ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ:  FCI ਦਾ ਸੇਵਾਮੁਕਤ ਮੁਲਾਜ਼ਮ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
Published : Oct 5, 2022, 6:24 pm IST
Updated : Oct 5, 2022, 6:24 pm IST
SHARE ARTICLE
vigilance bureau
vigilance bureau

FCI ਮੁਲਾਜ਼ਮ ਦੀ ਮੌਤ ਮਗਰੋਂ ਪਰਿਵਾਰ ਨੂੰ ਬਣਦੇ ਬਕਾਏ ਦਿਵਾਉਣ ਬਦਲੇ ਕਰ ਰਿਹਾ ਸੀ ਹੋਰ ਪੈਸਿਆਂ ਦੀ ਮੰਗ 

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਫ.ਸੀ.ਆਈ., ਨਕੋਦਰ, ਜ਼ਿਲ੍ਹਾ ਜਲੰਧਰ ਦੇ ਲੇਬਰ ਹੈਂਡਲਿੰਗ ਇੰਚਾਰਜ (ਸੇਵਾਮੁਕਤ) ਸ਼ੰਕਰ ਸ਼ਾਹ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਲੇਬਰ ਇੰਚਾਰਜ ਨੂੰ ਸ਼ਮਾ ਵਾਸੀ ਪਿੰਡ ਮਹੇੜੂ, ਜਲੰਧਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ ਅਤੇ ਐਫਸੀਆਈ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਇਸ ਮਾਮਲੇ ਵਿੱਚ ਸ਼ਾਮਲ ਹੋਣ ਬਾਰੇ ਵੀ ਜਾਂਚ ਕੀਤੀ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਸੇਵਾਮੁਕਤ ਲੇਬਰ ਇੰਚਾਰਜ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਐਫ.ਸੀ.ਆਈ. ਤੋਂ ਬਣਦੇ ਬਕਾਏ ਦਿਵਾਉਣ ਵਿੱਚ ਮਦਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਦਰਜ ਕਰਵਾਇਆ ਹੈ ਕਿ ਮੁਲਜਮ ਸ਼ੰਕਰ ਸ਼ਾਹ ਇਸ ਸਬੰਧੀ ਪਹਿਲਾਂ ਵੀ ਉਸ ਤੋਂ 10,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਮੌਜੂਦ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਮੁਲਜਮ ਨੂੰ ਰਿਸ਼ਵਤ ਦੀ ਰਾਸ਼ੀ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement