Punjab News : ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ 'ਤੇ ਭਰਨ ਦੇ ਹੁਕਮ
Published : Sep 5, 2024, 8:20 pm IST
Updated : Sep 5, 2024, 8:20 pm IST
SHARE ARTICLE
Dr. Baljit Kaur
Dr. Baljit Kaur

'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ'

Punjab News : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ 'ਤੇ ਭਰਿਆ ਜਾਵੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਸਾਮੀਆਂ ਖਾਲੀ ਪਈਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਤੁਰੰਤ ਭਰਨ ਲਈ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ ਹਾਸ਼ੀਏ 'ਤੇ ਪਏ ਭਾਈਚਾਰਿਆਂ, ਖਾਸ ਕਰਕੇ ਅਨੁਸੂਚਿਤ ਜਾਤੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।  ਉਹਨਾਂ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਨੂੰ ਇਸ ਨਿਰਦੇਸ਼ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement