ਅਧਿਆਪਕ ਦਿਵਸ: ਬੇਰੁਜ਼ਗਾਰ ਅਧਿਆਪਕਾਂ ਦਾ ਅਨੋਖਾ ਪ੍ਰਦਰਸ਼ਨ, ਸਰਕਾਰ ਨੂੰ ਭੇਂਟ ਕੀਤਾ ਖੂਨ ਦਾ ਪਿਆਲਾ 
Published : Sep 5, 2021, 7:11 pm IST
Updated : Sep 5, 2021, 7:11 pm IST
SHARE ARTICLE
Teachers Protest
Teachers Protest

ਖੂਨ ਦਾ ਪਿਆਲਾ ਦੇਣ ਦੇ ਨਾਲ-ਨਾਲ ਗਲਾ 'ਚ ਟਾਇਰ ਪਾ ਕੇ ਵੀ ਕੀਤਾ ਅਧਿਆਪਕਾਂ ਨੇ ਪ੍ਰਦਰਸ਼ਨ

ਪਟਿਆਲਾ: ਅੱਜ ਅਧਿਆਪਕ ਦਿਵਸ ਹੈ ਤੇ ਅੱਜ ਦੇ ਦਿਨ ਪੰਜਾਬ ਦੇ ਵੱਖ ਵੱਖ ਸੂਬਿਆਂ ਵਿਚ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ। ਇਸ ਦੇ ਚਲਦੇ ਅੱਜ ਪਟਿਆਲਾ ਵਿਚ ਪੱਕਾ ਮੋਰਚਾ ਲਾਈ ਬੈਠੇ ਐੱਨਐੱਸਕਿਊਐੱਫ ਵੋਕੇਸ਼ਨਲ ਅਧਿਆਪਕਾਂ ਨੇ ਅੱਜ ਅਧਿਆਪਕ ਦਿਵਸ ਮੌਕੇ ਸ਼ਹਿਰ ਵਿਚ ਰੋਸ ਮਾਰਚ ਕੀਤਾ। ਦੱਸ ਦਈਏ ਕਿ ਇਹ ਅਧਿਆਪਕ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ।

Photo

ਮਿਲੀ ਜਾਣਕਾਰੀ ਦੇ ਮੁਤਾਬਿਕ ਇਨ੍ਹਾਂ ਅਧਿਆਪਕਾਂ ਵੱਲੋਂ ਇਹ ਪੱਕਾ ਮੋਰਚਾ ਇੱਥੇ ਸਰਹਿੰਦ ਰੋਡ ’ਤੇ ਸਥਿਤ ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਨੇੜਲੇ ਬੱਸ ਅੱਡੇ ਵਿਚ ਲਾਇਆ ਹੋਇਆ ਹੈ। ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਦੇ ਰਹੇ ਹਨ ਅਧਿਆਪਕਾਂ ਨੇ ਅੱਜ ਅਧਿਆਪਕ ਦਿਵਸ ਦੇ ਮੌਕੇ 'ਤੇ ਅਨੋਖਾ ਪ੍ਰਦਰਸ਼ਨ ਕੀਤਾ ਹੈ।

ਇਸ ਰੋਸ ਮਾਰਚ ਦੌਰਾਨ ਅਧਿਆਪਕਾਂ ਨੇ ਅੱਜ ਗਲ ਵਿੱਚ ਟਾਇਰ ਪਾਏ ਹੋਏ ਸਨ ਉਥੇ ਹੀ ਸਰਕਾਰ ਵਿਰੋਧੀ ਨਾਅਰਿਆਂ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਸਬੰਧੀ ਬੈਨਰ ਵੀ ਗਲਾਂ ਵਿਚ ਪਾਏ ਹੋਏ ਸਨ। ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਸੰਗਰੂਰ ਵਿਚ ਵੀ ਬੀ. ਐਡ. ਟੈੱਟ ਪਾਸ ਬੇਰੁਜ਼ਗਾਰਾਂ ਨੇ ਸਰਕਾਰ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਖਿਲਾਫ਼ ਅਨੋਖਾ ਪ੍ਰਦਰਸ਼ਨ ਕੀਤਾ। ਦਰਅਸਲ ਅਧਿਆਪਕਾਂ ਨੇ ਸਿੰਗਲਾ ਨੂੰ ਖ਼ੂਨ ਦਾ ਪਿਆਲਾ ਭੇਂਟ ਕੀਤਾ।

Photo

ਬੀ. ਐਡ. ਟੈੱਟ ਪਾਸ ਬੇਰੁਜ਼ਗਾਰਾਂ ਜਦੋਂ ਸਿਵਲ ਹਸਪਤਾਲ ਤੋਂ ਰੋਸ ਮਾਰਚ ਕਰਦੇ ਹੋਏ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਅੱਗੇ ਪਹੁੰਚੇ ਤਾਂ ਤਹਿਸੀਲਦਾਰ ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਤੋਂ ਖੂਨ ਦਾ ਪਿਆਲਾ ਪ੍ਰਾਪਤ ਕੀਤਾ। ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕੈਪਟਨ ਸਰਕਾਰ ਨੂੰ ਸਿਰੇ ਦੀ ਨਖਿੱਧ ਸਰਕਾਰ ਕਰਾਰ ਦਿੱਤਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement