ ਭਾਈਵਾਲ ਮੈਸਰਜ਼ ਮੈਨਟੌਰ ਸਕਿੱਲਸ ਵਲੋਂ ਲਾਗੂ ਕੀਤਾ ਜਾਵੇਗਾ ਅਤੇ ਐਸ.ਏ.ਐਸ. ਨਗਰ, ਮੋਹਾਲੀ ਦੀ ਅਤਿ ਆਧੁਨਿਕ ਸਿਖਲਾਈ ਸੰਸਥਾ ਵਿੱਚ 444 ਉਮੀਦਵਾਰਾਂ ਨੂੰ ਸਿਖਲਾਈ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਖਲਾਈ ਭਾਈਵਾਲ ਵੱਲੋਂ ਟਰੈਕਟਰ ਆਪਰੇਟਰ, ਟਰੈਕਟਰ ਮਕੈਨਿਕ, ਖੇਤੀਬਾੜੀ ਮਸ਼ੀਨਰੀ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਸੇਵਾ ਪ੍ਰਦਾਤਾ, ਡੋਮੈਸਟਿਕ ਡਾਟਾ ਐਂਟਰੀ ਆਪਰੇਟਰ ਅਤੇ ਸੀ.ਆਰ.ਐਮ. ਡੋਮੈਸਟਿਕ ਨਾਨ-ਵੋਇਸ ਆਦਿ ਨੌਕਰੀਆਂ ਲਈ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਸਕੱਤਰ ਨੇ ਅੱਗੇ ਕਿਹਾ ਕਿ ਇਹ ਕੋਰਸ 4-5 ਮਹੀਨਿਆਂ ਵਿਚ ਮੁਕੰਮਲ ਕੀਤੇ ਜਾਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement