ਖ਼ਬਰਾਂ |

ਤਾਜ਼ਾ |

ਗਾਡਰ ਡਿੱਗਣ ਨਾਲ ਸਾਈਕਲ ਸਵਾਰ ਮਾਂ-ਪੁੱਤ ਦੀ ਦਰਦਨਾਕ ਮੌਤ
Published : Aug 5, 2026, 3:27 pm IST
Updated : Aug 5, 2026, 3:36 pm IST
SHARE ARTICLE
Mother and son on a bicycle die tragically after a girder falls on them.
Mother and son on a bicycle die tragically after a girder falls on them.

ਮ੍ਰਿਤਕਾਂ ਦੀ ਪਰਮਜੀਤ ਕੌਰ ਅਤੇ ਕੁਲਵੰਤ ਸਿੰਘ ਵਜੋਂ ਹੋਈ ਪਛਾਣ

ਮੱਖੂ : ਫਿਰੋਜ਼ਪੁਰ ਦੇ ਮੱਖੂ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਓਵਰਲੋਡ ਟਰਾਲੇ ਤੋਂ ਲੋਹੇ ਦੇ ਗਾਡਰ ਡਿੱਗਣ ਕਾਰਨ ਸਾਈਕਲ 'ਤੇ ਜਾ ਰਹੇ ਮਾਂ-ਪੁੱਤ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ਵਰਪਾਲ ਦੀ ਰਹਿਣ ਵਾਲੀ 65 ਸਾਲਾ ਪਰਮਜੀਤ ਕੌਰ ਆਪਣੇ 30 ਸਾਲਾ ਪੁੱਤਰ ਕੁਲਵੰਤ ਸਿੰਘ ਨਾਲ ਸਾਈਕਲ 'ਤੇ ਧੀ ਦੇ ਘਰ ਸਾਵਣ ਦੇਣ ਜਾ ਰਹੀ ਸੀ। ਇਸ ਦੌਰਾਨ ਰਾਜਸਥਾਨ ਫੀਡਰ ਅਤੇ ਸਰਹਿੰਦ ਫੀਡਰ ਨਹਿਰ ਦੇ ਪੁਲ ਕੋਲ ਸਾਹਮਣੇ ਤੋਂ ਆ ਰਹੇ ਇੱਕ ਓਵਰਲੋਡ ਟਰਾਲੇ ਨੇ ਮੋੜ ਕੱਟਿਆ, ਜਿਸ ਕਾਰਨ ਟਰਾਲੇ ਉੱਪਰ ਲੱਦੇ ਲੋਹੇ ਦੇ ਗਾਡਰ ਖਿਸਕ ਕੇ ਸਿੱਧੇ ਮਾਂ-ਪੁੱਤ ਉੱਪਰ ਡਿੱਗ ਪਏ।

ਹਾਦਸਾ ਇੰਨਾ ਭਿਆਨਕ ਸੀ ਕਿ ਪਰਮਜੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕੁਲਵੰਤ ਸਿੰਘ ਨੇ ਕੁਝ ਸਮੇਂ ਬਾਅਦ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਮੱਖੂ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਭੇਜ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement