ਜਲੰਧਰ 'ਚ ਨੌਜਵਾਨਾਂ ਦੀ ਬਦਮਾਸ਼ੀ, ਪਾਰਕਿੰਗ ਲਈ ਕੀਤਾ ਮਨ੍ਹਾਂ ਤਾਂ ਢਾਬੇ ਦੀ ਕੀਤੀ ਭੰਨਤੋੜ

By : GAGANDEEP

Published : Aug 5, 2023, 5:17 pm IST
Updated : Aug 5, 2023, 5:25 pm IST
SHARE ARTICLE
photo
photo

ਘਟਨਾ ਸੀਸੀਟੀਵੀ ਵਿਚ ਹੋਈ ਕੈਦ

 

ਜਲੰਧਰ: ਜਲੰਧਰ ਦੇ ਪਿੰਡ ਦਿਆਲਪੁਰ ਨੇੜੇ ਇਕ ਢਾਬੇ 'ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਭੰਨਤੋੜ ਕਰਕੇ ਹੰਗਾਮਾ ਕੀਤਾ। ਢਾਬੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਹ ਸਾਰੀ ਘਟਨਾ ਢਾਬੇ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਇਸ ਸਾਰੀ ਘਟਨਾ ਦੌਰਾਨ ਖਾਣਾ ਖਾਣ ਆਏ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ ਅਤੇ ਲੋਕ ਬਿਨਾਂ ਖਾਣਾ ਖਾਧੇ ਹੀ ਉਥੋਂ ਪਰਤ ਗਏ। ਮੁਲਾਜ਼ਮਾਂ ਨੇ ਦਸਿਆ ਕਿ ਇਹ ਨੌਜਵਾਨ ਨਸ਼ੇ ਦੇ ਆਦੀ ਹਨ।

ਇਹ ਵੀ ਪੜ੍ਹੋ: ਫਗਵਾੜਾ ਤੋਂ ਸ਼ਰਮਸਾਰ ਕਰਨ ਵਾਲੀ ਖ਼ਬਰ: ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਕੀਤਾ ਜਬਰ-ਜ਼ਨਾਹ  

ਢਾਬਾ ਮੁਲਾਜ਼ਮ ਸਤੀਸ਼ ਨੇ ਦਸਿਆ ਕਿ ਇਹ ਲੋਕ ਪਿਛਲੇ ਕੁਝ ਦਿਨਾਂ ਤੋਂ ਉਸ ਦੇ ਢਾਬੇ 'ਤੇ ਆ ਰਹੇ ਸਨ ਅਤੇ ਮੁਲਾਜ਼ਮਾਂ ਨਾਲ ਲਗਾਤਾਰ ਦੁਰਵਿਵਹਾਰ ਕਰ ਰਹੇ ਸਨ। ਉਹ ਆਪਣੇ ਮੋਟਰਸਾਈਕਲਾਂ ਨੂੰ ਪਾਰਕਿੰਗ ਦੀ ਬਜਾਏ ਸਿੱਧਾ ਢਾਬੇ ਦੇ ਅੰਦਰ ਖੜ੍ਹਾ ਕਰਦੇ ਸਨ ਤੇ ਅੱਜ ਉਨ੍ਹਾਂ ਨੇ ਗੁੱਸੇ 'ਚ ਆ ਕੇ ਹਮਲਾ ਕਰ ਦਿਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।

ਇਹ ਵੀ ਪੜ੍ਹੋ: ਲੁਧਿਆਣਾ 'ਚ ਗੁਰਦੁਆਰਾ ਸਾਹਿਬ ਅੰਦਰ ਨਸ਼ੇੜੀ ਵਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ 

ਇਸ ਸਾਰੀ ਘਟਨਾ ਬਾਰੇ ਸੰਨੀ ਨੇ ਦਸਿਆ ਕਿ ਇਹ ਸਾਰੀ ਘਟਨਾ ਮੋਟਰਸਾਈਕਲ ਦੀ ਪਾਰਕਿੰਗ ਦੀ ਹੈ। ਉਸ ਨੇ ਦਸਿਆ ਕਿ ਇਹ ਨੌਜਵਾਨ ਕਾਫੀ ਦਿਨਾਂ ਤੋਂ ਢਾਬੇ ਦੇ ਅੰਦਰ ਆਪਣਾ ਮੋਟਰਸਾਈਕਲ ਖੜ੍ਹਾ ਕਰਦੇ ਰਹੇ, ਜਦੋਂ ਹੁਣ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿਤੀ ਗਈ ਤਾਂ ਕੁਝ ਦੇਰ ਬਾਅਦ 8 ਤੋਂ 10 ਨੌਜਵਾਨ ਹਥਿਆਰਾਂ ਸਮੇਤ ਆਏ ਅਤੇ ਉਨ੍ਹਾਂ 'ਤੇ ਹਮਲਾ ਕਰ ਦਿਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement