ਨਸ਼ੇ ਨੇ ਉਜਾੜੀ ਇੱਕ ਹੋਰ ਮਾਂ ਦੀ ਕੁੱਖ, ਦੁਸਹਿਰੇ ਵਾਲੇ ਦਿਨ ਘਰ ’ਚ ਵਿਛੇ ਸੱਥਰ
Published : Oct 5, 2022, 4:34 pm IST
Updated : Oct 5, 2022, 4:34 pm IST
SHARE ARTICLE
 Another mother's womb was destroyed by drugs on Dussehra
Another mother's womb was destroyed by drugs on Dussehra

ਲਾਸ਼ ਨੇੜੇ ਪਿਆ ਸੀ ਇੰਜੈਕਸ਼ਨ

 

ਬਠਿੰਡਾ : ਬਠਿੰਡਾ ਧੋਬੀਆਣਾ ਬਸਤੀ ਵਿਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਨੌਜਵਾਨ ਦੀ ਲਾਸ਼ ਚੁਰਸਤੇ ਵਿੱਚ ਪਈ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ 'ਚ ਇਕੱਠੇ ਹੋਏ ਮੁਹੱਲਾ ਵਾਸੀਆਂ ਨੇ ਪੁਲਿਸ ਦੀ ਕਾਰਗੁਜ਼ਾਰੀ ਉਤੇ ਸਵਾਲ ਉਠਾਏ। ਮੁਹੱਲਾ ਵਾਸੀਆਂ ਦਾ ਕਹਿਣਾ ਸੀ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਤੇ ਉਸ ਦੀ ਲਾਸ਼ ਨੇੜੇ ਇੰਜੈਕਸ਼ਨ ਪਿਆ ਸੀ।

ਮੌਕੇ ਉਪਰ ਪਹੁੰਚੇ ਸਮਾਜ ਸੇਵੀ ਸੰਸਥਾ ਦੇ ਵਰਕਰਾਂ ਨੇ ਕਿਹਾ ਕਿ ਨੌਜਵਾਨ ਦੀ ਲਾਸ਼ ਪਈ ਹੋਣ ਸਬੰਧੀ ਉਨ੍ਹਾਂ ਦੇ ਕੰਟਰੋਲ ਰੂਮ ਉੱਪਰ ਸੂਚਨਾ ਆਈ ਸੀ, ਜਿਸ ਸਬੰਧੀ ਉਹ ਮੌਕੇ ਉਤੇ ਪਹੁੰਚੇ ਹਨ ਪਰ ਇਸ ਤੋਂ ਪਹਿਲਾਂ ਹੀ ਇਕ 108 ਐਬੂਲੈਂਸ ਪਹੁੰਚ ਜਾਣ ਉਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਮਾਡਲ ਟਾਊਨ ਚੌਕੀ ਦੇ ਏਐੱਸਆਈ ਨੇ ਕਿਹਾ ਕਿ ਫਿਲਹਾਲ ਲਾਸ਼ ਉਨ੍ਹਾਂ ਵੱਲੋਂ ਪੋਸਟਮਾਰਟਮ ਲਈ ਹਸਪਤਾਲ ਲਿਜਾਈ ਜਾ ਰਹੀ ਹੈ, ਉਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement