ਓਮ ਪ੍ਰਕਾਸ਼ ਸੋਨੀ ਵਲੋਂ ਡੇਂਗੂ ਤੋਂ ਬਚਾਅ ਸਬੰਧੀ ਗਤੀਵਿਧੀਆਂ ਤੇਜ਼ ਕਰਨ ਦੇ ਹੁਕਮ
Published : Oct 5, 2021, 12:25 am IST
Updated : Oct 5, 2021, 12:25 am IST
SHARE ARTICLE
image
image

ਓਮ ਪ੍ਰਕਾਸ਼ ਸੋਨੀ ਵਲੋਂ ਡੇਂਗੂ ਤੋਂ ਬਚਾਅ ਸਬੰਧੀ ਗਤੀਵਿਧੀਆਂ ਤੇਜ਼ ਕਰਨ ਦੇ ਹੁਕਮ

ਚੰਡੀਗੜ੍ਹ, 4 ਅਕਤੂਬਰ (ਦਵਿੰਦਰ ਸਿੰਘ) : ਪੰਜਾਬ ਵਿਚ ਵਧ ਰਹੇ ਡੇਂਗੂ ਦੇ ਕੇਸਾਂ ਦੇ ਮੱਦੇਨਜ਼ਰ ਉਪ ਮੁੱਖ ਮੰਤਰੀ ਓ.ਪੀ. ਸੋਨੀ (ਮੰਤਰੀ ਸਿਹਤ ਤੇ ਪਰਵਾਰ ਭਲਾਈ ਵਿਭਾਗ) ਵਲੋਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਡੇਂਗੂ ਰੋਧੀ ਗਤੀਵਿਧੀਆਂ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ  ਹਨ। ਸੂਬੇ ਵਿਚ ਡੇਂਗੂ ਦੀ ਮੋਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਓ.ਪੀ. ਸੋਨੀ ਨੇ ਦਸਿਆ ਕਿ ਪੰਜਾਬ ਵਿਚ ਇਸ ਸਮੇਂ ਕੁੱਲ 13532 ਸ਼ੱਕੀ ਮਰੀਜਾਂ ਦੇ ਟੈਸਟ ਕੀਤੇ ਗਏ ਜਿਨ੍ਹਾਂ ਵਿਚੋਂ 3760 ਡੇਂਗੂ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ।
ਪੰਜਾਬ ਵਿਚ ਇਸ ਸਮੇਂ 39 ਲੈਬਾਰਟਰੀਆਂ ਵਿਚ ਡੇਂਗੂ ਦੀ ਮੁਫ਼ਤ ਟੈਸਟਿੰਗ ਕੀਤੀ ਜਾਂਦੀ ਹੈ ਅਤੇ ਰਾਜ ਦੇ ਸਰਕਾਰੀ ਹਸਪਤਾਲਾ ਵਿਚ ਡੇਂਗੂ ਦੀ ਟੈਸਟਿੰਗ ਕਰਨ ਵਾਲੀਆਂ ਕਿੱਟਾਂ ਭਰਪੂਰ ਮਾਤਰਾ ਵਿਚ ਉਪਲਬਧ ਹਨ। ਸ੍ਰੀ ਸੋਨੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਤੇ ਪਰਵਾਰ ਭਲਾਈ ਵਿਭਾਗ ਵਲੋਂ ਹਫ਼ਤੇ ਵਿਚ ਹਰ ਸ਼ੁਕਰਵਾਰ ਨੂੰ ਡਰਾਈ-ਡੇ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਇਸ ਲਈ ਉਸ ਦਿਨ ਅਪਣੇ ਘਰ ਜਾਂ ਆਲੇ-ਦੁਆਲੇ ਕੂਲਰਾਂ, ਗਮਲਿਆਂ ਜਾਂ ਹੋਰ ਸਮਾਨ ਵਿਚ ਖੜੇ ਪਾਣੀ ਨੂੰ ਡੋਲ੍ਹਿਆ ਜਾਵੇ।
ਉਨ੍ਹਾਂ ਦਸਿਆ ਕਿ ਡੇਂਗੂ ਅਤੇ ਮਲੇਰੀਆ, ਐਪੀਡੈਮਿਕ ਡਿਸੀਜ਼ ਐਕਟ 1897 ਦੇ ਅਧੀਨ ਨੋਟੀਫਾਈਡ ਹਨ। ਇਸ ਲਈ ਪੰਜਾਬ ਰਾਜ ਦੇ ਸਮੂਹ ਨਿੱਜੀ ਹਸਪਤਾਲਾਂ ਵਲੋਂ ਡੇਂਗੂ ਅਤੇ ਮਲੇਰੀਆ ਦੇ ਕੇਸ ਸਿਹਤ ਤੇ ਪਰਵਾਰ ਭਲਾਈ ਵਿਭਾਗ ਨੂੰ ਰੀਪੋਰਟ ਕਰਨੇ ਜ਼ਰੂਰੀ ਹਨ। ਸਿਹਤ ਤੇ ਪਰਵਾਰ ਭਲਾਈ ਵਿਭਾਗ ਵਲੋਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦਾ ਮੁਫ਼ਤ ਇਲਾਜ ਹਸਪਤਾਲਾਂ ਹੈ। ਡੇਂਗੂ ਦੇ ਮਰੀਜ਼ਾਂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਵਾਰਡ ਬਣਾਏ ਗਏ ਹਨ। ਡੇਂਗੂ ਦੇ ਮਰੀਜ਼ ਦੇ ਇਲਾਜ ਲਈ ਹੋਲ ਬਲੱਡ ਅਤੇ ਬਲੱਡ ਕੰਪੋਨਿੰਟ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਹਨ।
ਸ੍ਰੀ ਸੋਨੀ ਨੇ ਦਸਿਆ ਕਿ ਡੇਂਗੂ ਦੇ ਮੱਛਰਾਂ ਦੇ ਖ਼ਾਤਮੇ ਲਈ ਬ੍ਰੀਡਿੰਗ ਚੈਕਰਾਂ ਦੀ ਗਿਣਤੀ ਵਧਾ ਕੇ 460 ਕਰ ਦਿਤੀ ਗਈ ਹੈ ਅਤੇ ਡੇਂਗੂ ਦੇ ਮਰੀਜ਼ ਦੇ ਘਰ ਦੇ ਆਲੇ-ਦੁਆਲੇ 50-60 ਘਰਾਂ ਵਿਚ ਮੱਛਰ ਮਾਰਨ ਵਾਲੀ ਦਵਾਈ ਦੀ ਸਪਰੇਅ ਕਰਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਡੇਂਗੂ, ਏਡੀਜ਼ ਅਜੀਪਟੀ ਨਾਂ ਦੇ ਮਾਦਾ ਮੱਛਰ ਦੇ ਕੱਟਣ ’ਤੇ ਹੋਣ ਵਾਲੀ ਬੀਮਾਰੀ ਹੈ। ਇਹ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਪਿਛਲੇ ਕੁੱਝ ਦਿਨਾਂ ਤੋਂ ਪੈ ਰਿਹਾ ਭਾਰੀ ਮੀਂਹ ਇਸ ਬੀਮਾਰੀ ਦੇ ਵਾਧੇ ਦਾ ਪ੍ਰਮੁੱਖ ਕਾਰਨ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement