ਨਗਰ ਸੁਧਾਰ ਟਰੱਸਟ ਦਾ ਸੁਪਰਡੰਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published : Sep 5, 2018, 5:29 pm IST
Updated : Sep 5, 2018, 5:29 pm IST
SHARE ARTICLE
Bribe
Bribe

ਅੱਜ ਇਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਮਹਿੰਦਰਪਾਲ ਨੂੰ ਚੇਤਨ ਸਰੀਨ ਵਾਸੀ ਪ੍ਰੀਤ ਨਗਰ, ...

ਚੰਡੀਗੜ੍ਹ :- ਅੱਜ ਇਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਮਹਿੰਦਰਪਾਲ ਨੂੰ ਚੇਤਨ ਸਰੀਨ ਵਾਸੀ ਪ੍ਰੀਤ ਨਗਰ, ਜਲੰਧਰ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਦੋਸਤਾਂ ਦੇ ਪਲਾਟ ਗੁਰੂ ਗੋਬਿੰਦ ਸਿੰਘ ਐਵੀਨਿਊ ਵਿਚ ਹਨ ਅਤੇ ਨਗਰ ਸੁਧਾਰ ਟਰੱਸਟ ਨੂੰ ਪਲਾਟ ਟਰਾਂਸਫਟਰ ਕਰਨ ਦੇ ਅਧਿਕਾਰ ਦਿੱਤੇ ਹੋਏੇ ਹਨ।

ਨਗਰ ਸੁਧਾਰ ਟਰੱਸਟ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਮਹਿੰਦਰਪਾਲ ਵਲੋਂ ਪਲਾਟਾਂ ਦੇ ਟਰਾਂਸਫਰ ਪੱਤਰ ਜਾਰੀ ਕਰਨ ਬਦਲੇ 9000  ਰੁਪਏ ਦੀ ਮੰਗ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੁਪਰਡੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 9,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement