ਮੁੱਖ ਮੰਤਰੀ ਵਲੋਂ ਸੰਗਰੂਰ-ਲੁਧਿਆਣਾ ਰੋਡ 'ਤੇ ਦੋ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ
Published : Sep 5, 2022, 6:43 am IST
Updated : Sep 5, 2022, 6:43 am IST
SHARE ARTICLE
image
image

ਮੁੱਖ ਮੰਤਰੀ ਵਲੋਂ ਸੰਗਰੂਰ-ਲੁਧਿਆਣਾ ਰੋਡ 'ਤੇ ਦੋ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ


ਐਤਵਾਰ ਅੱਧੀ ਰਾਤ ਤੋਂ ਖ਼ਤਮ ਹੋ ਜਾਵੇਗੀ ਦੋਵਾਂ ਟੋਲ ਪਲਾਜ਼ਿਆਂ ਦੀ ਮਿਆਦ

 

ਸੰਗਰੂਰ/ਧੂਰੀ, 4 ਸਤੰਬਰ (ਬਲਵਿੰਦਰ ਸਿੰਘ ਭੁੱਲਰ, ਸਕਿੰਦਰ, ਘਨੌਰ) : ਲੋਕਾਂ ਨੂੰ  ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ-ਲੁਧਿਆਣਾ ਰੋਡ 'ਤੇ ਦੋ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਹੈ ਕਿਉਂ ਜੋ ਇਨ੍ਹਾਂ ਦੋਵਾਂ ਦੀ ਮਿਆਦ ਐਤਵਾਰ ਤੋਂ ਅੱਧੀ ਰਾਤ ਨੂੰ  ਖ਼ਤਮ ਹੋਣ ਜਾ ਰਹੀ ਹੈ |
ਮੁੱਖ ਮੰਤਰੀ ਨੇ ਲੋਕਾਂ ਦੇ ਇਕੱਠ ਨੂੰ  ਸੰਬੋਧਨ ਕਰਦਿਆਂ ਕਿਹਾ, Tਇਨ੍ਹਾਂ ਟੋਲ ਪਲਾਜ਼ਿਆਂ ਦੇ ਪ੍ਰਬੰਧਕ 20 ਮਹੀਨੇ ਦਾ ਵਾਧਾ ਜਾਂ 50 ਕਰੋੜ ਰੁਪਏ ਮੁਆਵਜ਼ੇ ਵਜੋਂ ਦੇਣ ਦੀ ਮੰਗ ਕਰ ਰਹੇ ਸਨ ਪਰ ਮੈਂ ਇਸ ਮੰਗ ਨੂੰ  ਠੁਕਰਾ ਦਿਤਾ ਹੈ ਅਤੇ ਵਡੇਰੇ ਜਨਤਕ ਹਿਤ ਵਿਚ ਇਨ੍ਹਾਂ ਟੋਲ ਪਲਾਜ਼ਿਆਂ ਨੂੰ  ਬੰਦ ਕਰਨ ਦੇ ਹੁਕਮ ਦਿਤੇ ਹਨ |U
ਮੁੱਖ ਮੰਤਰੀ ਨੇ ਕਿਹਾ ਕਿ ਇਹ ਟੋਲ 5 ਸਤੰਬਰ, 2015 ਨੂੰ  ਸੱਤ ਸਾਲਾਂ ਦੇ ਅਰਸੇ ਲਈ ਸ਼ੁਰੂ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਇਹ ਟੋਲ ਤਤਕਾਲੀ ਅਕਾਲੀ ਸਰਕਾਰ ਦਾ 'ਤੋਹਫ਼ਾ' ਹੈ ਜਿਸ ਦਾ ਉਮੀਦਵਾਰ ਅਪ੍ਰੈਲ, 2015 'ਚ ਹੋਈਆਂ ਜ਼ਿਮਨੀ ਚੋਣਾਂ 'ਚ ਜਿਤਿਆ ਸੀ | ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਾਅਦਾ ਕੀਤਾ ਸੀ ਕਿ ਇਹ ਟੋਲ ਸਥਾਪਤ ਨਹੀਂ ਕੀਤਾ ਜਾਵੇਗਾ ਪਰ ਜ਼ਿਮਨੀ ਚੋਣ ਜਿੱਤਣ ਤੋਂ ਤੁਰਤ ਬਾਅਦ ਉਨ੍ਹਾਂ ਦੇ ਉਮੀਦਵਾਰ ਨੇ ਯੂ-ਟਰਨ ਲੈ ਲਿਆ ਅਤੇ ਉਸੇ ਸਾਲ ਸਤੰਬਰ ਵਿਚ ਟੋਲ ਚਾਲੂ ਕਰ ਦਿਤਾ ਗਿਆ |
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੱਤ ਸਾਲਾਂ ਤਕ ਲੋਕਾਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਲਈ ਅਪਣੀਆਂ ਜੇਬਾਂ ਵਿਚੋਂ ਵੱਡੀ ਰਕਮ ਖਰਚ ਕੀਤੀ ਹੈ | ਭਗਵੰਤ ਮਾਨ ਨੇ ਖੁਲਾਸਾ ਕੀਤਾ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਉਨ੍ਹਾਂ ਨੇ ਪਾਰਲੀਮੈਂਟ ਵਿਚ ਵੀ ਟੋਲ ਦਰਾਂ ਦੇ ਵਧਣ ਦਾ ਮੁੱਦਾ ਉਠਾਇਆ ਸੀ ਪਰ ਕੁੱਝ ਨਾ ਬਣਿਆ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਉਂ ਜੋ ਟੋਲ ਪਲਾਜ਼ਿਆਂ ਦੀ ਮਿਆਦ 4 ਸਤੰਬਰ ਦੀ ਅੱਧੀ ਰਾਤ ਤਕ ਖ਼ਤਮ ਹੋ ਜਾਵੇਗੀ, ਇਸ ਲਈ ਸੋਮਵਾਰ ਤੋਂ ਇਹ ਟੋਲ ਪਲਾਜ਼ੇ ਚਾਲੂ ਨਹੀਂ ਹੋਣਗੇ |
ਇਸ ਕਦਮ ਨੂੰ  ਲੋਕਾਂ ਲਈ ਵੱਡੀ ਰਾਹਤ ਦਸਦਿਆਂ ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿਤਾ ਕਿ ਲੋਕ ਸੋਮਵਾਰ ਤੋਂ ਇਨ੍ਹਾਂ ਦੋਵਾਂ ਟੋਲ ਪਲਾਜ਼ਿਆਂ 'ਤੇ ਬਿਨਾਂ ਕਿਸੇ ਟੋਲ ਫ਼ੀਸ ਦੇ ਸੜਕ ਤੋਂ ਲੰਘ ਸਕਦੇ ਹਨ | ਉਨ੍ਹਾਂ ਨੇ ਖੁਲਾਸਾ
ਕੀਤਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦਾ ਪ੍ਰਬੰਧ ਚਲਾਉਣ ਵਾਲੀਆਂ ਕੰਪਨੀਆਂ ਨੇ ਸੂਬਾ ਸਰਕਾਰ ਨੂੰ  ਅਪੀਲ ਕੀਤੀ ਸੀ ਕਿ ਉਹ 20 ਮਹੀਨਿਆਂ ਦਾ ਸਮਾਂ ਵਧਾਏ ਜਾਂ ਕੋਵਿਡ ਅਤੇ ਕਿਸਾਨ ਅੰਦੋਲਨ ਕਾਰਨ ਹੋਏ ਭਾਰੀ ਨੁਕਸਾਨ ਲਈ 50 ਕਰੋੜ ਰੁਪਏ ਦਾ ਮੁਆਵਜ਼ਾ ਦੇਵੇ | ਭਗਵੰਤ ਮਾਨ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ਨੇ ਦੋਵੇਂ ਪਟੀਸ਼ਨਾਂ ਨੂੰ  ਖਾਰਜ ਕਰ ਦਿੱਤਾ ਸੀ ਕਿਉਂਕਿ ਕੋਰੋਨਾ ਇਕ ਵਿਸ਼ਵਵਿਆਪੀ ਆਫ਼ਤ ਸੀ ਅਤੇ ਕਿਸਾਨ ਅੰਦੋਲਨ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦਾ ਸਿੱਟਾ ਸੀ, ਜਿਸ ਲਈ ਕੇਂਦਰ ਸਰਕਾਰ ਨੇ ਬਾਅਦ ਵਿਚ ਮੁਆਫ਼ੀ ਵੀ ਮੰਗ ਲਈ ਸੀ |
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਇਸ ਸਬੰਧੀ ਪਹਿਲਾਂ ਹੀ ਸਿਰਤੋੜ ਯਤਨ ਕਰ ਰਹੀ ਹੈ | ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਇਕ ਵਾਰ ਫਿਰ ਹਰ ਖੇਤਰ ਵਿਚ ਮੋਹਰੀ ਸੂਬਾ ਬਣੇਗਾ |
ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਜਮੀਰ ਉਲ ਰਹਿਮਾਨ, ਸੀਨੀਅਰ ਆਪ ਆਗੂ ਗੁਰਮੇਲ ਸਿੰਘ ਘਰਾਚੋਂ ਆਦਿ ਹਾਜਰ ਸਨ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement