ਖ਼ਬਰਾਂ |

ਤਾਜ਼ਾ |

ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਸਕੂਲਾਂ ਦੀਆਂ ਮਨਮਾਨੀਆਂ ਫੀਸਾਂ ’ਤੇ ਲੱਗੇਗੀ ਰੋਕ, ਕੈਬਨਿਟ ਨੇ ਅਹਿਮ ਬਿੱਲਾਂ ਨੂੰ ਦਿੱਤੀ ਮਨਜ਼ੂਰੀ
Published : Aug 5, 2026, 3:07 pm IST
Updated : Aug 5, 2026, 3:07 pm IST
SHARE ARTICLE
Important meeting of Punjab Cabinet, arbitrary school fees will be banned, Cabinet approves important bills
Important meeting of Punjab Cabinet, arbitrary school fees will be banned, Cabinet approves important bills

'ਆਊਟਸੋਰਸ ਵਰਕਰਾਂ ਨੂੰ ਸਰਕਾਰ ਅਧੀਨ ਲਿਆਉਣ ਲਈ ਮਨੀ ਬਿਲ ਨੂੰ ਕੈਬਨਿਟ ਦੀ ਮਨਜ਼ੂਰੀ': ਹਰਪਾਲ ਚੀਮਾ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਬੈਠਕ ਦੌਰਾਨ ਸੂਬੇ ਦੇ ਵਿਕਾਸ, ਸਿੱਖਿਆ ਅਤੇ ਕਰਮਚਾਰੀਆਂ ਦੇ ਹਿੱਤ ਵਿੱਚ ਕਈ ਵੱਡੇ ਫੈਸਲਿਆਂ 'ਤੇ ਮੁਹਰ ਲਗਾਈ ਗਈ ਹੈ। ਬੈਠਕ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੈਬਨਿਟ ਵੱਲੋਂ ਲਏ ਗਏ ਅਹਿਮ ਫੈਸਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਸਕੂਲਾਂ ਦੀਆਂ ਮਨਮਾਨੀਆਂ ਫੀਸਾਂ 'ਤੇ ਲੱਗੇਗੀ ਰੋਕ

ਕੈਬਨਿਟ ਬੈਠਕ ਵਿੱਚ ਨਿੱਜੀ ਸਕੂਲਾਂ ਵੱਲੋਂ ਵਧਾਈਆਂ ਜਾ ਰਹੀਆਂ ਮਨਮਾਨੀਆਂ ਫੀਸਾਂ 'ਤੇ ਰੋਕ ਲਗਾਉਣ ਲਈ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਸਕੂਲ ਫੀਸਾਂ ਨਾਲ ਸਬੰਧਤ ਐਕਟ ਵਿੱਚ ਸੰਸ਼ੋਧਨ/ਨਵੇਂ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਆਮ ਲੋਕਾਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ।

ਆਊਟਸੋਰਸ ਵਰਕਰਾਂ ਨੂੰ ਸਰਕਾਰ ਅਧੀਨ ਲਿਆਉਣ ਲਈ ਮਨੀ ਬਿਲ ਪਾਸ
ਠੇਕੇਦਾਰੀ ਪ੍ਰਥਾ ਹੇਠ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਲਈ ਵੀ ਕੈਬਨਿਟ ਨੇ ਵੱਡਾ ਫੈਸਲਾ ਲਿਆ ਹੈ। ਆਊਟਸੋਰਸ ਵਰਕਰਾਂ ਨੂੰ ਸਰਕਾਰ ਦੇ ਅਧੀਨ ਲਿਆਉਣ ਲਈ ਇੱਕ ਵਿਸ਼ੇਸ਼ 'ਮਨੀ ਬਿਲ' ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਇਸ ਬਿੱਲ ਨੂੰ ਬਹੁਤ ਜਲਦ ਚੱਲ ਰਹੇ ਵਿਧਾਨ ਸਭਾ ਸਦਨ ਵਿੱਚ ਪੇਸ਼ ਕੀਤਾ ਜਾਵੇਗਾ।

ਸੂਬੇ ਵਿੱਚ ਖੁੱਲ੍ਹਣਗੀਆਂ 3 ਨਵੀਆਂ ਡਿਜੀਟਲ ਯੂਨੀਵਰਸਿਟੀਆਂ

ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਂਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿੱਚ 3 ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਿਤ ਕਰਨ ਦਾ ਐਲਾਨ ਕੀਤਾ ਹੈ:

ਹੁਸ਼ਿਆਰਪੁਰ: ਇੱਥੇ ਪੰਜਾਬ ਦੀ ਪਹਿਲੀ 'ਕਲਾਊਡ ਯੂਨੀਵਰਸਿਟੀ' ਬਣੇਗੀ, ਜਿੱਥੇ ਵਿਦਿਆਰਥੀਆਂ ਨੂੰ ਆਧੁਨਿਕ ਡਿਜੀਟਲ ਤਰੀਕੇ ਨਾਲ ਪੜ੍ਹਾਈ ਕਰਵਾਈ ਜਾਵੇਗੀ।

ਪਟਿਆਲਾ (ਫਤਿਹਪੁਰ): ਪਟਿਆਲਾ ਦੇ ਪਿੰਡ ਫਤਿਹਪੁਰ ਵਿਖੇ ਦੂਜੀ ਡਿਜੀਟਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ।

ਪਟਿਆਲਾ (ਨੰਦਪੁਰ ਕੇਸ਼ੋ): ਪਟਿਆਲਾ ਦੇ ਨੰਦਪੁਰ ਕੇਸ਼ੋ ਵਿਖੇ 'ਫਿਜ਼ਿਕਸ ਵਾਲਾ' ਨਾਮ ਹੇਠ ਤੀਜੀ ਡਿਜੀਟਲ ਯੂਨੀਵਰਸਿਟੀ ਬਣਾਈ ਜਾਵੇਗੀ।

ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਆਵੇਗਾ, ਉੱਥੇ ਹੀ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਦਾ ਭਵਿੱਖ ਵੀ ਸੁਰੱਖਿਅਤ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement