ਖ਼ਬਰਾਂ |

ਤਾਜ਼ਾ |

ਫਰੀਦਕੋਟ ਜੇਲ੍ਹ ’ਚ ਬੰਦ ਮਹਿਲਾ ਹਵਾਲਾਤੀ ਸਰਬਜੀਤ ਕੌਰ ਦੀ ਹੋਈ ਮੌਤ
Published : Aug 5, 2026, 3:06 pm IST
Updated : Aug 5, 2026, 3:06 pm IST
SHARE ARTICLE
Sarabjit Kaur, a female undertrial prisoner lodged in Faridkot Jail, has died.
Sarabjit Kaur, a female undertrial prisoner lodged in Faridkot Jail, has died.

ਸਿਹਤ ਖ਼ਰਾਬ ਹੋਣ ਤੋਂ ਬਾਅਦ ਹਸਪਤਾਲ ’ਚ ਕਰਵਾਇਆ ਸੀ ਭਰਤੀ, ਇਲਾਜ ਦੌਰਾਨ ਹੋਈ ਮੌਤ

ਫਰੀਦਕੋਟ : ਕੇਦਰੀ ਜੇਲ੍ਹ ਫਰੀਦਕੋਟ 'ਚ ਬੰਦ ਹਵਾਲਾਤੀ ਔਰਤ ਦੀ ਅਚਾਨਕ ਜ਼ਿਆਦਾ ਤਬੀਅਤ ਖਰਾਬ ਹੋਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾ ਹਵਾਲਾਤੀ ਔਰਤ ਸਰਬਜੀਤ ਕੌਰ ਪਤਨੀ ਜਗਤਾਰ ਸਿੰਘ ਵਾਸੀ ਭਾਗਪੁਰ ਉਰਫ਼ ਗੰਗੜਾ, ਜਿਲ੍ਹਾ ਮੋਗਾ ਦੀ ਰਹਿਣ ਵਾਲੀ ਸੀ। ਮ੍ਰਿਤਕਾ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਕੋਟ ਈਸੇ ਖਾਂ ਵੱਲੋਂ ਦਰਜ ਕੀਤੇ ਗਏ ਮਾਮਲੇ ’ਚ ਜੇਲ੍ਹ ਵਿਚ ਬੰਦ ਸੀ।

ਜੇਲ੍ਹ ’ਚ ਬੰਦ ਹਵਾਲਾਤੀ ਸਰਬਜੀਤ ਕੌਰ ਦੀ ਅਚਾਨਕ ਜ਼ਿਆਦਾ ਸਿਹਤ ਖਰਾਬ ਹੋਣ ਕਰਕੇ ਉਸ ਨੂੰ ਜੇਲ੍ਹ ਮੈਡੀਕਲ ਅਫਸਰ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਭੇਜਿਆ ਗਿਆ ਸੀ। ਜਿੱਥੇ ਡਾਕਟਰ ਵੱਲੋਂ ਬੰਦੀ ਔਰਤ ਨੂੰ ਇਲਾਜ ਦੌਰਾਨ ਮ੍ਰਿਤਕ ਐਲਾਨ ਦਿੱਤਾ। ਮਹਿਲਾ ਹਵਾਲਾਤੀ ਦੀ ਮੌਤ ਦੇ ਕਾਰਨਾਂ ਦੀ ਜਾਂਚ ਕਰਨ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰ ਹਵਾਲੇ ਕੀਤੀ ਜਾਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement