16 ਦਿਨਾਂ ਬਾਅਦ ਕੈਨੇਡਾ ਤੋਂ ਗੁਰਦਾਸਪੁਰ ਪਹੁੰਚੀ ਰਜਤ ਮਹਿਰਾ ਦੀ ਦੇਹ, ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਨੌਜੁਆਨ ਦੀ ਮੌਤ
Published : Aug 5, 2023, 3:09 pm IST
Updated : Aug 5, 2023, 3:09 pm IST
SHARE ARTICLE
photo
photo

ਧਾਹਾਂ ਮਾਰ ਰੋਂਦੀਆਂ ਭੈਣਾਂ ਨੇ ਸਿਹਰਾ ’ਤੇ ਰੱਖੜੀ ਬੰਨ੍ਹ ਕੇ ਤੋਰਿਆ ਅਪਣਾ ਭਰਾ

 

ਗੁਰਦਾਸਪੁਰ : ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ ਗਏ ਨੌਜੁਆਨ ਰਜਤ ਮਹਿਰਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜੋ ਬੀਤੀ 26 ਜੂਨ ਨੂੰ ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਤੋਂ ਐਮਬੀਏ ਦੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਪਰ 20 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। 21 ਦਿਨਾਂ ਬਾਅਦ ਹੀ ਉਸ ਦੀ ਮੌਤ ਹੋ ਗਈ, ਅੱਜ 16 ਦਿਨਾਂ ਬਾਅਦ ਉਸ ਦੀ ਦੇਹ ਭਾਰਤ ਗੁਰਦਾਸਪੁਰ ਪਹੁੰਚੀ ਜਿੱਥੇ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ।

ਮ੍ਰਿਤਕ ਦੇ ਪਿਤਾ ਅਸ਼ਵਨੀ ਮਹਿਰਾ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਉਸ ਦਾ ਲੜਕਾ 26 ਜੂਨ ਨੂੰ ਕੈਨੇਡਾ ਦੇ ਵੈਨਕੂਵਰ ਵਿਖੇ ਪੜ੍ਹਾਈ ਲਈ ਗਿਆ ਸੀ। ਉਹ ਅਪਣੇ ਇੱਕ ਦੋਸਤ ਨਾਲ ਹੋਸਟਲ ਦੇ ਕਮਰੇ ਵਿਚ ਰਹਿੰਦਾ ਸੀ। ਉਹ ਰੋਜ਼ਾਨਾ ਦੀ ਤਰ੍ਹਾਂ ਅਪਣਾ ਕੰਮ ਖ਼ਤਮ ਕਰ ਕੇ ਸੌਂ ਗਿਆ। ਅਤੇ 20 ਜੁਲਾਈ ਦੀ ਸਵੇਰ ਨੂੰ ਉਹ ਉੱਠ ਨਹੀਂ ਸਕੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।

ਪਤਾ ਲੱਗਦਿਆਂ ਹੀ ਉਸ ਨੇ ਭਾਰਤੀ ਅੰਬੈਸੀ ਨਾਲ ਸੰਪਰਕ ਕੀਤਾ ਅਤੇ ਮ੍ਰਿਤਕ ਦੇਹ ਨੂੰ ਗੁਰਦਾਸਪੁਰ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਦਸਿਆ ਕਿ ਭਾਜਪਾ ਸੰਸਦ ਮੈਂਬਰ ਸੰਨੀ ਦਿਓਲ ਦੇ ਓਐਸਡੀ ਨੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ਵਿਚ ਮਦਦ ਕੀਤੀ ਹੈ। ਜਦਕਿ ਸਥਾਨਕ ਪੰਜਾਬ ਸਰਕਾਰ ਵਲੋਂ ਕੋਈ ਮਦਦ ਨਹੀਂ ਕੀਤੀ ਗਈ। ਅੰਤਿਮ ਸਸਕਾਰ ਮੌਕੇ ਪ੍ਰਵਾਰਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕ ਵੀ ਪ੍ਰਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement