ਖ਼ਬਰਾਂ |

ਤਾਜ਼ਾ |

ਸਿਮਰਨਜੀਤ ਸਿੰਘ ਮਾਨ ਨਾਲ ਸੁੱਚਾ ਸਿੰਘ ਛੋਟੇਪੁਰ ਨੇ ਕੀਤੀ ਮੁਲਾਕਾਤ
Published : Aug 5, 2026, 9:42 am IST
Updated : Aug 5, 2026, 9:42 am IST
SHARE ARTICLE
Sucha Singh Chhotepur met with Simranjit Singh Mann.
Sucha Singh Chhotepur met with Simranjit Singh Mann.

ਦੋਵੇਂ ਆਗੂਆਂ ਨੇ ਪੰਥਕ ਏਕਤਾ ਅਤੇ ਪੰਜਾਬ ਦੇ ਅਹਿਮ ਮੁੱਦਿਆ ’ਤੇ ਕੀਤੀ ਚਰਚਾ

ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਫਤਿਹਗੜ੍ਹ ਸਾਹਿਬ ਸਥਿਤ ਨਿਵਾਸ ਵਿਖੇ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਪਹੁੰਚੇ । ਦੋਵਾਂ ਦਿੱਗਜ ਆਗੂਆਂ ਦਰਮਿਆਨ ਇਹ ਮੁਲਾਕਾਤ ਮੌਜੂਦਾ ਰਾਜਨੀਤਿਕ ਅਤੇ ਪੰਥਕ ਸਥਿਤੀ ਦੇ ਮੱਦੇਨਜ਼ਰ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ । ਇਸ ਦੌਰਾਨ ਦੋਵਾਂ ਨੇ ਪੰਥਕ ਏਕਤਾ ਅਤੇ ਪੰਜਾਬ ਦੇ ਮੌਜੂਦਾ ਅਹਿਮ ਮੁੱਦਿਆਂ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ​ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸੁੱਚਾ ਸਿੰਘ ਛੋਟੇਪੁਰ ਦੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਬਹੁਤ ਖ਼ੁਸ਼ ਹਨ। 

​ਦੂਜੇ ਪਾਸੇ, ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੇ ਵੀ ਸਿਮਰਨਜੀਤ ਸਿੰਘ ਮਾਨ ਨਾਲ ਹੋਈ ਇਸ ਮੁਲਾਕਾਤ 'ਤੇ ਖ਼ੁਸ਼ੀ ਜ਼ਾਹਰ ਕੀਤੀ । ਉਨ੍ਹਾਂ ਸਿਮਰਨਜੀਤ ਸਿੰਘ ਮਾਨ ਦੇ ਲੰਮੇ ਸੰਘਰਸ਼ ਅਤੇ ਦਿੱਤੀਆਂ ਗਈਆਂ ਕੁਰਬਾਨੀਆਂ ਦੀ ਸ਼ਲਾਘਾ ਕੀਤੀ । ਛੋਟੇਪੁਰ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਏਕਤਾ ਹੈ । ਹਰ ਸਿੱਖ, ਮਾਈ-ਭਾਈ ਅਤੇ ਗੁਰੂ ਨਾਨਕ ਨਾਮ ਲੇਵਾ ਦੀ ਇਹੋ ਖ਼ਵਾਹਿਸ਼ ਹੈ ਕਿ ਪੰਜਾਬ ਅਤੇ ਕੌਮ ਦੀ ਮੌਜੂਦਾ ਬਿਖੜੀ ਹਾਲਤ ਨੂੰ ਸੁਧਾਰਨ ਲਈ ਸਾਰਿਆਂ ਨੂੰ ਇੱਕ ਮੰਚ 'ਤੇ ਇਕੱਠੇ ਹੋਣਾ ਚਾਹੀਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement