ਸੁਲਤਾਨਪੁਰ ਲੋਧੀ ਪੁੱਜੇ ਸੂਫ਼ੀ ਗਾਇਕ ਲਖਵਿੰਦਰ ਵਡਾਲੀ
Published : Nov 5, 2019, 4:20 pm IST
Updated : Nov 5, 2019, 5:50 pm IST
SHARE ARTICLE
Sufi singer Lakhwinder Vadali Sultanpur Lodhi
Sufi singer Lakhwinder Vadali Sultanpur Lodhi

ਗੁਰੂ ਸਾਹਿਬ ਦੀ ਸਿਫ਼ਤ 'ਚ ਸੂਫ਼ੀਆਨਾ ਕਲਾਮ ਕੀਤਾ ਪੇਸ਼

ਕਪੂਰਥਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ 'ਚ ਪ੍ਰਸਿੱਧ ਗਾਇਕ ਲਖਵਿੰਦਰ ਵਡਾਲੀ ਨੇ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਉੱਥੇ ਹੀ ਲਖਵਿੰਦਰ ਵਡਾਲੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਜ਼ਿਆਦਾ ਖੁਸ਼ਨਸੀਬ ਸਮਝਦੇ ਹਨ ਕਿ ਉਹਨਾਂ ਨੂੰ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ 'ਚ ਗਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

Sultanpur LodhiSultanpur Lodhi

ਜ਼ਿਕਰਯੋਗ ਹੈ ਕਿ ਸਮਾਗਮ ਦੌਰਾਨ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੇ ਗੁਰੂ ਨਾਨਕ ਦੀ ਸਿਫ਼ਤ ਅਤੇ ਸੂਫ਼ੀਆਨਾ ਕਲਾਮ ਪੇਸ਼ ਕਰ ਕੇ ਸੰਗਤ ਨੂੰ ਮੰਤਰ ਮੁਗਧ ਕਰ ਦਿੱਤਾ। ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 4 ਨਵੰਬਰ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਹੋ ਚੁੱਕੀ ਹੈ।

Sultanpur LodhiSultanpur Lodhi

ਉੱਥੇ ਹੀ ਸਮਾਗਮ ਦੌਰਾਨ ਰੌਸ਼ਨੀ ਦੇ ਸੁਮੇਲ ਵਾਲੇ ਗ੍ਰੈਂਡ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦਾ ਵੱਡੀ ਗਿਣਤੀ 'ਚ ਸੰਗਤ ਨੇ ਸ਼ਰਧਾ ਪੂਰਵਕ ਆਨੰਦ ਵੀ ਮਾਣਿਆ। ਦੱਸ ਦੇਈਏ ਕਿ 15 ਨਵੰਬਰ ਦੀ ਰਾਤ ਤਕ ਚੱਲਣ ਵਾਲੇ ਇਸ ਅਤਿ-ਪ੍ਰਭਾਵਸ਼ਾਲੀ ਤੇ ਅਲੌਕਿਕ ਸ਼ੋਅ ਦੀ ਸ਼ੁਰੂਆਤ ਮੌਕੇ ਪੰਜਾਬ ਦੇ ਖਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਆਪਣੀ ਹਾਜ਼ਰੀ ਲਵਾਈ, ਜਦੋਂਕਿ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੇ ਵੀ ਗੁਰੂ ਸਾਹਿਬ ਦੀ ਸਿਫ਼ਤ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

Sultanpur LodhiSultanpur Lodhi

ਉੱਥੇ ਹੀ ਰੂਹਾਨੀਅਤ ਦੇ ਰੰਗ ਵਿਚ ਰੰਗੇ ਸੁਲਤਾਨਪੁਰ ਲੋਧੀ ਪੁੱਜੀ ਸੰਗਤ ਨੇ ਇਸ ਸ਼ੋਅ ਦੀ ਭਰਵੀਂ ਸ਼ਲਾਘਾ ਕਰਦਿਆਂ ਧੰਨ ਗੁਰੂ ਨਾਨਕ ਦੇਵ ਜੀ ਦਾ ਜਾਪ ਕੀਤਾ। ਦਸ ਦਈਏ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਖੂਬ ਤਿਆਰੀਆਂ ਚਲ ਰਹੀਆਂ ਹਨ। ਲੋਕਾਂ ਵੱਲੋਂ ਹਰ ਪਾਸੇ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ। ਸੰਗਤਾਂ ਇਸ ਮੌਕੇ ਤੇ ਵਧ ਚੜ੍ਹ ਕੇ ਸੇਵਾ ਵਿਚ ਯੋਗਦਾਨ ਦੇ ਰਹੀਆਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement