ਡਾ. ਮਨਮੋਹਨ ਸਿੰਘ ਨੂੰ ਦਿਤੀਆਂ ਸਲਾਹਾਂ 'ਤੇ ਮੋਦੀ ਖ਼ੁਦ ਅਮਲ ਕਰਨ : ਬਾਜਵਾ
Published : Sep 5, 2018, 12:12 pm IST
Updated : Sep 5, 2018, 12:12 pm IST
SHARE ARTICLE
Tripat Rajinder Singh Bajwa
Tripat Rajinder Singh Bajwa

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਰੀਕਾਰਡਤੋੜ ਵਾਧੇ ਲਈ ਕੇਂਦਰ ਸਰਕਾਰ ਦੀਆਂ ਨੁਕਸਦਾਰ ਨੀਤੀਆਂ.............

ਚੰਡੀਗੜ੍ਹ : ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਰੀਕਾਰਡਤੋੜ ਵਾਧੇ ਲਈ ਕੇਂਦਰ ਸਰਕਾਰ ਦੀਆਂ ਨੁਕਸਦਾਰ ਨੀਤੀਆਂ ਦੀ ਕਰੜੀ ਨਿੰਦਾ ਕੀਤੀ ਤੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ  ਕਿ ਹੁਣ ਉਹ ਇਸ ਮਸਲੇ ਉਤੇ ਡਾ. ਮਨਮੋਹਨ ਸਿੰਘ ਨੂੰ ਦਿਤੀਆਂ ਗਈਆਂ ਅਪਣੀਆਂ ਸਲਾਹਾਂ ਉਤੇ ਖ਼ੁਦ ਅਮਲ ਕਰਨ। ਬਾਜਵਾ ਨੇ ਮੰਗ ਕੀਤੀ ਕਿ ਪਟਰੌਲ ਤੇ ਡੀਜ਼ਲ ਨੂੰ ਜੀਐਸਟੀ ਸਿਸਟਮ ਅੰਦਰ ਲਿਆਂਦਾ ਜਾਵੇ

ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਫ਼ੌਰੀ ਰਾਹਤ ਦੇਣ ਲਈ ਪਟਰੌਲੀਅਮ ਪਦਾਰਥਾਂ ਉਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ਅਤੇ ਵੈਟ ਦੀਆਂ ਦਰਾਂ ਵਿਚ ਤੁਰਤ ਕਮੀ ਕੀਤੀ ਜਾਵੇ।  ਪੰਚਾਇਤ ਮੰਤਰੀ ਨੇ ਕਿਹਾ, “ਮੁਲਕ ਵਿਚ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨੇ ਪਿਛਲੇ ਸਾਰੇ ਰੀਕਾਰਡ ਮਾਤ ਪਾ ਦਿਤੇ ਹਨ। ਮੋਦੀ ਨੇ ਇਸ ਮਾਮਲੇ ਬਾਰੇ ਹੁਣ ਚੁੱਪ ਕਿਉਂ ਧਾਰੀ ਹੋਈ ਹੈ? ਉਨ੍ਹਾਂ ਕਿਸੇ ਸਮੇਂ ਡਾ. ਮਨਮੋਹਨ ਸਿੰਘ ਨੂੰ ਪਟਰੌਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement