ਪੰਜਾਬ ਦੇ ਕਈ ਇਲਾਕਿਆਂ ਵਿਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

By : GAGANDEEP

Published : Aug 5, 2023, 1:41 pm IST
Updated : Aug 5, 2023, 1:41 pm IST
SHARE ARTICLE
photo
photo

ਸੂਬੇ ਵਿਚ ਪਿਛਲੇ ਹਫ਼ਤੇ ਤੋਂ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ।

 

ਮੁਹਾਲੀ :  ਪੰਜਾਬ 'ਚ ਅੱਜ ਵੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ ਪਰ ਅੱਜ ਸੂਬੇ ਦੇ ਕੁਝ ਕੁ ਜ਼ਿਲ੍ਹਿਆਂ ਵਿਚ ਹੀ ਮੀਂਹ ਪੈਣ ਦੀ ਸੰਭਾਵਨਾ ਹੈ, ਉਹ ਵੀ ਆਮ ਵਾਂਗ ਰਹੇਗੀ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਚ ਸਵੇਰੇ ਮੀਂਹ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿਚ 1.6, ਪਠਾਨਕੋਟ ਵਿਚ 18.2 ਅਤੇ ਗੁਰਦਾਸਪੁਰ ਵਿਚ 24.2 ਮਿਲੀਮੀਟਰ ਮੀਂਹ ਪਿਆ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿਚ ਹੁਸ਼ਿਆਰਪੁਰ ਵਿਚ 3 ਐਮ.ਐਮ., ਐਸ.ਬੀ.ਐਸ.ਨਗਰ ਵਿਚ 1.5 ਮਿਲੀਮੀਟਰ ਮੀਂਹ ਪਿਆ ਹੈ।

 ਇਹ ਵੀ ਪੜ੍ਹੋ: ਬਰਨਾਲਾ 'ਚ ਲਾਵਾਰਸ ਪਸ਼ੂ ਨਾਲ ਟਕਰਾਈ ਕਾਰ, ਇਕ ਵਿਅਕਤੀ ਦੀ ਮੌਤ 

ਸੂਬੇ ਵਿਚ ਪਿਛਲੇ ਹਫ਼ਤੇ ਤੋਂ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ। 28 ਜੁਲਾਈ ਤੋਂ 3 ਅਗਸਤ ਤੱਕ ਪੰਜਾਬ ਵਿਚ ਆਮ ਨਾਲੋਂ 46 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇੰਨਾ ਹੀ ਨਹੀਂ ਪੰਜਾਬ ਦੇ 19 ਜ਼ਿਲ੍ਹਿਆਂ ਵਿਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ ਹੈ। ਹੁਸ਼ਿਆਰਪੁਰ ਵਿਚ 99, ਗੁਰਦਾਸਪੁਰ ਵਿਚ 93, ਜਲੰਧਰ ਵਿਚ 69, ਅੰਮ੍ਰਿਤਸਰ ਵਿਚ 54, ਰੂਪਨਗਰ ਵਿਚ 67, ਮੁਹਾਲੀ ਵਿਚ 90, ਐਸਬੀਐਸ ਨਗਰ ਵਿਚ 72, ਮੋਗਾ ਵਿੱਚ 77, ਫਾਜ਼ਿਲਕਾ ਵਿਚ 70 ਅਤੇ ਤਰਨਤਾਰਨ ਵਿਚ 56 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ।

 ਇਹ ਵੀ ਪੜ੍ਹੋ: ਗੈਂਗਸਟਰ ਵਿਕਰਮ ਬਰਾੜ ਅਦਾਲਤ ਵਿਚ ਪੇਸ਼, 3 ਦਿਨ ਦਾ ਪੁਲਿਸ ਰਿਮਾਂਡ ਮਿਲਿਆ

28 ਜੁਲਾਈ ਤੋਂ 3 ਅਗਸਤ ਤੱਕ ਪੰਜਾਬ ਵਿਚ ਸਿਰਫ਼ 23.2 ਐਮਐਮ ਮੀਂਹ ਹੀ ਦਰਜ ਕੀਤਾ ਗਿਆ ਹੈ। ਜਦੋਂ ਕਿ ਇਨ੍ਹੀਂ ਦਿਨੀਂ ਪੰਜਾਬ ਵਿੱਚ 43.1MM ਸਾਧਾਰਨ ਸਥਿਤੀ ਹੁੰਦੀ ਹੈ, ਜੋ ਕਿ ਆਮ ਨਾਲੋਂ 46% ਘੱਟ ਹੈ। ਪੰਜਾਬ ਵਿਚ ਸਭ ਤੋਂ ਵੱਧ ਮੀਂਹ ਪਟਿਆਲਾ ਵਿਚ 47.8 ਐਮਐਮ ਦਰਜ ਕੀਤਾ ਗਿਆ ਹੈ, ਪਰ ਇਹ ਵੀ ਪਟਿਆਲਾ ਸ਼ਹਿਰ ਦੇ ਪਿਛਲੇ ਅੰਕੜਿਆਂ ਨਾਲੋਂ 18 ਫੀਸਦੀ ਘੱਟ ਹੈ। ਦੂਜੇ ਪਾਸੇ ਸਭ ਤੋਂ ਘੱਟ ਬਾਰਿਸ਼ ਹੁਸ਼ਿਆਰਪੁਰ 'ਚ ਦਰਜ ਕੀਤੀ ਗਈ, ਜਿਥੇ 1MM ਤੋਂ ਘੱਟ ਬਾਰਿਸ਼ ਸਿਰਫ 0.8MM ਦਰਜ ਕੀਤੀ ਗਈ।

ਅਗਲੇ ਹਫ਼ਤੇ ਵੀ ਪੰਜਾਬ ਵਿਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਪੰਜਾਬ ਦੇ ਸ਼ਹਿਰਾਂ ਦਾ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਰਹਿਣ ਦਾ ਅੰਦਾਜ਼ਾ ਲਗਾ ਰਿਹਾ ਹੈ। ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਐਸ.ਏ.ਐਸ.ਨਗਰ, ਨਵਾਂ ਸ਼ਹਿਰ, ਮੁਹਾਲੀ ਵਿਚ 5 ਤੋਂ 10 ਐਮਐਮ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੂਰੇ ਰਾਜ ਵਿਚ 1 ਤੋਂ 5 ਐਮਐਮ ਤੱਕ ਹੀ ਮੀਂਹ ਪੈ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement