ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ ’ਚ ਭਰਾ ਨੇ ਸਕੀ ਭੈਣ ’ਤੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ
Published : Aug 5, 2026, 2:05 pm IST
Updated : Aug 5, 2026, 2:05 pm IST
SHARE ARTICLE
Brother attacks his own sister with an iron rod in Amritsar.
Brother attacks his own sister with an iron rod in Amritsar.

ਪਿਤਾ ਬੁੱਤ ਬਣਿਆ ਦੇਖਦਾ ਰਿਹਾ ਅਤੇ ਧੀ ਦਰਦ ਕਾਰਨ ਚੀਕਾਂ ਮਾਰਦੀ ਰਹੀ

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਅਤੇ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਭਰਾ ਨੇ ਆਪਣੀ ਹੀ ਸਕੀ ਭੈਣ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਇਹ ਸਾਰੀ ਵਾਰਦਾਤ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ, ਜਿਸ ’ਚ ਭੈਣ ਦਰਦ ਨਾਲ ਚੀਕਾਂ ਮਾਰਦੀ ਨਜ਼ਰ ਆ ਰਹੀ ਹੈ, ਜਦਕਿ ਮੁਲਜ਼ਮ ਲਗਾਤਾਰ ਉਸ 'ਤੇ ਵਾਰ ਕਰਦਾ ਰਹਿੰਦਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਭ ਕੁਝ ਪਿਤਾ ਦੀ ਮੌਜੂਦਗੀ ਵਿੱਚ ਹੋਇਆ, ਪਰ ਉਨ੍ਹਾਂ ਨੇ ਹਮਲਾ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਹਮਲੇ ਵਿੱਚ ਨੌਜਵਾਨ ਕੁੜੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਅਤੇ ਉਸ ਦੀ ਇੱਕ ਲੱਤ ਦੀ ਹੱਡੀ ਬੁਰੀ ਤਰ੍ਹਾਂ ਟੁੱਟ ਗਈ।

ਸੀ.ਸੀ.ਟੀ.ਵੀ. ਫੁਟੇਜ ਵਿੱਚ ਸਾਫ਼ ਦਿਖਾਈ ਦਿੰਦਾ ਹੈ ਕਿ ਇੱਕ ਨੌਜਵਾਨ ਕੁੜੀ ਆਪਣੇ ਘਰ ਤੋਂ ਬਾਹਰ ਨਿਕਲਦੀ ਹੈ । ਜਿਵੇਂ ਹੀ ਉਹ ਘਰ ਦੇ ਬਾਹਰ ਆਉਂਦੀ ਹੈ, ਉਸੇ ਵੇਲੇ ਇੱਕ ਕਾਰ ਉੱਥੇ ਆ ਕੇ ਰੁਕਦੀ ਹੈ । ਕਾਰ ਵਿੱਚੋਂ ਕੁੜੀ ਦਾ ਭਰਾ ਅਤੇ ਪਿਤਾ ਬਾਹਰ ਨਿਕਲਦੇ ਹਨ । ਇਸ ਤੋਂ ਤੁਰੰਤ ਬਾਅਦ ਭਰਾ ਹੱਥ ਵਿੱਚ ਲੋਹੇ ਦੀ ਰਾਡ ਫੜ ਕੇ ਆਪਣੀ ਸਕੀ ਭੈਣ 'ਤੇ  ਹਮਲਾ ਕਰਨਾ ਸ਼ੁਰੂ ਕਰ ਦਿੰਦਾ ਹੈ।

ਫੁਟੇਜ ਵਿੱਚ ਦਿਖਾਈ ਦਿੰਦਾ ਹੈ ਕਿ ਭਰਾ ਲਗਾਤਾਰ ਲੋਹੇ ਦੀ ਰਾਡ ਨਾਲ ਕੁੜੀ 'ਤੇ ਵਾਰ ਕਰਦਾ ਰਹਿੰਦਾ ਹੈ, ਜਦਕਿ ਉਹ ਦਰਦ ਨਾਲ ਚੀਕਾਂ ਮਾਰਦੀ ਹੋਈ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰਦੀ ਹੈ। ਇਸ ਦੌਰਾਨ ਪਿਤਾ ਵੀ ਮੌਕੇ 'ਤੇ ਮੌਜੂਦ ਰਹਿੰਦਾ ਹੈ, ਪਰ ਹਮਲਾ ਰੋਕਣ ਦੀ ਕੋਈ ਕੋਸ਼ਿਸ਼ ਨਹੀਂ ਕਰਦਾ। ਕੁਝ ਸਮੇਂ ਬਾਅਦ ਕੁੜੀ ਦੇ ਦੂਜੇ ਭਰਾ ਦੀ ਪਤਨੀ ਘਰ ਤੋਂ ਬਾਹਰ ਆਉਂਦੀ ਹੈ। ਉਸ ਨੂੰ ਦੇਖਦੇ ਹੀ ਮੁਲਜ਼ਮ ਭਰਾ ਮੌਕੇ ਤੋਂ ਫ਼ਰਾਰ ਹੋ ਜਾਂਦਾ ਹੈ। ਗੱਲਬਾਤ ਕਰਦਿਆਂ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਛੋਟੀ ਭੈਣ ਨਵਦੀਪ ਕੌਰ 'ਤੇ ਉਸ ਦੇ ਸਕੇ ਛੋਟੇ ਭਰਾ ਅਤੇ ਪਿਤਾ ਨੇ ਕਥਿਤ ਤੌਰ 'ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ । ਇਸ ਹਮਲੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ ਅਤੇ ਦੋ ਥਾਵਾਂ ਤੋਂ ਫ੍ਰੈਕਚਰ ਹੋ ਗਿਆ।

ਮਨਦੀਪ ਸਿੰਘ ਦੇ ਮੁਤਾਬਕ, ਉਨ੍ਹਾਂ ਦੀ ਭੈਣ ਮੁੰਬਈ ਤੋਂ ਉਨ੍ਹਾਂ ਨੂੰ ਮਿਲਣ ਲਈ ਆਈ ਸੀ। ਦੋਸ਼ ਹੈ ਕਿ ਛੋਟੇ ਭਰਾ ਨੂੰ ਇਸ ਗੱਲ ਦੀ ਰੰਜਿਸ਼ ਸੀ ਕਿ ਉਹ ਉਨ੍ਹਾਂ ਦੇ ਘਰ ਕਿਉਂ ਆਈ। ਜਦੋਂ ਉਹ ਉਨ੍ਹਾਂ ਦੇ ਘਰ ਤੋਂ ਆਪਣੇ ਸਹੁਰੇ ਘਰ ਜਾਣ ਲਈ ਨਿਕਲੀ ਤਾਂ ਰਸਤੇ ਵਿੱਚ ਉਸ 'ਤੇ ਹਮਲਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਹਮਲਾ ਅੰਮ੍ਰਿਤਸਰ ਦੇ ਨਿਊ ਮਾਡਲ ਟਾਊਨ, ਖੰਡਵਾਲਾ, ਛੇਹਰਟਾ ਇਲਾਕੇ ਵਿੱਚ ਹੋਇਆ। ਹਮਲੇ ਵਿੱਚ ਉਸ ਦੇ ਹੱਥਾਂ ਅਤੇ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ, ਜਦਕਿ ਇੱਕ ਲੱਤ ਬੁਰੀ ਤਰ੍ਹਾਂ ਟੁੱਟ ਗਈ। ਫਿਲਹਾਲ ਉਸ ਦਾ ਆਪਰੇਸ਼ਨ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਮਨਦੀਪ ਸਿੰਘ ਨੇ ਦੋਸ਼ ਲਗਾਇਆ ਕਿ ਇਸ ਵਿਵਾਦ ਦੀ ਮੁੱਖ ਵਜ੍ਹਾ ਪਰਿਵਾਰਕ ਜਾਇਦਾਦ ਹੈ। ਉਨ੍ਹਾਂ ਦੇ ਅਨੁਸਾਰ ਛੋਟਾ ਭਰਾ ਸਾਰੀ ਜਾਇਦਾਦ ਆਪਣੇ ਨਾਮ ਕਰਵਾਉਣਾ ਚਾਹੁੰਦਾ ਹੈ ਅਤੇ ਇਸੇ ਕਾਰਨ ਪਹਿਲਾਂ ਵੀ ਕਈ ਵਾਰ ਉਨ੍ਹਾਂ ਨਾਲ ਕੁੱਟਮਾਰ ਕਰ ਚੁੱਕਾ ਹੈ ਅਤੇ ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵੀ ਕਰ ਚੁੱਕਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਛੋਟਾ ਭਰਾ ਅਕਸਰ ਸ਼ਰਾਬ ਦੇ ਨਸ਼ੇ ਵਿੱਚ ਪਿਤਾ ਨੂੰ ਨਾਲ ਲੈ ਕੇ ਭੈਣ ਅਤੇ ਹੋਰ ਰਿਸ਼ਤੇਦਾਰਾਂ ਦੇ ਘਰ ਜਾ ਕੇ ਗਾਲੀ-ਗਲੌਚ ਅਤੇ ਝਗੜਾ ਕਰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਕਰੀਬ 20 ਦਿਨਾਂ ਤੋਂ ਇਹ ਸਿਲਸਿਲਾ ਲਗਾਤਾਰ ਜਾਰੀ ਸੀ। ਮਨਦੀਪ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਪੀੜਤਾ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉੱਥੇ ਹੀ ਥਾਣਾ ਛੇਹਰਟਾ ਦੇ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਫਿਲਹਾਲ ਪੀੜਤਾ ਦੀ ਹਾਲਤ ਠੀਕ ਨਾ ਹੋਣ ਕਾਰਨ ਉਸ ਦੇ ਬਿਆਨ ਦਰਜ ਨਹੀਂ ਕੀਤੇ ਜਾ ਸਕੇ। ਜਿਵੇਂ ਹੀ ਪੀੜਤਾ ਬਿਆਨ ਦੇਣ ਦੀ ਹਾਲਤ ਵਿੱਚ ਹੋਵੇਗੀ, ਉਸ ਦੇ ਬਿਆਨ ਦਰਜ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement