ਪੰਜਾਬ ਵਿਚ ਛੋਟੀਆਂ ਪੰਚਾਇਤਾਂ ਦੇ ਰਲੇਵੇਂ ਦੀ ਤਿਆਰੀ, ਇੱਕ ਹਜ਼ਾਰ ਪੰਚਾਇਤਾਂ ਹੋਣਗੀਆਂ ਘੱਟ 
Published : Sep 5, 2023, 10:11 am IST
Updated : Sep 5, 2023, 10:12 am IST
SHARE ARTICLE
panchayats
panchayats

ਪੰਜਾਬ ਵਿਚ ਇਸ ਸਮੇਂ 13 ਹਜ਼ਾਰ 241 ਪੰਚਾਇਤਾਂ ਹਨ ਅਤੇ ਰਲੇਵੇਂ ਤੋਂ ਬਾਅਦ ਇਨ੍ਹਾਂ ਦੀ ਗਿਣਤੀ 12 ਹਜ਼ਾਰ 200 ਦੇ ਕਰੀਬ ਆ ਸਕਦੀ ਹੈ।

 

ਚੰਡੀਗੜ੍ਹ - ਪੰਜਾਬ ਸਰਕਾਰ ਨੇ ਉਨ੍ਹਾਂ ਸਾਰੀਆਂ ਪੰਚਾਇਤਾਂ ਦਾ ਰਲੇਵਾਂ ਕਰਨ ਦੀ ਤਿਆਰੀ ਕਰ ਲਈ ਹੈ, ਜਿਨ੍ਹਾਂ ਨੂੰ ਬਿਨਾਂ ਵਜ੍ਹਾ ਵੱਖ-ਵੱਖ ਪੰਚਾਇਤਾਂ ਵਿਚ ਵੰਡਿਆ ਗਿਆ ਸੀ। ਕਈ ਪਿੰਡਾਂ ਵਿਚ ਘੱਟ ਆਬਾਦੀ ਹੋਣ ਦੇ ਬਾਵਜੂਦ ਦੋ ਪੰਚਾਇਤਾਂ ਬਣਾਈਆਂ ਗਈਆਂ। ਪੰਜਾਬ ਵਿਚ ਇਸ ਸਮੇਂ 13 ਹਜ਼ਾਰ 241 ਪੰਚਾਇਤਾਂ ਹਨ ਅਤੇ ਰਲੇਵੇਂ ਤੋਂ ਬਾਅਦ ਇਨ੍ਹਾਂ ਦੀ ਗਿਣਤੀ 12 ਹਜ਼ਾਰ 200 ਦੇ ਕਰੀਬ ਆ ਸਕਦੀ ਹੈ।

ਕਰੀਬ 1000 ਪੰਚਾਇਤਾਂ ਘਟਾਈਆਂ ਜਾ ਸਕਦੀਆਂ ਹਨ। ਇਸ ਨਾਲ ਸਰਕਾਰੀ ਗ੍ਰਾਂਟਾਂ ਅਤੇ ਹੋਰ ਖਰਚੇ ਘਟਣਗੇ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਸਾਲਾਂ ਦੌਰਾਨ ਕਈ ਢਾਣੀਆਂ ਨੂੰ ਵੱਖਰੇ ਪਿੰਡ ਐਲਾਨ ਕੇ ਪੰਚਾਇਤਾਂ ਨੂੰ ਅਲਾਟ ਕਰ ਦਿੱਤਾ ਗਿਆ ਸੀ। ਪਹਿਲਾਂ ਉਹ ਨੇੜਲੇ ਪਿੰਡ ਨਾਲ ਸਬੰਧਤ ਸਨ। ਇਸ ਕਾਰਨ ਸੂਬੇ ਵਿਚ ਪੰਚਾਇਤਾਂ ਦੀ ਗਿਣਤੀ ਲਗਾਤਾਰ ਵਧਦੀ ਗਈ।

ਸਰਕਾਰ ਨੇ ਸਰਬਸੰਮਤੀ ਨਾਲ ਸਰਪੰਚ ਚੁਣਨ ਵਾਲੇ ਪਿੰਡਾਂ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਹੈ। ਅਜਿਹੇ 'ਚ ਛੋਟੀਆਂ ਪੰਚਾਇਤਾਂ ਨੂੰ ਇਹ ਗ੍ਰਾਂਟ ਜ਼ਿਆਦਾ ਮਿਲਦੀ ਹੈ। ਇਸ ਸਬੰਧੀ ਹੁਕਮ ਕਿਸੇ ਵੀ ਸਮੇਂ ਜਾਰੀ ਕੀਤੇ ਜਾ ਸਕਦੇ ਹਨ। ਸਰਕਾਰ ਇਸ ਮਾਮਲੇ ਵਿਚ ਸਾਰੇ ਕਾਨੂੰਨੀ ਪਹਿਲੂਆਂ ਨੂੰ ਦੇਖ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement