ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਨੂੰ  ਲਿਖੀ ਚਿੱਠੀ
Published : Sep 5, 2021, 12:27 am IST
Updated : Sep 5, 2021, 12:27 am IST
SHARE ARTICLE
image
image

ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਨੂੰ  ਲਿਖੀ ਚਿੱਠੀ


ਇਤਿਹਾਸਕ ਤੇ ਵਿਰਾਸਤੀ ਸ਼ਹਿਰ ਬਟਾਲਾ ਨੂੰ  ਸੂਬੇ ਦਾ 24ਵਾਂ ਜ਼ਿਲ੍ਹਾ ਬਣਾਇਆ ਜਾਵੇ

ਚੰਡੀਗੜ, 4 ਸਤੰਬਰ (ਨਰਿੰਦਰ ਸਿੰਘ ਝਾਂਮਪੁਰ) : ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧੀ ਧੜੇ ਵਿਚ ਸ਼ਾਮਲ ਦੋ ਮੰਤਰੀਆਂ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਨੂੰ  ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਇਤਿਹਾਸਕ ਤੇ ਵਿਰਾਸਤੀ ਸ਼ਹਿਰ ਬਟਾਲਾ ਨੂੰ  ਸੂਬੇ ਦਾ 24ਵਾਂ ਜ਼ਿਲ੍ਹਾ ਬਣਾਇਆ ਜਾਵੇ ਤਾਂ ਜੋ ਇਸ ਅਹਿਮ ਸ਼ਹਿਰ ਦਾ ਢੁਕਵਾਂ ਵਿਕਾਸ ਹੋ ਸਕੇ | 
ਦੋਵਾਂ ਕੈਬਨਿਟ ਮੰਤਰੀਆਂ ਨੇ ਇਹ ਵੀ ਮੰਗ ਕੀਤੀ ਕਿ ਇਸ ਦੇ ਨਾਲ ਹੀ ਇਤਿਹਾਸਕ ਕਸਬਿਆਂ ਫ਼ਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਜਾਂ ਘੁਮਾਣ ਨੂੰ  ਇਸ ਨਵੇਂ ਜ਼ਿਲ੍ਹੇ ਦੀਆਂ ਨਵੀਆਂ ਸਬ-ਡਿਵੀਜਨਾਂ ਬਣਾਈਆਂ ਜਾਣ | ਮੁੱਖ ਮੰਤਰੀ ਨੂੰ  ਇਸ ਸਬੰਧ ਵਿਚ ਲਿਖੇ ਇਕ ਪੱਤਰ ਵਿਚ ਦੋਹਾਂ ਮੰਤਰੀਆਂ ਨੇ ਕਿਹਾ ਹੈ ਕਿ ਬਟਾਲਾ ਪੰਜਾਬ ਦਾ ਉਹ ਅਹਿਮ ਸ਼ਹਿਰ ਹੈ ਜਿਸ ਨਾਲ ਸਾਡੀ ਅਮੀਰ ਇਤਿਹਾਸਕ, ਧਾਰਮਕ, ਸਮਾਜਕ ਅਤੇ ਸਾਹਿਤਕ ਵਿਰਾਸਤ ਜੁੜੀ ਹੋਈ ਹੈ | ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਬਾਅਦ ਬਟਾਲਾ ਪੰਜਾਬ ਦਾ ਸੱਭ ਤੋਂ ਪੁਰਾਣਾ ਸ਼ਹਿਰ ਹੈ ਜਿਸ ਦੀ ਨੀਂਹ 1465 ਵਿਚ ਰੱਖੀ ਗਈ ਸੀ | ਆਬਾਦੀ ਪੱਖੋਂ ਵੀ ਇਹ ਪੰਜਾਬ ਦਾ ਅੱਠਵਾਂ ਸਭ ਤੋਂ ਵੱਡਾ ਸ਼ਹਿਰ ਹੈ ਜਿਥੇ ਪਿਛਲੇ ਸਾਲ ਨਗਰ ਨਿਗਮ ਵੀ ਬਣਾਈ ਗਈ ਹੈ | ਬਾਜਵਾ ਤੇ ਰੰਧਾਵਾ ਨੇ ਇਸ ਅਹਿਮ ਮਾਮਲੇ 'ਤੇ ਵਿਚਾਰ ਵਟਾਂਦਰਾ ਕਰਨ ਲਈ ਮੁੱਖ ਮੰਤਰੀ ਤੋਂ ਸਮਾਂ ਵੀ ਮੰਗਿਆ ਹੈ | ਬਟਾਲਾ ਸ਼ਹਿਰ ਦੇ ਇਤਿਹਾਸਕ ਵਿਰਸੇ ਬਾਰੇ ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਇਸੇ ਸ਼ਹਿਰ ਵਿਚ ਮਾਤਾ ਸੁਲੱਖਣੀ ਜੀ ਨਾਲ 8 ਜੁਲਾਈ 1487 ਵਿਚ ਹੋਇਆ ਸੀ | ਉਨ੍ਹਾਂ ਦੀ ਯਾਦ ਵਿਚ ਇਥੇ ਗੁਰਦੁਆਰਾ ਡੇਰਾ ਸਾਹਿਬ 
ਅਤੇ ਗੁਰਦੁਆਰਾ ਕੰਧ ਸਾਹਿਬ ਸੁਸ਼ੋਭਤ ਹਨ | ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਆਪਣੇ ਪੁੱਤਰ ਬਾਬਾ ਗੁਰਦਿੱਤਾ ਜੀ ਨੂੰ  ਵਿਆਹੁਣ ਵੀ ਬਟਾਲਾ ਹੀ ਆਏ ਸਨ ਅਤੇ ਉਨ੍ਹਾਂ ਦੀ ਯਾਦ ਵਿਚ ਸ਼ਹਿਰ ਦੇ ਵਿਚਕਾਰ ਗੁਰਦੁਆਰਾ ਸਤਿ ਕਰਤਾਰੀਆ ਸੁਸ਼ੋਭਤ ਹੈ | 
ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਲਾਹੌਰ ਅਤੇ ਅੰਮਿ੍ਤਸਰ ਤੋਂ ਬਾਅਦ ਬਟਾਲਾ ਸਿੱਖ ਰਾਜ ਦਾ ਇਕ ਅਹਿਮ ਸ਼ਹਿਰ ਸੀ | ਇਸ ਰਾਜ ਵੇਲੇ ਦੀਆਂ ਵਿਰਾਸਤੀ ਇਮਾਰਤਾਂ ਅੱਜ ਵੀ ਮੌਜੂਦ ਹਨ ਜਿਨ੍ਹਾਂ ਵਿਚੋਂ ਮਹਾਰਾਜਾ ਸ਼ੇਰ ਸਿੰਘ ਦਾ ਮਹੱਲ ਅਤੇ ਜਲ ਮਹੱਲ (ਬਾਰਾਂਦਰੀ) ਵਿਸ਼ੇਸ਼ ਹਨ | ਉਨ੍ਹਾਂ ਕਿਹਾ ਕਿ ਇਤਿਹਾਸਕ ਕਾਲੀ ਦਵਾਰਾ ਮੰਦਰ ਅਤੇ ਸਤੀ ਲਕਸ਼ਮੀ ਦੇਵੀ ਸਮਾਧ ਤੋਂ ਬਿਨਾਂ ਇਸ ਸ਼ਹਿਰ ਦੇ ਨਜ਼ਦੀਕ ਹੀ ਅੱਚਲ ਸਾਹਿਬ ਦਾ ਉਹ ਇਤਿਹਾਸਕ ਅਸਥਾਨ ਹੈ, ਜਿੱਥੇ ਭਗਵਾਨ ਸ਼ਿਵ ਜੀ ਦੇ ਪੁੱਤਰ ਦੇਵਤਾ ਕਾਰਤਿਕ ਦੀ ਯਾਦ ਵਿਚ ਅਚਲੇਸ਼ਵਰ ਧਾਮ ਸੁਸ਼ੋਭਤ ਹੈ | ਅੱਚਲ ਸਾਹਿਬ ਜੀ ਦੇ ਅਸਥਾਨ ਉੱਤੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਧਾਂ ਨਾਲ ਗੋਸ਼ਟ ਕੀਤੀ ਸੀ | 
ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੁਨੀਆਂ ਭਰ ਵਿਚ ਬਟਾਲੇ ਦਾ ਨਾਂ ਮਸ਼ਹੂਰ ਕਰਨ ਵਾਲੇ ਅਤੇ ਜੋਬਨ ਰੁੱਤੇ ਤੁਰ ਜਾਣ ਵਾਲੇ ਇਸ ਕਵੀ ਨੂੰ  ਸਾਹਿਤਕ ਖੇਤਰ ਵਿਚ ਬਿਰਹਾ ਦੇ ਕਵੀ ਅਤੇ ਪੰਜਾਬੀ ਦੇ ਕੀਟਸ ਵਜੋਂ ਜਾਣਿਆ ਜਾਂਦਾ ਹੈ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement