ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਧਿਆਪਕ ਦਿਵਸ 'ਤੇ ਸੰਦੇਸ਼
Published : Sep 5, 2021, 12:37 am IST
Updated : Sep 5, 2021, 12:37 am IST
SHARE ARTICLE
image
image

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਧਿਆਪਕ ਦਿਵਸ 'ਤੇ ਸੰਦੇਸ਼

ਚੰਡੀਗੜ੍ਹ, 4 ਸਤੰਬਰ (ਸ.ਸ.ਸ.) : ਅਧਿਆਪਕ ਦਿਵਸ 'ਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮਦਿਨ ਮੌਕੇ ਮੈਂ, ਅਧਿਆਪਕਾਂ ਨੂੰ  ਗਿਆਨ ਅਤੇ ਭਾਈਚਾਰਕ ਸਾਂਝ ਵਾਲੇ ਸਮਾਜ ਦੀ ਸਿਰਜਣਾ ਵਾਸਤੇ ਸਮਰਪਤ ਸੇਵਾ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ | ਅਧਿਆਪਕ ਦਿਵਸ ਉਨ੍ਹਾਂ ਅਧਿਆਪਕਾਂ ਨੂੰ  ਸਮਰਪਤ ਹੈ ਜੋ ਵਿਦਿਆਰਥੀਆਂ ਦੇ ਜੀਵਨ ਵਿਚ ਮਹਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਹ ਨੌਜਵਾਨਾਂ ਨੂੰ  ਪ੍ਰੇਰਿਤ ਕਰਦੇ ਹਨ, ਗਿਆਨ ਦੀ ਭੁੱਖ ਬੁਝਾਉਂਦੇ ਹਨ ਅਤੇ ਉਨ੍ਹਾਂ ਦੀ ਛੁਪੀ ਹੋਈ ਸਮਰਥਾ ਅਤੇ ਪ੍ਰਤਿਭਾ ਨੂੰ  ਉਜਾਗਰ ਕਰਦੇ ਹਨ | ਅਧਿਆਪਕ ਹੀ ਅਸਲ ਰਾਸ਼ਟਰ ਨਿਰਮਾਤਾ ਹੁੰਦੇ ਹਨ ਕਿਉਂਕਿ ਉਹ ਹਰ ਬੱਚੇ ਦੇ ਭਵਿੱਖ ਨੂੰ  ਰੂਪ ਦਿੰਦੇ ਹਨ ਅਤੇ ਉਨ੍ਹਾਂ ਨੂੰ  ਇਕ ਜ਼ਿੰਮੇਵਾਰ ਨਾਗਰਿਕ ਬਣਾਉਂਦੇ ਹਨ | ਆਉ ਅਸੀਂ ਸਾਰੇ ਇਸ ਦਿਨ, ਉਨ੍ਹਾਂ ਅਧਿਆਪਕਾਂ ਦਾ ਸਤਿਕਾਰ ਅਤੇ ਧਨਵਾਦ ਕਰੀਏ ਜਿਨ੍ਹਾਂ ਨੇ ਸਾਡੇ ਵਿਦਿਆਰਥੀਆਂ ਨੂੰ  ਰਾਸ਼ਟਰ ਦਾ ਕੀਮਤੀ ਮਨੁੱਖੀ ਸਰਮਾਇਆ ਬਣਨ ਦੀ ਅਗਵਾਈ ਕੀਤੀ ਹੈ  |
ਅਤੇ ਜੋ ਇਕ ਮਜ਼ਬੂਤ ਅਤੇ ਖ਼ੁਸ਼ਹਾਲ ਰਾਸ਼ਟਰ ਦੇ ਨਿਰਮਾਣ ਵਿਚ ਵਡਮੁੱਲਾ ਯੋਗਦਾਨ ਪਾ ਰਹੇ ਹਨ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement