ਲੁਧਿਆਣਾ 'ਚ SDM ਦੇ ਗੰਨਮੈਨ ਦੀ ਕੁੱਟਮਾਰ, ਗਲੀ 'ਚ ਖੜ੍ਹੀ ਕਾਰ ਨੂੰ ਲੈ ਕੇ ਹੋਇਆ ਝਗੜਾ

By : GAGANDEEP

Published : Oct 5, 2023, 4:39 pm IST
Updated : Oct 5, 2023, 5:32 pm IST
SHARE ARTICLE
PHOTO
PHOTO

ਛਡਵਾਉਣ ਆਈ ਪਤਨੀ ਤੇ ਗ੍ਰੰਥੀ ਦੀ ਵੀ ਕੀਤੀ ਕੁੱਟਮਾਰ

 

ਲੁਧਿਆਣਾ: ਲੁਧਿਆਣਾ ਵਿਚ ਐਸਡੀਐਮ ਦੇ ਗੰਨਮੈਨ ਵਜੋਂ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਤੇ ਉਸ ਦੇ ਪਰਿਵਾਰ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਦੋਸ਼ੀਆਂ ਨੇ ਉਨ੍ਹਾਂ ਨੂੰ ਛੁਡਾਉਣ ਆਏ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਵੀ ਕੁੱਟਮਾਰ ਕੀਤੀ। ਇਹ ਮਾਮਲਾ ਗੁਰੂ ਗੋਬਿੰਦ ਸਿੰਘ ਨਗਰ ਬਰੋਟਾ ਰੋਡ 'ਤੇ ਸਾਹਮਣੇ ਆਇਆ।

ਇਹ ਵੀ ਪੜ੍ਹੋ: ਅਬੋਹਰ 'ਚ ਗਰਮ ਦੁੱਧ ਦਾ ਪਤੀਲਾ ਪਲਟਣ ਕਾਰਨ ਬੱਚੀ ਝੁਲਸੀ, ਘਰ 'ਚ ਖੇਡਦੇ ਸਮੇਂ ਵਾਪਰਿਆ ਹਾਦਸਾ 

ਗੰਨਮੈਨ ਦੀ ਕਾਰ ਘਰ ਦੇ ਬਾਹਰ ਗਲੀ ਵਿੱਚ ਖੜ੍ਹੀ ਸੀ। ਇਸ ਦੌਰਾਨ ਮੁਲਜ਼ਮ ਕਰਮਜੀਤ ਸਿੰਘ ਉਰਫ਼ ਕੰਮਾ ਆਪਣੀ ਪਤਨੀ ਕੋਮਲ ਨਾਲ ਕਾਰ ਵਿੱਚ ਬੈਠ ਕੇ ਲਗਾਤਾਰ ਹਾਰਨ ਵਜਾ ਰਿਹਾ ਸੀ। ਜਦੋਂ ਪੁਲਿਸ ਮੁਲਾਜ਼ਮ ਨੇ ਬਾਹਰ ਜਾ ਕੇ ਉਸ ਨੂੰ ਵਾਰ-ਵਾਰ ਹਾਰਨ ਵਜਾਉਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ:ਜੂਨ 2024 ਤੋਂ ਪਹਿਲਾਂ ਸੰਭਵ ਨਹੀਂ ਹਨ SGPC ਚੋਣਾਂ, ਵੋਟਰ ਸੂਚੀ ਤਿਆਰ ਤੇ ਅੱਪਡੇਟ ਕਰਨ 'ਚ ਲੱਗਣਗੇ 45 ਦਿਨ 

ਜਦੋਂ ਪੁਲਿਸ ਮੁਲਾਜ਼ਮ ਦੀ ਪਤਨੀ ਛਡਵਾਉਣ ਲਈ ਅੱਗੇ ਆਈ ਤਾਂ ਮੁਲਜ਼ਮਾਂ ਨੇ ਉਸ ਦੀ ਵੀ ਕੁੱਟਮਾਰ ਕੀਤੀ। ਪੀੜਤ ਪੁਲਿਸ ਮੁਲਾਜ਼ਮ ਦੀ ਪਤਨੀ ਜਗਦੇਵ ਕੌਰ ਨੇ ਦੱਸਿਆ ਕਿ ਗਲੀ ਵਿੱਚ ਕਾਫੀ ਰਸਤਾ ਸੀ। ਮੁਲਜ਼ਮਾਂ ਦੀ ਕਾਰ ਆਸਾਨੀ ਨਾਲ ਲੰਘ ਸਕਦੀ ਸੀ ਪਰ ਉਹ ਹਾਰਨ ਵਜਾਉਂਦੇ ਰਹੇ। ਇਸ 'ਤੇ ਜਦੋਂ ਪਤੀ ਨੇ ਉਸ ਨੂੰ ਬਾਹਰ ਜਾ ਕੇ ਉਨ੍ਹਾਂ ਨੂੰ ਹਾਰਨ ਵਜਾਉਣ ਤੋਂ ਰੋਕਿਆ ਤਾਂ ਦੋਸ਼ੀ ਪਤੀ-ਪਤਨੀ ਨੇ ਗਾਲੀ-ਗਲੋਚ ਸ਼ੁਰੂ ਕਰ ਦਿੱਤਾ।

ਜਗਦੇਵ ਕੌਰ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਸ਼ਰਾਬ ਦੇ ਨਸ਼ੇ ਵਿੱਚ ਸੀ। ਜਦੋਂ ਉਸ ਨੂੰ ਆਪਣੇ ਘਰ ਜਾਣ ਲਈ ਕਿਹਾ ਗਿਆ ਤਾਂ ਦੋਸ਼ੀ ਨੇ ਗੁੱਸੇ ਵਿਚ ਆ ਕੇ ਆਪਣੇ ਦੋਸਤਾਂ ਨੂੰ ਬੁਲਾ ਲਿਆ। ਜਗਦੇਵ ਕੌਰ ਨੇ ਦੱਸਿਆ ਕਿ ਮੁਲਜ਼ਮ ਉਸ ਦੇ ਪਤੀ ਨੂੰ ਵਾਲਾਂ ਤੋਂ ਘਸੀਟ ਕੇ ਗਲੀ ਵਿੱਚ ਲੈ ਗਿਆ।
ਇਸ ਦੌਰਾਨ ਜਦੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਰਣਜੋਧ ਸਿੰਘ ਨੇ ਮੁਲਜ਼ਮਾਂ ਨੂੰ ਰੋਕਿਆ ਤਾਂ ਹਮਲਾਵਰਾਂ ਵੱਲੋਂ ਉਸ ਦੀ ਵੀ ਕੁੱਟਮਾਰ ਕੀਤੀ ਗਈ। ਜਗਦੇਵ ਕੌਰ ਨੇ ਦੱਸਿਆ ਕਿ ਲੜਾਈ ਖ਼ਤਮ ਹੋਣ ਤੋਂ ਬਾਅਦ ਜਦੋਂ ਉਹ ਘਰ ਦੇ ਅੰਦਰ ਜਾਣ ਲੱਗੀ ਤਾਂ ਮੁਲਜ਼ਮਾਂ ਨੇ ਮੁੜ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕਰ ਦਿੱਤਾ। ਜਾਂਦੇ ਸਮੇਂ ਮੁਲਜ਼ਮਾਂ ਨੇ ਉਸ ਦੇ ਗਲੇ ਵਿੱਚ ਪਾਈ 3 ਤੋਲੇ ਸੋਨੇ ਦੀ ਚੇਨ ਅਤੇ ਸਿਰ ਤੋਂ ਪਰਨਾ ਲਾਹ ਲਿਆ ਅਤੇ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ।
ਪੁਲਿਸ ਨੇ ਕਰਮਜੀਤ ਸਿੰਘ ਉਰਫ਼ ਕੰਮਾ, ਕੋਮਲ, ਲੱਕੀ, ਜਗੀਤਾ ਰਾਣੀ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 452, 323, 341, 379-ਬੀ, 295, 506,34 ਤਹਿਤ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਚੰਦ ਅਹੀਰ ਅਨੁਸਾਰ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement