ਪੰਜਾਬ ਵਿੱਚ ਸੀ.ਬੀ.ਐਸ.ਈ. ਦੀ ਤਰਜ਼ ਉਤੇ ਤਿਆਰ ਹੋਵੇਗਾ ਸਕੂਲੀ ਪਾਠਕ੍ਰਮ : ਸੋਨੀ
Published : Oct 5, 2018, 7:34 pm IST
Updated : Oct 5, 2018, 7:34 pm IST
SHARE ARTICLE
Punjab Education Minister O.P. Soni
Punjab Education Minister O.P. Soni

ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਹੈ ਕਿ ਸੀ.ਬੀ.ਐਸ.ਈ. ਦੀ ਤਰਜ਼ ਉਤੇ ਸਕੂਲੀ ਪਾਠਕ੍ਰਮ ਤਿਆਰ ਕਰਨ ਲਈ ਇਕ ਕਮੇਟੀ ਬਣਾਈ ਜਾਵੇਗੀ...

ਚੰਡੀਗੜ੍ਹ/ਐਸ.ਏ.ਐਸ. ਨਗਰ : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਹੈ ਕਿ ਸੀ.ਬੀ.ਐਸ.ਈ. ਦੀ ਤਰਜ਼ ਉਤੇ ਸਕੂਲੀ ਪਾਠਕ੍ਰਮ ਤਿਆਰ ਕਰਨ ਲਈ ਇਕ ਕਮੇਟੀ ਬਣਾਈ ਜਾਵੇਗੀ ਤਾਂ ਕਿ ਅਸੀਂ ਆਪਣੇ ਬੱਚਿਆਂ ਤੋਂ ਬੋਝ ਘਟਾ ਕੇ ਉਨ੍ਹਾਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦੇ ਸਕੀਏ। ਉਨ੍ਹਾਂ ਸਿੱਖਿਆ ਵਿਭਾਗ ਤੇ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਰਾਜ ਭਰ ਦੇ ਸਕੂਲਾਂ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਜਾਂਚ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਇਸ ਲਈ ਬੋਰਡ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਉਤੇ ਆਧਾਰਤ ਟੀਮਾਂ ਬਣਾਈਆਂ ਜਾਣ।

ਮੁਹਾਲੀ ਵਿਖੇ ਬੋਰਡ ਦੇ ਦਫ਼ਤਰ ਵਿੱਚ ਸਿੱਖਿਆ ਵਿਭਾਗ ਤੇ ਸਕੂਲ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਕਿਹਾ ਕਿ ਸਕੂਲਾਂ ਦੀ ਜਾਂਚ ਹਫ਼ਤੇ ਵਿੱਚ ਇਕ ਦਫ਼ਾ ਜ਼ਰੂਰ ਹੋਵੇ ਅਤੇ ਇਸ ਦੀ ਸ਼ੁਰੂਆਤ ਸਰਹੱਦੀ ਖੇਤਰ ਤੋਂ ਕੀਤੀ ਜਾਵੇ। ਉਨ੍ਹਾਂ ਬੋਰਡ ਅਧਿਕਾਰੀਆਂ ਤੋਂ ਪ੍ਰੀਖਿਆਵਾਂ ਦੀ ਤਿਆਰੀ ਬਾਬਤ ਪੁੱਛਿਆ ਅਤੇ ਕਿਹਾ ਕਿ ਪ੍ਰੀਖਿਆ ਕੇਂਦਰ ਇਸ ਤਰ੍ਹਾਂ ਬਣਾਏ ਜਾਣ ਕਿ ਵਿਦਿਆਰਥੀਆਂ ਨੂੰ ਤਿੰਨ ਤੋਂ ਪੰਜ ਕਿਲੋਮੀਟਰ ਤੋਂ ਵੱਧ ਦੂਰ ਨਾ ਜਾਣਾ ਪਵੇ।
ਇਸ ਮੌਕੇ ਸਿੱਖਿਆ ਮੰਤਰੀ ਨੇ ਆਖਿਆ ਕਿ ਪਾਠ ਪੁਸਤਕਾਂ ਛਾਪਣ ਦੇ ਖ਼ਰਚੇ ਪੰਜਾਬ ਸਰਕਾਰ ਤੋਂ ਦਿਵਾਉਣ ਲਈ ਉਹ ਯਤਨ ਕਰ ਰਹੇ ਹਨ ਅਤੇ

ਜਲਦੀ ਰਕਮ ਜਾਰੀ ਹੋ ਜਾਵੇਗੀ। ਉਨ੍ਹਾਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਟੈਂਡਰ ਲਾ ਕੇ ਇਹ ਕੰਮ ਕਿਸੇ ਮਾਨਤਾ ਪ੍ਰਾਪਤ ਕੇਂਦਰੀ ਏਜੰਸੀ ਤੋਂ ਕਰਵਾਇਆ ਜਾਵੇ ਅਤੇ ਇਕ ਜ਼ਿਲ੍ਹਾਂ ਦਾ ਕੰਮ ਇਕੋ ਏਜੰਸੀ ਨੂੰ ਦਿੱਤਾ ਜਾਵੇ। ਮੀਟਿੰਗ ਵਿੱਚ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ,

ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ, ਡੀ.ਪੀ.ਆਈ. (ਸੈਕੰਡਰੀ) ਸੁਖਜੀਤਪਾਲ ਸਿੰਘ, ਡੀ.ਪੀ.ਆਈ. (ਐਲੀਮੈਂਟਰੀ) ਇੰਦਰਜੀਤ ਸਿੰਘ, ਸਿੱਖਿਆ ਮੰਤਰੀ ਦੇ ਓ.ਐਸ.ਡੀ. ਡੀ.ਐਸ. ਸਰੋਆ ਤੇ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ। ਸਿੱਖਿਆ ਮੰਤਰੀ ਨੇ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement